ਓ.ਪੀ. ਸੋਨੀ ਨੇ ਨਵੇਂ ਭਰਤੀ ਹੋਏ ਵਾਰਡ ਅਟੈਂਡੈਂਟਾਂ ਨੂੰ ਸੌਂਪੇ ਨਿਯੁਕਤੀ ਪੱਤਰ

Wednesday, Jan 05, 2022 - 04:03 PM (IST)

ਚੰਡੀਗੜ੍ਹ (ਬਿਊਰੋ) - ਓਮਿਕਰੋਨ ਦੇ ਖ਼ਤਰੇ ਅਤੇ ਕੋਰੋਨਾ ਦੀ ਤੀਜੀ ਲਹਿਰ ਦੇ ਖ਼ਤਰੇ ਵਿਚਕਾਰ, ਉਪ ਮੁੱਖ ਮੰਤਰੀ ਪੰਜਾਬ ਓ.ਪੀ. ਸੋਨੀ ਨੇ ਪੰਜਾਬ ਦੇ ਸਿਹਤ ਵਿਭਾਗ ਅਧੀਨ ਅੱਜ 308 ਵਾਰਡ ਅਟੈਂਡੈਂਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਭਰਤੀ ਮੁਹਿੰਮ ਬਾਰੇ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਅਤੇ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਵਿਭਾਗ ਵੱਲੋਂ ਚੱਲ ਰਹੀ ਭਰਤੀ ਮੁਹਿੰਮ ਵਿੱਚ ਤੇਜ਼ੀ ਲਿਆਂਦੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ 800 ਅਸਾਮੀਆਂ ਲਈ ਇਸ਼ਤਿਹਾਰ ਦਿੱਤਾ ਸੀ ਅਤੇ ਅੱਜ ਪਹਿਲੇ ਪੜਾਅ ਵਿੱਚ 308 ਨੂੰ ਨਿਯੁਕਤੀਆਂ ਦਿੱਤੀਆਂ ਗਈਆਂ ਹਨ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਕੋਰੋਨਾ ਬਲਾਸਟ : 4 ਡਾਕਟਰ, ਇਕ BSF ਜਵਾਨ, 6 ਵਿਦਿਆਰਥੀਆਂ ਸਣੇ 33 ਲੋਕ ਪਾਜ਼ੇਟਿਵ

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੀ ਇਹ ਬਹੁਤ ਵੱਡੀ ਪਹਿਲ ਹੈ ਕਿ ਇਨ੍ਹਾਂ ਅਸਾਮੀਆਂ ਨੂੰ 20 ਸਾਲਾਂ ਤੋਂ ਵੱਧ ਦੇ ਲੰਬੇ ਵਕਫ਼ੇ ਉਪਰੰਤ ਭਰਿਆ ਗਿਆ ਹੈ। ਇਸ ਤਰ੍ਹਾਂ ਇਹ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਦੇਖਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਹੈ। ਸੋਨੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਇਹ ਸਾਰੀਆਂ ਨਿਯੁਕਤੀਆਂ ਯੋਗਤਾ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ। ਸੋਨੀ ਨੇ ਸਿਹਤ ਵਿਭਾਗ ਵਿੱਚ ਨਵੇਂ ਨਿਯੁਕਤ ਕੀਤੇ ਗਏ ਕਰਮਚਾਰੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਇਸ ਮਹਾਂਮਾਰੀ ਦੀ ਘੜੀ ਵਿੱਚ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ।

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : 1000 ਰੁਪਏ ਦੀ ਖ਼ਾਤਰ ਚਾਕੂ ਮਾਰ-ਮਾਰ ਕੀਤਾ ਵਿਅਕਤੀ ਦਾ ਕਤਲ

ਰਾਜ ਕਮਲ ਚੌਧਰੀ ਪ੍ਰਮੁੱਖ ਸਕੱਤਰ ਸਿਹਤ ਨੇ ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਕੁਸ਼ਲਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਉਹ ਪੰਜਾਬ ਦੀਆਂ ਜਨਤਕ ਸਿਹਤ ਸੰਸਥਾਵਾਂ ਵਿੱਚ ਮਰੀਜ਼ਾਂ ਦੀ ਦੇਖਭਾਲ ਨੂੰ ਯਕੀਨੀ ਬਣਾਉਣ ਤਾਂ ਜੋ ਆਮ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਾਪਤ ਹੋਣ। ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ.ਜੀ.ਬੀ. ਸਿੰਘ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ.ਓ.ਪੀ.ਗੋਜਰਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ - ਭਗਵੰਤ ਮਾਨ ਦਾ ਵਿਰੋਧੀਆਂ ’ਤੇ ਨਿਸ਼ਾਨਾ, ਕਿਹਾ ‘ਸਾਡੇ ਘਰੇ ਕਿਉਂ ਨਹੀਂ ਆਉਂਦੀਆਂ ED ਦੀਆਂ ਟੀਮਾਂ’


rajwinder kaur

Content Editor

Related News