ਪੰਜਾਬ 'ਚ ਵੱਡੀ ਵਾਰਦਾਤ, ਕਿਰਚਾਂ ਮਾਰ-ਮਾਰ ਮਾਪਿਆਂ ਦੇ ਇਕਲੌਤੇ ਪੁੱਤ ਦਾ ਕਰ'ਤਾ ਕਤਲ

Monday, Nov 10, 2025 - 02:11 PM (IST)

ਪੰਜਾਬ 'ਚ ਵੱਡੀ ਵਾਰਦਾਤ, ਕਿਰਚਾਂ ਮਾਰ-ਮਾਰ ਮਾਪਿਆਂ ਦੇ ਇਕਲੌਤੇ ਪੁੱਤ ਦਾ ਕਰ'ਤਾ ਕਤਲ

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਪੁਲਸ ਸਟੇਸ਼ਨ ਦੀਨਾਨਗਰ ਅਧੀਨ ਆਉਂਦੇ ਪਿੰਡ ਚੌਂਤਾ ਵਿਖੇ ਪੁਰਾਣੀ ਰੰਜਿਸ਼ ਨੂੰ ਲੈ ਕੇ ਹੋਏ ਝਗੜੇ ਦੌਰਾਨ ਇੱਕ ਨੌਜਵਾਨ ਦੇ ਕਿਰਚ ਮਾਰ ਕੇ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਦੇਰ ਰਾਤ ਗੱਡੀ ਖੜ੍ਹੀ ਕਰਨ ਦੀ ਛੋਟੀ ਜਿਹੀ ਗੱਲ ਨੂੰ ਲੈ ਕੇ ਪਿੰਡ ਦੇ ਹੀ ਇੱਕ ਵਿਅਕਤੀ ਨਾਲ ਬਹਿਸਬਾਜ਼ੀ ਹੋਣ ਤੋਂ ਬਾਅਦ ਇਹ ਝਗੜਾ ਕਤਲ ਤੱਕ ਪਹੁੰਚ ਗਿਆ। ਨੌਜਵਾਨ ਦੀ ਪਹਿਚਾਣ ਮੁਨੀਸ਼ ਕੁਮਾਰ (25) ਪੁੱਤਰ ਤਰਸੇਮ ਲਾਲ ਵਾਸੀ ਚੌਂਤਾ ਵਜੋਂ ਦੱਸੀ ਗਈ ਹੈ । ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਇਹ ਵੀ ਪੜ੍ਹੋ-ਪੰਜਾਬ ਦੇ ਇਨ੍ਹਾਂ ਪਰਿਵਾਰਾਂ ਲਈ ਵੱਡੀ ਖ਼ੁਸ਼ਖ਼ਬਰੀ! ਇਸ ਯੋਜਨਾ ਤਹਿਤ ਹੁਣ ਕੇਂਦਰ ਨੇ...

ਜਾਣਕਾਰੀ ਅਨੁਸਾਰ ਜਦ ਪਿੰਡ ਦੇ ਇਕ ਵਿਅਕਤੀ ਨਾਲ ਪਹਿਲਾਂ ਬਹਿਸਬਾਜ਼ੀ ਹੋਈ ਅਤੇ ਮੁੜ ਝਗੜਾ ਵੱਧ ਗਿਆ। ਇਹ ਝਗੜਾ ਇੰਨਾ ਵੱਧ ਗਿਆ ਕਿ ਦੂਜੀ ਧਿਰ ਦੇ ਵਿਅਕਤੀ ਦੀਆਂ ਮੌਕੇ 'ਤੇ ਤਿੰਨ ਧੀਆਂ ਤੇ ਉਸਦੀ ਪਤਨੀ ਪਹੁੰਚ ਗਈ, ਜਿੰਨਾਂ ਵੱਲੋਂ ਮ੍ਰਿਤਕ ਨੌਜਵਾਨ ਦੀ ਪਹਿਲਾਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਬਾਅਦ 'ਚ ਕਿਰਚ ਨਾਲ ਹਮਲਾ ਕਰਕੇ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ। ਜਿਸ ਨੂੰ ਹਸਪਤਾਲ ਲਿਜਾਂਦੇ ਮੌਕੇ ਹੀ ਰਸਤੇ ਵਿਚ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ-ਪੰਜਾਬ ਦੇ ਸਾਬਕਾ DGP ਦੇ ਪੁੱਤਰ ਦੀ ਕਾਰ ਨਾਲ ਵਾਪਰਿਆ ਵੱਡਾ ਹਾਦਸਾ

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮੁਖੀ ਦੀਨਾਨਗਰ ਅੰਮ੍ਰਿਤਪਾਲ ਸਿੰਘ ਫੋਰਸ ਸਮੇਤ ਮੌਕੇ 'ਤੇ ਪਹੁੰਚ ਗਏ ਥਾਣਾ ਮੁਖੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਦੱਸਿਆ ਕਿ ਇਨ੍ਹਾਂ ਦੀ ਪੁਰਾਣੀ ਰੰਜਿਸ਼ ਨੂੰ ਲੈ ਕੇ ਪਹਿਲਾ ਵੀ ਝਗੜਾ ਚੱਲ ਰਿਹਾ ਸੀ, ਜਿਸ ਦੌਰਾਨ ਅੱਜ ਇਨ੍ਹਾਂ ਦਾ ਮੁੜ ਝਗੜਾ ਹੋਇਆ ਹੈ ਅਤੇ ਇੱਕ ਨੌਜਵਾਨ 'ਤੇ ਕਿਰਚ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ- ਵਾਰਸ ਪੰਜਾਬ ਜਥੇਬੰਦੀ ਦੇ ਇਲੈਕਸ਼ਨ ਇੰਚਾਰਜ ਦੀ ਗੱਡੀ 'ਤੇ ਹਮਲੇ ਦਾ ਸੱਚ ਆਇਆ ਸਾਹਮਣੇ ! DCP ਦਾ ਵੱਡਾ ਖੁਲਾਸਾ

ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਨੌਜਵਾਨ ਦੀ ਲਾਸ਼ ਕਬਜ਼ੇ 'ਚ ਲੈ ਕੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਚਾਰ ਮਹਿਲਾਂ ਅਤੇ ਇੱਕ ਵਿਅਕਤੀ ਸਮੇਤ ਪੰਜ ਦੇ ਵਿਰੁੱਧ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਸਰਕਾਰੀ, ਗੈਰ-ਸਰਕਾਰੀ ਦਫਤਰ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News