ਪੰਜਾਬ ਦੇ ਸਿਹਤ ਮੰਤਰੀ ਵੱਲੋਂ ਕੋਰੋਨਾ ਦੇ ਨਵੇਂ ਵੈਰੀਐਂਟ ਨਾਲ ਨਜਿੱਠਣ ਲਈ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼

Tuesday, Nov 30, 2021 - 05:03 PM (IST)

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਕੋਰੋਨਾ ਦੇ ਨਵੇਂ ਵੈਰੀਐਂਟ ਨਾਲ ਨਜਿੱਠਣ ਲਈ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼

ਚੰਡੀਗੜ੍ਹ : ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਓ. ਪੀ. ਸੋਨੀ ਦਾ ਕਹਿਣਾ ਹੈ ਕਿ ਕੋਰੋਨਾ ਦੇ ਨਵੇਂ ਵੈਰੀਐਂਟ ਓਮੀਕੋਰਨ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਸੂਬਾ ਪਹਿਲਾਂ ਵੀ ਕੋਰੋਨਾ ਮਹਾਮਾਰੀ ਨਾਲ ਲੜ ਚੁੱਕਾ ਹੈ। ਓ. ਪੀ. ਸੋਨੀ ਨੇ ਕਿਹਾ ਕਿ ਨਵੇਂ ਵੈਰੀਐਂਟ ਸੰਬਧੀ ਅਸੀਂ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਾਂਗੇ। ਓ. ਪੀ. ਸੋਨੀ ਵੱਲੋਂ ਓਮੀਕਰੋਨ ਦੇ ਸੰਭਾਵੀ ਖ਼ਤਰੇ ਬਾਰੇ ਸੂਬੇ ਦੇ ਲੋਕਾਂ ਨੂੰ ਬਚਾਉਣ ਲਈ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ 'ਚ ਪਹਿਲਾਂ ਨਾਲੋਂ ਜ਼ਿਆਦਾ ਵਧੇਗੀ ਠੰਡ, ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ

ਇਸ ਮੌਕੇ ਓ. ਪੀ. ਸੋਨੀ ਨੇ ਹਦਾਇਤ ਕੀਤੀ ਕਿ ਸੰਭਾਵੀ ਐਮਰਜੈਂਸੀ ਨਾਲ ਨਜਿੱਠਣ ਲਈ ਹੁਣ ਤੋਂ ਹੀ ਤਿਆਰੀਆਂ ਆਰੰਭ ਕਰ ਦਿੱਤੀਆਂ ਜਾਣ। ਉਨ੍ਹਾਂ ਨੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਸ ਸਬੰਧੀ ਲੋੜੀਂਦੀਆਂ ਦਵਾਈਆਂ ਅਤੇ ਸਾਜੋ-ਸਮਾਨ ਦੀ ਖ਼ਰੀਦ ਲਈ ਵੀ ਕਾਰਵਾਈ ਆਰੰਭ ਕਰ ਦਿੱਤੀ ਜਾਵੇ। ਓ. ਪੀ. ਸੋਨੀ ਵੱਲੋਂ ਸਿਹਤ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਦੂਜੇ ਦੇਸ਼ਾਂ ਤੋਂ ਆਉਣ ਵਾਲੇ ਮੁਸਾਫ਼ਰਾਂ ਦੀ ਸਖ਼ਤ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ 'ਲੰਗਰ ਬਾਬਾ' ਨੇ ਦੁਨੀਆ ਨੂੰ ਕਿਹਾ ਅਲਵਿਦਾ, 21 ਸਾਲਾਂ ਤੋਂ PGI ਬਾਹਰ ਲਾ ਰਹੇ ਸਨ ਲੰਗਰ (ਤਸਵੀਰਾਂ)
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

Babita

Content Editor

Related News