ਉਪ ਮੁੱਖ ਮੰਤਰੀ ਓ. ਪੀ. ਸੋਨੀ ਵੱਲੋਂ ਡੇਂਗੂ ਤੋਂ ਬਚਾਅ ਸਬੰਧੀ ਗਤੀਵਿਧੀਆਂ ''ਚ ਤੇਜ਼ੀ ਲਿਆਉਣ ਦੇ ਹੁਕਮ

Tuesday, Oct 05, 2021 - 12:17 PM (IST)

ਉਪ ਮੁੱਖ ਮੰਤਰੀ ਓ. ਪੀ. ਸੋਨੀ ਵੱਲੋਂ ਡੇਂਗੂ ਤੋਂ ਬਚਾਅ ਸਬੰਧੀ ਗਤੀਵਿਧੀਆਂ ''ਚ ਤੇਜ਼ੀ ਲਿਆਉਣ ਦੇ ਹੁਕਮ

ਚੰਡੀਗੜ੍ਹ/ਜਲੰਧਰ (ਰਮਨਜੀਤ, ਧਵਨ) : ਪੰਜਾਬ ਵਿਚ ਵੱਧ ਰਹੇ ਡੇਂਗੂ ਦੇ ਕੇਸਾਂ ਦੇ ਮੱਦੇਨਜ਼ਰ ਉਪ ਮੁੱਖ ਮੰਤਰੀ ਓ. ਪੀ. ਸੋਨੀ (ਮੰਤਰੀ ਸਿਹਤ ਤੇ ਪਰਿਵਾਰ ਭਲਾਈ ਵਿਭਾਗ) ਵੱਲੋਂ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਡੇਂਗੂ ਰੋਧੀ ਗਤੀਵਿਧੀਆਂ ਵਿਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਸੂਬੇ ਵਿਚ ਡੇਂਗੂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਓ. ਪੀ. ਸੋਨੀ ਨੇ ਦੱਸਿਆ ਕਿ ਪੰਜਾਬ ਵਿਚ ਇਸ ਸਮੇਂ ਕੁੱਲ 13532 ਸ਼ੱਕੀ ਮਰੀਜ਼ਾਂ ਦੇ ਟੈਸਟ ਕੀਤੇ ਗਏ, ਜਿਨ੍ਹਾਂ ਵਿਚੋਂ 3760 ਡੇਂਗੂ ਦੇ ਪਾਜ਼ੇਟਿਵ ਕੇਸ ਪਾਏ ਗਏ ਹਨ।

ਇਹ ਵੀ ਪੜ੍ਹੋ : 6 ਘੰਟੇ ਬੰਦ ਰਹਿਣ ਮਗਰੋਂ ਬਹਾਲ ਹੋਈਆਂ ਵਟਸਐਪ, ਇੰਸਟਾਗ੍ਰਾਮ ਤੇ ਫੇਸਬੁੱਕ ਦੀਆਂ ਸੇਵਾਵਾਂ, CEO ਨੇ ਮੰਗੀ ਮੁਆਫ਼ੀ

ਪੰਜਾਬ ਵਿਚ ਇਸ ਸਮੇਂ 39 ਲੈਬਾਰਟਰੀਆਂ ’ਚ ਡੇਂਗੂ ਦੀ ਮੁਫ਼ਤ ਟੈਸਟਿੰਗ ਕੀਤੀ ਜਾਂਦੀ ਹੈ ਅਤੇ ਸੂਬੇ ਦੇ ਸਰਕਾਰੀ ਹਸਪਤਾਲਾ ’ਚ ਡੇਂਗੂ ਦੀ ਟੈਸਟਿੰਗ ਕਰਨ ਵਾਲੀਆਂ ਕਿੱਟਾਂ ਭਰਪੂਰ ਮਾਤਰਾ ’ਚ ਮੁਹੱਈਆ ਹਨ। ਸੋਨੀ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਹਫ਼ਤੇ ’ਚ ਹਰ ਸ਼ੁਕਰਵਾਰ ਨੂੰ ਡਰਾਈ ਡੇਅ ਦੇ ਤੌਰ 'ਤੇ ਮਨਾਇਆ ਜਾਂਦਾ ਹੈ।

ਇਹ ਵੀ ਪੜ੍ਹੋ : ਸਾਹਨੇਵਾਲ 'ਚ ਜਵਾਨ ਮੁੰਡੇ ਦੀ ਚਿੱਟੇ ਦੀ ਓਵਰਡੋਜ਼ ਨਾਲ ਮੌਤ, ਬਾਂਹ 'ਚ ਲੱਗੀ ਮਿਲੀ ਸਰਿੰਜ

ਇਸ ਲਈ ਉਸ ਦਿਨ ਆਪਣੇ ਘਰ ਜਾਂ ਆਲੇ-ਦੁਆਲੇ ਕੂਲਰਾਂ, ਗਮਲਿਆਂ ਜਾਂ ਹੋਰ ਸਮਾਨ ’ਚ ਖੜ੍ਹੇ ਪਾਣੀ ਨੂੰ ਡੋਲ੍ਹਿਆ ਜਾਵੇ। ਸੋਨੀ ਨੇ ਦੱਸਿਆ ਕਿ ਡੇਂਗੂ ਦੇ ਮੱਛਰਾਂ ਦੇ ਖ਼ਾਤਮੇ ਲਈ ਬ੍ਰੀਡਿੰਗ ਚੈਕਰਾਂ ਦੀ ਗਿਣਤੀ ਵਧਾ ਕੇ 460 ਕਰ ਦਿੱਤੀ ਗਈ ਹੈ ਅਤੇ ਡੇਂਗੂ ਦੇ ਮਰੀਜ਼ ਦੇ ਘਰ ਦੇ ਆਲੇ-ਦੁਆਲੇ 50-60 ਘਰਾਂ ਵਿਚ ਮੱਛਰ ਮਾਰਨ ਵਾਲੀ ਦਵਾਈ ਦੀ ਸਪਰੇਅ ਕਰਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ : ਪਟਿਆਲਾ ਦੇ ਸਨੌਰ ਕਸਬੇ 'ਚ ਵੱਡੀ ਵਾਰਦਾਤ, ਯੂਥ ਅਕਾਲੀ ਆਗੂ ਦਾ ਗੋਲੀਆਂ ਮਾਰ ਕੇ ਕਤਲ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News