ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਘਰ ਦੇ ਬਾਹਰ ਬੁਲਾ ਕੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

Saturday, Jul 11, 2026 - 10:35 AM (IST)

ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਘਰ ਦੇ ਬਾਹਰ ਬੁਲਾ ਕੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

ਲੋਪੋਕੇ (ਸਤਨਾਮ) : ਪਿੰਡ ਸ਼ਹੂਰਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਲਾਹੌਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਗੁਰਅਵਤਾਰ ਸਿੰਘ ਦੀ ਪਿੰਡ ਦੇ ਗੁਰਜੰਟ ਸਿੰਘ, ਹਨੀ ਡੰਡੇ ਅਤੇ ਹੋਰਨਾਂ ਨਾਲ ਰੰਜਿਸ਼ ਚੱਲਦੀ ਆ ਰਹੀ ਸੀ। ਬੀਤੀ ਰਾਤ ਉਕਤ ਤਿੰਨੇ ਨੌਜਵਾਨ ਮੋਟਰਸਾਈਕਲ 'ਤੇ ਉਨ੍ਹਾਂ ਦੇ ਡੇਰੇ 'ਤੇ ਆਏ।‌ ਉਨ੍ਹਾਂ ਮੇਰੇ ਬੇਟੇ ਨੂੰ ਆਵਾਜ਼ ਮਾਰੀ। 

ਇਹ ਵੀ ਪੜ੍ਹੋ : 21 ਤੇ 22 ਜੁਲਾਈ ਨੂੰ ਸਮੂਹਿਕ ਛੁੱਟੀ, ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ

ਉਨ੍ਹਾਂ ਅੱਗੇ ਦੱਸਿਆ ਕਿ ਜਦੋਂ ਮੇਰਾ ਪੁੱਤਰ ਗੁਰਅਵਤਾਰ ਸਿੰਘ ਬਾਹਰ ਆਇਆ ਤਾਂ ਉਨ੍ਹਾਂ ਨਾਲ ਤਕਰਾਰ ਹੋ ਗਈ। ਗੁਰਜੰਟ ਸਿੰਘ ਅਤੇ ਹਨੀ ਨੇ ਪਿਸਟਲ ਨਾਲ ਸਿੱਧੀਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਮੌਕੇ ਗੋਲੀਆਂ ਲੱਗਣ ਨਾਲ ਮੇਰਾ ਬੇਟਾ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਤੁਰੰਤ ਹਸਪਤਾਲ ਇਲਾਜ ਲਈ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੀ. ਐੱਸ. ਪੀ. ਸੀ. ਐੱਲ. ਦਾ ਵੱਡਾ ਫ਼ੈਸਲਾ, ਜਾਰੀ ਹੋਏ ਨਵੇਂ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News