ਉਪ ਮੁੱਖ ਮੰਤਰੀ OP ਸੋਨੀ ਦੇ ਅਸਤੀਫ਼ਾ ਦੇਣ ਦਾ ਪੜ੍ਹੋ ਕੀ ਹੈ ਪੂਰਾ ਸੱਚ
Wednesday, Sep 29, 2021 - 10:17 AM (IST)

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਅਸਤੀਫ਼ਾ ਦੇਣ ਮਗਰੋਂ ਜਿੱਥੇ ਰਜ਼ੀਆ ਸੁਲਤਾਨਾ ਅਤੇ ਯੋਗਿੰਦਰ ਢੀਂਗਰਾ ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ। ਉੱਥੇ ਹੀ ਉਪ ਮੁੱਖ ਮੰਤਰੀ ਓ. ਪੀ. ਸੋਨੀ ਦੇ ਅਸਤੀਫ਼ਾ ਦੇਣ ਦੀਆਂ ਖ਼ਬਰਾਂ ਵੀ ਚਰਚਾ 'ਚ ਰਹੀਆਂ। ਅਜਿਹੀਆਂ ਸਾਰੀਆਂ ਖ਼ਬਰਾਂ ਨੂੰ ਨਕਾਰਦਿਆਂ ਓ. ਪੀ. ਸੋਨੀ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਵੱਲੋਂ ਕੋਈ ਅਸਤੀਫ਼ਾ ਨਹੀਂ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚੰਨੀ ਦਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ
ਉਨ੍ਹਾਂ ਨੇ ਕਿਹਾ ਕਿ ਮੇਰੇ ਵੱਲੋਂ ਮੰਤਰੀ ਮੰਡਲ ਤੋਂ ਅਸਤੀਫ਼ਾ ਦੇਣ ਦੀਆਂ ਖ਼ਬਰਾਂ ਬਿਲਕੁਲ ਝੂਠੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਕਿਸੇ ਨੇ ਅਫ਼ਵਾਹ ਫੈਲਾਉਣ ਦੀ ਕੋਸ਼ਿਸ਼ ਕੀਤੀ ਹੈ। ਓ. ਪੀ. ਸੋਨੀ ਨੇ ਕਿਹਾ ਕਿ ਅਫ਼ਵਾਹ ਫੈਲਾਉਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ 'ਚ ਪਏ ਕਲੇਸ਼ 'ਤੇ ਅਕਾਲੀ ਦਲ ਨੇ ਕੱਸਿਆ ਵੱਡਾ ਤੰਜ, ਆਖ ਦਿੱਤੀ ਇਹ ਗੱਲ
ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਵੱਲੋਂ ਅਸਤੀਫ਼ਾ ਦੇਣ ਮਗਰੋਂ ਰਜ਼ੀਆ ਸੁਲਤਾਨਾ, ਯੋਗਿੰਦਰ ਢੀਂਗਰਾ ਅਤੇ ਗੌਤਮ ਸੇਠ ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਇਸ ਦੌਰਾਨ ਹੀ ਓ. ਪੀ. ਸੋਨੀ ਦੇ ਅਸਤੀਫ਼ੇ ਦੀਆਂ ਵੀ ਚਰਚਾਵਾਂ ਸਨ।
ਇਹ ਵੀ ਪੜ੍ਹੋ : ਪੰਜਾਬ ਕਾਂਗਰਸ 'ਚ ਅਸਤੀਫ਼ਿਆਂ ਦਾ ਦੌਰ ਜਾਰੀ, ਜਨਰਲ ਸਕੱਤਰ 'ਗੌਤਮ ਸੇਠ' ਨੇ ਵੀ ਦਿੱਤਾ ਅਸਤੀਫ਼ਾ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ