ਜ਼ਰੂਰੀ ਖ਼ਬਰ : ਅਧਿਆਪਕਾਂ ਦੀਆਂ ਆਨਲਾਈਨ ਬਦਲੀਆਂ ਲਈ ਅੱਜ ਤੋਂ ਕਰੋ ਅਪਲਾਈ, ਮੁੜ ਖੁੱਲ੍ਹਿਆ ਪੋਰਟਲ

03/05/2021 8:55:26 AM

ਚੰਡੀਗੜ੍ਹ (ਰਮਨਜੀਤ) : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਕਾਰਜਸ਼ੀਲ ਵੱਖ-ਵੱਖ ਕਾਡਰਾਂ ਦੇ ਅਧਿਆਪਕਾਂ, ਹੈੱਡ ਟੀਚਰਾਂ, ਸੈਂਟਰ ਹੈੱਡ ਟੀਚਰਾਂ, ਕੰਪਿਊਟਰ ਫੈਕਲਟੀਜ਼, ਸਿੱਖਿਆ ਮੁਲਾਜ਼ਮਾਂ ਅਤੇ ਵਾਲੰਟੀਅਰਾਂ ਦੀਆਂ ਆਨਲਾਈਨ ਬਦਲੀਆਂ ਲਈ ਅਪਲਾਈ ਕਰਨ ਦੀ ਤਾਰੀਖ਼ (ਪ੍ਰੀਕਿਰਿਆ) 'ਚ ਵਾਧਾ ਕੀਤਾ ਗਿਆ ਹੈ। ਇਸ ਸਬੰਧੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਅਧਿਆਪਕ ਵਰਗ ਦੀ ਮੰਗ ’ਤੇ ਮਹਿਕਮੇ ਵੱਲੋਂ 5 ਤੋਂ 7 ਮਾਰਚ ਤਕ ਬਦਲੀਆਂ ਲਈ ਅਪਲਾਈ ਕਰਨ ਵਾਸਤੇ ਮੁੜ ਪੋਰਟਲ ਖੋਲ੍ਹਿਆ ਜਾਵੇਗਾ।

ਇਹ ਵੀ ਪੜ੍ਹੋ : ਖੰਨਾ ਨੈਸ਼ਨਲ ਹਾਈਵੇਅ 'ਤੇ ਜ਼ਿੰਦਾ ਸੜੀ ਜਵਾਨ ਕੁੜੀ, ਦਰਦਨਾਕ ਮੰਜ਼ਰ ਦੇਖ ਦਹਿਲੇ ਲੋਕਾਂ ਦੇ ਦਿਲ

ਇਸ ਦੇ ਨਾਲ ਹੀ ਸਿੱਖਿਆ ਮੰਤਰੀ ਨੇ ਕਿਹਾ ਕਿ ਮਹਿਕਮੇ ਵੱਲੋਂ ਸਕੂਲਾਂ 'ਚ ਅਧਿਆਪਕਾਂ ਦੀਆਂ ਅਸਾਮੀਆਂ ਦੀ ਰੈਸ਼ਨੇਲਾਈਜ਼ੇਸ਼ਨ ਨਹੀਂ ਕੀਤੀ ਜਾ ਰਹੀ। ਮਹਿਕਮੇ ਵੱਲੋਂ ਸਕੂਲਾਂ 'ਚ ਮੌਜੂਦ ਅਸਾਮੀਆਂ 'ਚੋਂ ਕਿਸੇ ਵੀ ਤਰ੍ਹਾਂ ਦੀਆਂ ਅਸਾਮੀਆਂ ਦੀ ਗਿਣਤੀ ਘੱਟ ਨਹੀਂ ਕੀਤੀ ਜਾ ਰਹੀ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਕੇਂਦਰ ਨੇ ਵੱਡਾ ਝਟਕਾ ਦਿੰਦਿਆਂ 'ਪੰਜਾਬ ਦੇ ਚੌਲ' ਲੈਣ ਤੋਂ ਕੀਤਾ ਇਨਕਾਰ, ਰੱਖੀ ਨਵੀਂ ਸ਼ਰਤ

ਸਕੂਲਾਂ 'ਚ ਕੰਮ ਕਰ ਰਹੇ ਅਧਿਆਪਕਾਂ ਦੀਆਂ ਮੌਜੂਦਾ ਅਸਾਮੀਆਂ ਨੂੰ ਨਾ ਸਿਰਫ਼ ਬਰਕਰਾਰ ਰੱਖਿਆ ਗਿਆ ਹੈ, ਸਗੋਂ ਵਿਦਿਆਰਥੀਆਂ ਦੀ ਗਿਣਤੀ 'ਚ ਵਾਧਾ ਹੋਣ ਕਰਕੇ ਸਰਕਾਰ ਵੱਲੋਂ ਵੱਖ-ਵੱਖ ਵਿਸ਼ਿਆਂ ਦੀਆਂ ਨਵੀਆਂ ਅਸਾਮੀਆਂ ਦੀ ਰਚਨਾ ਵੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਸ਼ਰਾਬ ਦੇ ਪਿਆਕੜਾਂ ਨੂੰ ਝਟਕਾ, ਕੀਮਤਾਂ ਬਾਰੇ ਲਿਆ ਗਿਆ ਇਹ ਫ਼ੈਸਲਾ

ਜਿਹੜੇ ਅਧਿਆਪਕ ਜਿੱਥੇ ਕੰਮ ਕਰ ਰਹੇ ਹਨ, ਉਨ੍ਹਾਂ ਦੀਆਂ ਅਸਾਮੀਆਂ ਪੋਰਟਲ ’ਤੇ ਦਿਖਾਈ ਦੇ ਰਹੀਆਂ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ 'ਚ ਕੰਮ ਕਰਦੇ ਅਧਿਆਪਕ ਸ਼ਰਾਰਤੀ ਤੱਤਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ’ਤੇ ਭਰੋਸਾ ਨਾ ਕਰਨ।
ਨੋਟ : ਅਧਿਆਪਕ ਵਰਗ ਦੀਆਂ ਆਨਲਾਈਨ ਬਦਲੀਆਂ ਲਈ ਮੁੜ ਖੋਲ੍ਹੇ ਗਏ ਪੋਰਟਲ ਬਾਰੇ ਦਿਓ ਆਪਣੀ ਰਾਏ

Babita

This news is Content Editor Babita