ਵਿਜੀਲੈਂਸ ਨੇ ਸਾਬਕਾ ਉਪ ਮੁੱਖ ਮੰਤਰੀ ਓ. ਪੀ. ਸੋਨੀ ਦਾ ਚਲਾਨ ਅਦਾਲਤ ’ਚ ਕੀਤਾ ਪੇਸ਼
Friday, Sep 01, 2023 - 05:05 AM (IST)
ਅੰਮ੍ਰਿਤਸਰ (ਇੰਦਰਜੀਤ)- ਵਿਜੀਲੈਂਸ ਬਿਊਰੋ ਵੱਲੋਂ ਵੀਰਵਾਰ ਨੂੰ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਖ਼ਿਲਾਫ਼ ਦਰਜ ਕੀਤੇ ਗਏ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦਾ ਚਲਾਨ ਅਦਾਲਤ ਵਿਚ ਪੇਸ਼ ਕੀਤਾ ਗਿਆ। ਸਾਬਕਾ ਉਪ ਮੁੱਖ ਮੰਤਰੀ ਸੋਨੀ ਪਿਛਲੇ ਕੁਝ ਸਮੇਂ ਤੋਂ ਨਿਆਂਇਕ ਹਿਰਾਸਤ ਵਿਚ ਸਨ ਅਤੇ ਉਦੋਂ ਤੋਂ ਉਹ ਲਗਾਤਾਰ ਬੀਮਾਰ ਸਨ। ਉਨ੍ਹਾਂ ਦੀ ਗ੍ਰਿਫ਼ਤਾਰੀ ਦੇ ਪਹਿਲੇ ਦਿਨ ਬੀਮਾਰੀ ਦੇ ਕਾਰਨਾਂ ਬਾਰੇ ਮੈਡੀਕਲ ਆਧਾਰ ’ਤੇ ਜ਼ਮਾਨਤ ਦੀ ਅਰਜ਼ੀ ਸੈਸ਼ਨ ਕੋਰਟ ਵਿਚ ਦਾਇਰ ਕੀਤੀ ਗਈ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ।
ਇਹ ਖ਼ਬਰ ਵੀ ਪੜ੍ਹੋ - NDA ਜਾਂ I.N.D.I.A., ਕਿਸ ਗੱਠਜੋੜ ਦਾ ਹਿੱਸਾ ਬਣੇਗਾ ਸ਼੍ਰੋਮਣੀ ਅਕਾਲੀ ਦਲ? ਸੁਖਬੀਰ ਬਾਦਲ ਨੇ ਦਿੱਤਾ ਵੱਡਾ ਬਿਆਨ
ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਨੇ ਓਮ ਪ੍ਰਕਾਸ਼ ਸੋਨੀ ਨੂੰ 8 ਮਹੀਨਿਆਂ ਦੀ ਲੰਬੀ ਜਾਂਚ ਤੋਂ ਬਾਅਦ 9 ਜੁਲਾਈ 2023 ਨੂੰ ਓਮ ਪ੍ਰਕਾਸ਼ ਸੋਨੀ ਖਿਲਾਫ ਆਮਦਨ ਤੋਂ ਵੱਧ ਰੁਪਏ ਖਰਚ ਕਰਨ ਦੇ ਮਾਮਲੇ ਵਿਚ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8