ਪੁੱਤ ਨੂੰ ਵਿਆਹੁਣ ਦੇ ਚਾਅ ਰਹਿ ਗਏ ਅਧੂਰੇ, ਅਬੋਹਰ ਵਿਖੇ ਹਾਦਸੇ ’ਚ ਇਕਲੌਤੇ ਪੁੱਤਰ ਦੀ ਮੌਤ

Monday, Apr 11, 2022 - 05:39 PM (IST)

ਪੁੱਤ ਨੂੰ ਵਿਆਹੁਣ ਦੇ ਚਾਅ ਰਹਿ ਗਏ ਅਧੂਰੇ, ਅਬੋਹਰ ਵਿਖੇ ਹਾਦਸੇ ’ਚ ਇਕਲੌਤੇ ਪੁੱਤਰ ਦੀ ਮੌਤ

ਅਬੋਹਰ (ਰਹੇਜਾ) : ਸਥਾਨਕ ਮਹਾਤਮਾ ਬੁੱਧ ਕਾਲੋਨੀ ਦੇ ਵਸਨੀਕ ਇਕ ਪਰਿਵਾਰ ਦੇ ਘਰ ਉਸ ਸਮੇਂ ਦੁੱਖਾਂ ਦਾ ਪਹਾੜ ਟੁੱਟ ਗਿਆ, ਜਦੋਂ ਬੀਤੀ ਰਾਤ ਮਹਾਰਾਣਾ ਪ੍ਰਤਾਪ ਮਾਰਕੀਟ ਨੇੜੇ ਉਨ੍ਹਾਂ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ। ਨੌਜਵਾਨ ਪੁੱਤ ਦੀ ਮੌਤ ਨਾਲ ਮਾਪਿਆਂ ਦੇ ਉਸ ਨੂੰ ਵਿਆਹੁਣ ਦੇ ਚਾਅ ਅਧੂਰੇ ਰਹਿ ਗਏ ਤੇ ਪਰਿਵਾਰ ’ਚ ਮਾਤਮ ਛਾ ਗਿਆ। ਜਾਣਕਾਰੀ ਮੁਤਾਬਕ ਕੁਲਦੀਪ ਪੁੱਤਰ ਬਸੰਤ ਉਮਰ ਤਕਰੀਬਨ 22 ਸਾਲ ਦੇ ਵੱਡੇ ਭਰਾ ਮਹੇਸ਼ ਨੇ ਦੱਸਿਆ ਕਿ ਕੁਲਦੀਪ ਮਜ਼ਦੂਰੀ ਦਾ ਕੰਮ ਕਰਦਾ ਸੀ।

 ਇਹ ਵੀ ਪੜ੍ਹੋ : 6 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ, ਘਰ ’ਚ ਛਾਇਆ ਮਾਤਮ

ਉਸ ਦਾ ਵਿਆਹ 20 ਅਪ੍ਰੈਲ ਨੂੰ ਬਠਿੰਡਾ ਦੀ ਮੌੜ ਮੰਡੀ ’ਚ ਰਹਿਣ ਵਾਲੀ ਲੜਕੀ ਨਾਲ ਹੋਣਾ ਸੀ। ਬੀਤੀ ਰਾਤ ਤਕਰੀਬਨ 10 ਵਜੇ ਉਹ ਕੁਝ ਸਾਮਾਨ ਲੈਣ ਲਈ ਸ਼ਹਿਰ ਆਇਆ ਤਾਂ ਮਹਾਰਾਣਾ ਪ੍ਰਤਾਪ ਮਾਰਕੀਟ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਮ੍ਰਿਤਕ 6 ਭੈਣਾਂ ਦਾ ਇਕਲੌਤਾ ਭਰਾ ਸੀ। ਥਾਣਾ ਨੰਬਰ 2 ਦੀ ਪੁਲਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਹੈ।

ਇਹ ਵੀ ਪੜ੍ਹੋ : ਮੇਰਾ ਤਾਂ ਘਰ ਵੀ ਪਲੱਸਤਰ ਨੀਂ ਹੋਇਆ ਪਰ ਮੇਰੇ ਲੋਕਾਂ ਨੇ ਚੰਨੀ ਦੀਆਂ ਨੀਹਾਂ ਉਖਾੜ ਦਿੱਤੀਆਂ : ਉੱਗੋਕੇ (ਵੀਡੀਓ)


author

Manoj

Content Editor

Related News