ਪੰਜਾਬ 'ਚ ਪੈਟਰੋਲ ਪੰਪਾਂ 'ਤੇ ਸਿਰਫ ਐਮਰਜੈਂਸੀ ਸੇਵਾਵਾਂ ਜਾਰੀ! ਮਾਮਲਾ ਜਾਨਣ ਲਈ ਪੜ੍ਹੋ ਪੂਰੀ ਖ਼ਬਰ

Friday, Feb 16, 2024 - 03:13 PM (IST)

ਪੰਜਾਬ 'ਚ ਪੈਟਰੋਲ ਪੰਪਾਂ 'ਤੇ ਸਿਰਫ ਐਮਰਜੈਂਸੀ ਸੇਵਾਵਾਂ ਜਾਰੀ! ਮਾਮਲਾ ਜਾਨਣ ਲਈ ਪੜ੍ਹੋ ਪੂਰੀ ਖ਼ਬਰ

ਲੁਧਿਆਣਾ (ਖੁਰਾਣਾ) : ਪੰਜਾਬ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਸੰਦੀਪ ਸਹਿਗਲ ਅਤੇ ਸਕੱਤਰ ਰਾਜੇਸ਼ ਕੁਮਾਰ ਨੇ ਸਾਫ਼ ਕੀਤਾ ਹੈ ਕਿ ਕਿਸਾਨ ਅੰਦੋਲਨ ਨੂੰ ਉਨ੍ਹਾਂ ਦੀ ਸੰਸਥਾ ਵਲੋਂ ਪੂਰਨ ਤੌਰ 'ਤੇ ਸਹਿਯੋਗ ਦਿੱਤਾ ਜਾਵੇਗਾ ਅਤੇ ਅੱਜ 'ਭਾਰਤ ਬੰਦ' ਦੀ ਕਾਲ 'ਤੇ ਪੈਟਰੋਲ ਪੰਪਾਂ 'ਤੇ ਸਿਰਫ ਐਮਰਜੈਂਸੀ ਸੇਵਾਵਾਂ ਹੀ ਜਾਰੀ ਰਹਿਣਗੀਆਂ। ਇਨ੍ਹਾਂ 'ਚ ਐਂਬੂਲੈਂਸ, ਸਕੂਲੀ ਵਿਦਿਆਰਥੀਆਂ ਦੀਆਂ ਗੱਡੀਆਂ, ਫ਼ੌਜੀ ਅਤੇ ਪੁਲਸ ਵਾਹਨਾਂ ਆਦਿ 'ਚ ਹੀ ਪੈਟਰੋਲ ਅਤੇ ਡੀਜ਼ਲ ਪਾਇਆ ਜਾਵੇਗਾ, ਜਦੋਂ ਕਿ ਹੋਰ ਵਾਹਨਾਂ ਨੂੰ ਤੇਲ ਦੀ ਵਿਕਰੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ 22 ਫਰਵਰੀ ਨੂੰ ਐਸੋਸੀਏਸ਼ਨ ਦੀ ਮੁੰਬਈ 'ਚ ਤੇਲ ਕੰਪਨੀਆਂ ਦੇ ਅਧਿਕਾਰੀਆਂ ਨਾਲ ਹੋਣ ਵਾਲੀ ਬੈਠਕ 'ਚ ਡੀਲਰਾਂ ਨੂੰ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ 'ਤੇ ਮਿਲਣ ਵਾਲੀ ਕਮਿਸ਼ਨ ਰਾਸ਼ੀ ਸਬੰਧੀ ਵੱਡੀ ਰਾਹਤ ਮਿਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਅੱਜ ਘਰੋਂ ਸੋਚ-ਸਮਝ ਕੇ ਹੀ ਨਿਕਲੋ

ਅਜਿਹੇ 'ਚ ਉਨ੍ਹਾਂ ਦੀ ਸੰਸਥਾ ਪੰਜਾਬ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਵਲੋਂ ਪੈਟਰੋਲ ਪੰਪਾਂ 'ਤੇ ਤੇਲ ਦੀ ਵਿਕਰੀ ਬੰਦ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਹੈ ਕਿਉਂਕਿ ਇੱਕ ਪਾਸੇ ਤਾਂ ਤੇਲ ਕੰਪਨੀਆਂ ਦੇ ਅਧਿਕਾਰੀਆਂ ਨਾਲ ਬੈਠਕ ਹੋਣ ਜਾ ਰਹੀ ਹੈ ਅਤੇ ਦੂਸਰੇ ਪਾਸੇ ਐਸੋਸੀਏਸ਼ਨ ਵੱਲੋਂ ਹੜਤਾਲ ਕੀਤੀ ਜਾਵੇ, ਇਹ ਬੇਈਮਾਨੀ ਹੋਵੇਗੀ। ਉਨ੍ਹਾਂ ਕਿਹਾ ਕਿ ਹੋਰ ਦੂਜੀਆਂ ਡੀਲਰ ਐਸੋਸੀਏਸ਼ਨਾਂ ਵਲੋਂ ਦਿੱਤੀ ਗਈ ਬੰਦ ਦੀ ਕਾਲ ਨੂੰ ਉਨ੍ਹਾਂ ਵਲੋਂ ਕਿਸੇ ਤਰ੍ਹਾਂ ਦਾ ਸਮਰਥਨ ਨਹੀਂ ਦਿੱਤਾ ਜਾਵੇਗਾ। ਇੱਥੇ ਦੱਸਣਾ ਜ਼ਰੂਰੀ ਹੋਵੇਗਾ ਕਿ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਪੰਜਾਬ ਦੋਆਬਾ ਗਰੁੱਪ ਵਲੋਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਪਿਛਲੇ 7 ਸਾਲਾਂ ਤੋਂ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ 'ਤੇ ਮਿਲਣ ਵਾਲੀ ਕਮਿਸ਼ਨ ਰਾਸ਼ੀ 'ਚ ਕੋਈ ਵਾਧਾ ਨਹੀਂ ਕੀਤੇ ਜਾਣ ਦੇ ਵਿਰੋਧ 'ਚ ਜਿੱਥੇ 15 ਫਰਵਰੀ ਨੂੰ ਤੇਲ ਕੰਪਨੀਆਂ ਤੋਂ ਪੈਟਰੋਲ ਅਤੇ ਡੀਜ਼ਲ ਦੀ ਖ਼ਰੀਦ ਨਾ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸਦੇ ਤਹਿਤ ਦੋਆਬਾ ਗਰੁੱਪ ਵਲੋਂ ਤੇਲ ਕੰਪਨੀਆਂ ਦੀ ਪੈਟਰੋਲ ਅਤੇ ਡੀਜ਼ਲ ਦੀ 90 ਫ਼ੀਸਦੀ ਦੇ ਕਰੀਬ ਵਿਕਰੀ ਪ੍ਰਭਾਵਿਤ ਹੋਣ ਦਾ ਦਾਅਵਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : 'ਭਾਰਤ ਬੰਦ' ਵਿਚਾਲੇ PSEB ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਪ੍ਰੀਖਿਆਵਾਂ ਨੂੰ ਲੈ ਕੇ Advisory ਜਾਰੀ

ਉੱਥੇ ਨਾਲ ਹੀ 22 ਫਰਵਰੀ ਨੂੰ ਪੰਜਾਬ ਭਰ 'ਚ ਪੈਟਰੋਲ ਪੰਪ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਕ ਸਵਾਲ ਦੇ ਜਵਾਬ 'ਚ ਪੰਜਾਬ ਪੈਟਰੋਲੀਆਮ ਡੀਲਰ ਐਸੋਸੀਏਸ਼ਨ ਦੇ ਪ੍ਰਧਾਨ ਸੰਦੀਪ ਸਹਿਗਲ ਅਤੇ ਸਕੱਤਰ ਰਾਜੇਸ਼ ਕੁਮਾਰ ਨੇ ਦਾਅਵਾ ਕੀਤਾ ਹੈ ਕਿ ਬੀਤੀ 15 ਫਰਵਰੀ ਨੂੰ ਪੰਜਾਬ ਪੈਟਰੋਲੀਅਮ ਡੀਲਰ ਐਸੋਸੀਏਸ਼ਨ ਨਾਲ ਜੁੜੇ ਪੈਟਰੋਲ ਪੰਪ ਡੀਲਰਾਂ ਵਲੋ ਤੇਲ ਦੀ ਖ਼ਰੀਦ ਨੂੰ ਲੈ ਕੇ ਕਿਸੀ ਤਰਾਂ ਦਾ ਬਾਈਕਾਟ ਨਹੀਂ ਰੱਖਿਆ ਗਿਆ ਸੀ।

ਉੱਥੇ ਨਾਲ ਹੀ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਅਸ਼ੋਕ ਸਚਦੇਵਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਐਸੋਸੀਏਸ਼ਨ ਨਾਲ ਸਬੰਧਿਤ ਕਿਸੇ ਵੀ ਡੀਲਰ ਵੱਲੋਂ ਅੱਜ ਪੈਟਰੋਲ ਅਤੇ ਡੀਜ਼ਲ ਦੀ ਵਿਕਰੀ ਤੇ ਕਿਸੇ ਤਰ੍ਹਾਂ ਦੀ ਸ਼ਰਤ ਨਹੀਂ ਰੱਖੀ ਗਈ ਅਤੇ ਹਰ ਇੱਕ ਵਾਹਨ ਵਿੱਚ ਤੇਲ ਪਾਇਆ ਜਾ ਰਿਹਾ ਹੈ। ਸਚਦੇਵਾ ਨੇ ਦੋਹਰਾਇਆ ਕਿ ਡੀਲਰ ਨਹੀਂ ਚਾਹੁੰਦੇ ਕਿ ਕਿਸੇ ਵੀ ਸ਼ਹਿਰ ਵਾਸੀ ਨੂੰ ਪੈਟਰੋਲ ਪੰਪਾਂ 'ਤੇ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ, ਜਦਕਿ 22 ਫਰਵਰੀ ਨੂੰ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਪੈਟਰੋਲ ਪੰਪ ਬੰਦ ਰੱਖਣ ਲਈ ਐਸੋਸੀਏਸ਼ਨ ਦਾ ਸਟੈਂਡ ਪੂਰੀ ਤਰ੍ਹਾਂ ਨਾਲ ਸਾਫ਼ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News