ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਮਾਪਿਆਂ ਦੇ ਇਕਲੌਤੇ ਪੁੱਤ ਨੇ ਕੀਤੀ ਖੁਦਕੁਸ਼ੀ

12/23/2019 7:32:08 PM

ਲੁਧਿਆਣਾ, (ਰਾਜ)— ਢੰਡਾਰੀ ਖੁਰਦ ਦੇ ਰਹਿਣ ਵਾਲੇ ਇਕ ਨੌਜਵਾਨ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਅਮ੍ਰਿਤਪਾਲ ਸਿੰਘ ਉਮਰ 23 ਸਾਲ ਜੋ ਕਿ 2 ਭੈਣਾਂ ਦਾ ਇਕਲੌਤਾ ਭਰਾ ਸੀ। ਸੂਚਨਾ ਮਿਲਦੇ ਥਾਣਾ ਫੋਕਲ ਪੁਆਇੰਟ ਦੇ ਤਹਿਤ ਚੌਕੀ ਢੰਡਾਰੀ ਕਲਾਂ ਦੀ ਪੁਲਸ ਮੌਕੇ 'ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ ਗਿਆ।
ਜਾਣਕਾਰੀ ਅਨੁਸਾਰ ਦਸਮੇਸ਼ ਮਾਰਕਿਟ ਨੇੜੇ ਰਹਿਣ ਵਾਲਾ ਗੁਰਮੁਖ ਸਿੰਘ ਫੈਕਟਰੀ 'ਚ ਕੰਮ ਕਰਦਾ ਸੀ। ਉਸ ਦੇ ਤਿੰਨ ਬੱਚੇ, ਦੋ ਲੜਕੀਆਂ ਤੇ ਇਕ ਲੜਕਾ ਸਨ। ਦੋਵੇਂ ਵੱਡੀਆਂ ਲੜਕੀਆਂ ਦੇ ਵਿਆਹ ਹੋ ਚੁੱਕੇ ਹਨ, ਜਦੋਂਕਿ ਬੇਟਾ ਅਮ੍ਰਿਤਪਾਲ ਸਿੰਘ ਸਭ ਤੋਂ ਛੋਟਾ ਸੀ ਜੋ ਕਿ ਫੈਕਟਰੀ 'ਚ ਕੰਮ ਕਰਦਾ ਸੀ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਲੜਕਾ ਕਾਫੀ ਸਮੇਂ ਤੋਂ ਪ੍ਰੇਸ਼ਾਨ ਸੀ। ਐਤਵਾਰ ਦੀ ਰਾਤ ਉਹ ਆਪਣੇ ਕਮਰੇ 'ਚ ਗਿਆ। ਜਦੋਂ ਉਸ ਦੀ ਮਾਂ ਨੇ ਖਾਣਾ ਖਾਣ ਲਈ ਉਸ ਨੂੰ ਬੁਲਾਇਆ ਤਾਂ ਉਹ ਨਹੀਂ ਆਇਆ। ਇਸ ਤੋਂ ਬਾਅਦ ਉਹ ਉਸ ਨੂੰ ਬੁਲਾਉਣ ਲਈ ਕਮਰੇ 'ਚ ਗਏ ਤਾਂ ਦੇਖਿਆ ਕਿ ਅਮ੍ਰਿਤਪਾਲ ਦਾ ਸਰੀਰ ਪੱਖੇ ਨਾਲ ਝੂਲ ਰਿਹਾ ਸੀ। ਉਨਾਂ ਨੇ ਤੁਰੰਤ ਸਾਰਿਆਂ ਨੂੰ ਬੁਲਾਇਆ ਤੇ ਉਸ ਨੂੰ ਹੇਠਾਂ ਉਤਾਰ ਕੇ ਕੈਂਸਰ ਹਸਪਤਾਲ ਲੈ ਗਏ ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਏ.ਐੱਸ.ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਖੁਦਕੁਸ਼ੀ ਦੇ ਕਾਰਨਾਂ ਦਾ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ। ਮੌਕੇ 'ਤੋਂ ਕੋਈ ਸੁਸਾਈਡ ਨੋਟ ਵੀ ਬਰਾਮਦ ਨਹੀਂ ਹੋਇਆ। ਉਸ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕੀਤੀ ਗਈ ਹੈ।

 


KamalJeet Singh

Content Editor

Related News