ਸੱਤਾਧਾਰੀ ਧਿਰ ਦੇ ਲੋਕ ਹੀ ਸ਼ੱਕ ਦੇ ਘੇਰੇ 'ਚ, ਪੰਜਾਬ ਨੂੰ ਕੌਣ ਬਚਾਏਗਾ : ਰਾਜਾ ਵੜਿੰਗ ਨੇ ਘੇਰੀ ਸਰਕਾਰ

Sunday, Feb 15, 2026 - 01:20 PM (IST)

ਸੱਤਾਧਾਰੀ ਧਿਰ ਦੇ ਲੋਕ ਹੀ ਸ਼ੱਕ ਦੇ ਘੇਰੇ 'ਚ, ਪੰਜਾਬ ਨੂੰ ਕੌਣ ਬਚਾਏਗਾ : ਰਾਜਾ ਵੜਿੰਗ ਨੇ ਘੇਰੀ ਸਰਕਾਰ

ਚੰਡੀਗੜ੍ਹ : ਪੰਜਾਬ 'ਚ ਨਸ਼ਿਆਂ ਦੀ ਗੰਭੀਰ ਸਥਿਤੀ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ 'ਤੇ ਤਿੱਖੇ ਸਵਾਲ ਖੜ੍ਹੇ ਕੀਤੇ ਹਨ। ਰਾਜਾ ਵੜਿੰਗ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ 'ਚੋਂ ਕੱਢਣ ਲਈ ਸਿਰਫ਼ 'ਨਾ ਕਰੋ' ਕਹਿਣਾ ਕਾਫ਼ੀ ਨਹੀਂ ਹੈ, ਸਗੋਂ ਉਨ੍ਹਾਂ ਨੂੰ ਇਲਾਜ, ਰੁਜ਼ਗਾਰ ਅਤੇ ਉਮੀਦ ਦਾ ਰਾਹ ਦੇਣਾ ਪਵੇਗਾ। ਉਨ੍ਹਾਂ ਅਫ਼ਸੋਸ ਜਤਾਇਆ ਕਿ ਸੂਬੇ 'ਚ ਨਸ਼ਾ ਛਡਾਊ ਕੇਂਦਰਾਂ ਅਤੇ ਡਾਕਟਰਾਂ ਦੀ ਭਾਰੀ ਕਮੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਆਊਟਸੋਰਸ ਕੀਤੇ ਮੁਲਾਜ਼ਮਾਂ ਨੂੰ ਵੱਡੀ ਰਾਹਤ, ਰੈਗੂਲਰ ਕਰਨ ਦੇ ਹਾਈਕੋਰਟ ਨੇ ਦਿੱਤੇ ਹੁਕਮ

ਵੜਿੰਗ ਨੇ ਸਰਕਾਰ ਨੂੰ ਸਿੱਧਾ ਸਵਾਲ ਕਰਦਿਆਂ ਪੁੱਛਿਆ ਕਿ ਸਰਕਾਰ ਵੱਲੋਂ ਕੀਤੇ ਗਏ 16 ਮੈਡੀਕਲ ਕਾਲਜਾਂ ਦੇ ਵਾਅਦੇ ਕਿੱਥੇ ਹਨ? ਉਨ੍ਹਾਂ ਦੋਸ਼ ਲਾਇਆ ਕਿ ‘ਯੁੱਧ ਨਸ਼ਾ ਵਿਰੁੱਧ’ ਵਰਗੇ ਈਵੈਂਟਾਂ ‘ਤੇ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ ‘ਤੇ ਨਤੀਜੇ ਜ਼ੀਰੋ ਹਨ। ਉਨ੍ਹਾਂ ਕਿਹਾ ਕਿ ਈਵੈਂਟ ਨਸ਼ਾ ਨਹੀਂ ਰੋਕਦੇ, ਸਗੋਂ ਇੱਕ ਮਜ਼ਬੂਤ ਸਿਸਟਮ ਅਤੇ ਪਲਾਨ ਨਸ਼ਾ ਰੋਕਦਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਗਰੀਬ ਪਰਿਵਾਰਾਂ ਲਈ ਚਿੰਤਾ ਭਰੀ ਖ਼ਬਰ, ਘਰ ਬਣਾਉਣਾ ਹੋਵੇਗਾ ਮੁਸ਼ਕਲ, ਪੜ੍ਹੋ ਪੂਰੀ ਖ਼ਬਰ

ਸੱਤਾਧਾਰੀ ਧਿਰ 'ਤੇ ਸਿੱਧਾ ਹਮਲਾ ਕਰਦਿਆਂ ਵੜਿੰਗ ਨੇ ਕਿਹਾ ਕਿ ਜੇਕਰ ਹਕੂਮਤ ਦੇ ਨੇੜਲੇ ਲੋਕ ਹੀ ਨਸ਼ੇ ਦੇ ਮਾਮਲਿਆਂ 'ਚ ਸ਼ੱਕ ਦੇ ਘੇਰੇ 'ਚ ਆ ਜਾਣਗੇ, ਤਾਂ ਪੰਜਾਬ ਨੂੰ ਕੌਣ ਬਚਾਏਗਾ?। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਦਿਖਾਵੇ ਦੀ ਬਜਾਏ ਸਹੀ ਦਿਸ਼ਾ 'ਚ ਕੰਮ ਕਰੇ ਤਾਂ ਜੋ ਪੰਜਾਬ ਦੇ ਭਵਿੱਖ ਅਤੇ ਉੱਜੜ ਰਹੇ ਘਰਾਂ ਨੂੰ ਬਚਾਇਆ ਜਾ ਸਕੇ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News