ਘਰ ਦੇ ਬਾਹਰ ਬੁਲਾ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Saturday, Jul 11, 2026 - 01:40 PM (IST)

ਘਰ ਦੇ ਬਾਹਰ ਬੁਲਾ ਕੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਲੋਪੋਕੇ (ਸਤਨਾਮ) : ਪਿੰਡ ਸ਼ਹੂਰਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦੀ ਖਬਰ ਹੈ। ਇਸ ਸਬੰਧੀ ਮ੍ਰਿਤਕ ਦੇ ਪਿਤਾ ਲਾਹੌਰਾ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਗੁਰਅਵਤਾਰ ਸਿੰਘ ਦੀ ਪਿੰਡ ਦੇ ਗੁਰਜੰਟ ਸਿੰਘ, ਹਨੀ ਡੰਡੇ ਤੇ ਹੋਰਨਾਂ ਨਾਲ ਰੰਜਿਸ਼ ਸੀ। ਬੀਤੀ ਰਾਤ ਉਕਤ ਤਿੰਨੇ ਨੌਜਵਾਨ ਮੋਟਰਸਾਈਕਲ ਤੇ ਉਨ੍ਹਾਂ ਦੇ ਘੜ ਆਏ।‌ ਉਨ੍ਹਾਂ ਨੇ ਮੇਰੇ ਬੇਟੇ ਨੂੰ ਆਵਾਜ਼ ਮਾਰੀ ਜਦੋਂ ਮੇਰਾ ਬੇਟਾ ਗੁਰਅਵਤਾਰ ਸਿੰਘ ਬਾਹਰ ਆਇਆ ਤਾਂ ਉਨ੍ਹਾਂ ਨਾਲ ਤਕਰਾਰ ਹੋਈ। ਗੁਰਜੰਟ ਸਿੰਘ ਤੇ ਹਨੀ ਨੇ ਪਿਸਟਲ ਨਾਲ ਸਿੱਧੀ ਗੋਲੀ ਚਲਾਈ ਤੇ ਪੱਟ ਵਿਚ ਗੋਲੀਆਂ ਲੱਗਣ ਨਾਲ ਮੇਰਾ ਬੇਟਾ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਹਸਪਤਾਲ ਇਲਾਜ ਲਈ ਲਿਜਾਇਆ ਗਿਆ ਤਾਂ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : 21 ਤੇ 22 ਜੁਲਾਈ ਨੂੰ ਸਮੂਹਿਕ ਛੁੱਟੀ, ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ

ਇਸ ਸਬੰਧੀ ਡੀਐੱਸਪੀ ਰਾਜਾਸਾਂਸੀ ਕਪਿਲ ਕੌਸ਼ਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਮ੍ਰਿਤਕ ਗੁਰਅਵਤਾਰ ਸਿੰਘ ਤੇ ਮੁਲਜ਼ਮ ਕਾਤਲ ਗੁਰਜੰਟ ਸਿੰਘ ਤੇ ਹਨੀ ਸਕੂਲ ਵਿਚ ਇਕੱਠੇ ਪੜ੍ਹਦੇ ਸਨ ਤੇ ਗੁਰਜੰਟ ਸਿੰਘ ਦੇ ਹਨੀ ਦੀ ਪਿੰਡ ਦੇ ਹੀ ਇਕ ਵਿਅਕਤੀ ਨਾਲ ਰੰਜਿਸ਼ ਸੀ ਤੇ ਇਹ ਵਿਅਕਤੀ ਮ੍ਰਿਤਕ ਗੁਰਅਵਤਾਰ ਸਿੰਘ ਨੂੰ ਉਸ ਨਾਲ ਸੰਬੰਧ ਰੱਖਣ ਤੋਂ ਰੋਕਦੇ ਸਨ। ਇਸੇ ਦੇ ਰੰਜਿਸ਼ ਤਹਿਤ ਅੱਜ ਇਨ੍ਹਾਂ ਵਿਅਕਤੀਆਂ ਵੱਲੋਂ ਗੁਰਅਵਤਾਰ ਸਿੰਘ ਨਾਲ ਪਹਿਲਾਂ ਗੱਲਬਾਤ ਹੋਈ ਤੇ ਇਸ ਦਰਮਿਆਨ ਦੋਵਾਂ ਧਿਰਾਂ ਵਿਚਾਲੇ ਤਕਰਾਰ ਹੋ ਗਈ, ਜਿਸ ਦੌਰਾਨ ਪਿਸਟਲ ਨਾਲ ਗੋਲੀਆਂ ਚਲਾਈਆਂ ਜੋ ਕਿ ਮ੍ਰਿਤਕ ਗੁਰਅਵਤਾਰ ਸਿੰਘ ਦੇ ਪੱਟਾਂ ਕੋਲ ਨਾੜਾਂ ਵਿਚ ਵੱਜੀਆਂ ਜਿਸ ਦੇ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਅਤੇ ਹਸਪਤਾਲ ਵਿਚ ਉਸ ਦੀ ਮੌਤ ਹੋ ਗਈ। ਡੀ.ਐਸ.ਪੀ ਕਪਿਲ ਕੌਸ਼ਲ ਨੇ ਕਿਹਾ ਪਰਿਵਾਰ ਦੇ ਬਿਆਨਾਂ ਦੇ ਅਧਾਰ 'ਤੇ ਮੁਕੱਦਮਾ ਦਰਜ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਬਿਜਲੀ ਵਾਲੇ ਮੀਟਰਾਂ ਨੂੰ ਲੈ ਕੇ ਪੀ. ਐੱਸ. ਪੀ. ਸੀ. ਐੱਲ. ਦਾ ਵੱਡਾ ਫ਼ੈਸਲਾ, ਜਾਰੀ ਹੋਏ ਨਵੇਂ ਹੁਕਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News