ਸੜਕ ਹਾਦਸੇ 'ਚ ਜ਼ਖ਼ਮੀ ਹੋਏ ਫ਼ੌਜੀ ਜਵਾਨ ਨੇ ਤੋੜਿਆ ਦਮ, 4 ਭੈਣਾਂ ਦਾ ਇਕਲੌਤਾ ਭਰਾ ਸੀ ਜਗਸੀਰ ਸਿੰਘ

Thursday, Dec 08, 2022 - 12:37 PM (IST)

ਸੜਕ ਹਾਦਸੇ 'ਚ ਜ਼ਖ਼ਮੀ ਹੋਏ ਫ਼ੌਜੀ ਜਵਾਨ ਨੇ ਤੋੜਿਆ ਦਮ, 4 ਭੈਣਾਂ ਦਾ ਇਕਲੌਤਾ ਭਰਾ ਸੀ ਜਗਸੀਰ ਸਿੰਘ

ਧਨੌਲਾ (ਰਾਈਆ) : ਜ਼ਿਲ੍ਹੇ ਦੇ ਪਿੰਡ ਬਡਬਰ ਵਿਖੇ ਫੌਜ ’ਚੋਂ ਛੁੱਟੀ ’ਤੇ ਆਏ ਨੌਜਵਾਨ ਦੀ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਬੀਤੇ ਦਿਨ ਮੌਤ ਹੋ ਗਈ। ਫੌਜੀ ਨੌਜਵਾਨ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ, ਜਿਸ ਦਾ ਲੰਘੇ ਤਿੰਨ ਕੁ ਮਹੀਨੇ ਪਹਿਲਾਂ ਲੌਂਗੋਵਾਲ ਰੋਡ ’ਤੇ ਐਕਸੀਡੈਂਟ ਹੋਇਆ ਸੀ। ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਯੂਥ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਕਾਕਾ ਨੇ ਦੱਸਿਆ ਕਿ ਨੌਜਵਾਨ ਜਗਸੀਰ ਸਿੰਘ ਜੱਗੀ ਪੁੱਤਰ ਦਲੀਪ ਸਿੰਘ ਰਵਿਦਾਸੀਆ ਸਿੰਘ ’ਚ ਫੌਜ ’ਚ ਭਰਤੀ ਹੋਇਆ ਸੀ, ਜਿਹੜਾ ਕਿ ਹੁਣ ਬਟਾਲੀਅਨ ਡੇਲਟਾ ਕੰਪਨੀ ਪੁਲਵਾਮਾ ਕਸ਼ਮੀਰ ਵਿਖੇ ਤਾਇਨਾਤ ਸੀ, ਜੋ ਤਿੰਨ ਕੁ ਮਹੀਨੇ ਪਹਿਲਾਂ ਆਪਣੇ ਪਿੰਡ ਬਡਬਰ ਵਿਖੇ ਛੁੱਟੀ ਲੈ ਕੇ ਆਇਆ ਸੀ।

ਇਹ ਵੀ ਪੜ੍ਹੋ- ਮਲੋਟ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਠੇਕੇਦਾਰ ਦਾ ਬੇਰਹਿਮੀ ਨਾਲ ਕਤਲ

ਇਸੇ ਦੌਰਾਨ ਉਹ ਲੌਂਗੋਵਾਲ ਰੋਡ ’ਤੇ ਕਿਸੇ ਵਾਹਨ ਦੀ ਲਪੇਟ ’ਚ ਆਉਣ ਕਾਰਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਤੇ ਸਰੀਰ ਦੇ ਕਈ ਅੰਗ ਨੁਕਸਾਨੇ ਗਏ, ਜਿਸ ਦਾ ਇਲਾਜ ਚੱਲ ਰਿਹਾ ਸੀ ਪਰ ਹੁਣ ਫੌਜੀ ਨੌਜਵਾਨ ਜਗਸੀਰ ਸਿੰਘ ਦੀ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਮੌਤ ਹੋ ਗਈ। ਗੁਰਮੀਤ ਸਿੰਘ ਨੇ ਦੱਸਿਆ ਕਿ ਫੌਜੀ ਨੌਜਵਾਨ ਆਪਣੇ ਪਿੱਛੇ ਵਿਧਵਾ ਪਤਨੀ, 2 ਬੱਚਿਆਂ ਨੂੰ ਛੱਡ ਗਿਆ। ਉਨ੍ਹਾਂ ਮੁੱਖ ਮੰਤਰੀ ਪੰਜਾਬ ਸਰਕਾਰ ਤੇ ਹਲਕਾ ਵਿਧਾਇਕ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਫਰਿਆਦ ਕਰਦਿਆਂ ਫੌਜੀ ਪਰਿਵਾਰ ਦੀ ਮਾਲੀ ਮਦਦ ਲਈ ਗੁਹਾਰ ਲਾਈ ਹੈ।

ਨੋਟ - ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


author

Simran Bhutto

Content Editor

Related News