ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਨਿਆਇਕ ਹਿਰਾਸਤ ’ਚ ਭੇਜਿਆ, ਹੁਣ ਇੰਨੇ ਦਿਨ ਕੱਟਣੇ ਪੈਣਗੇ ਜੇਲ੍ਹ 'ਚ

Thursday, Jul 20, 2023 - 05:00 AM (IST)

ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਨਿਆਇਕ ਹਿਰਾਸਤ ’ਚ ਭੇਜਿਆ, ਹੁਣ ਇੰਨੇ ਦਿਨ ਕੱਟਣੇ ਪੈਣਗੇ ਜੇਲ੍ਹ 'ਚ

ਅੰਮ੍ਰਿਤਸਰ (ਜਸ਼ਨ) : ਕਾਂਗਰਸ ਸਰਕਾਰ ਵੇਲੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਰਹਿ ਚੁੱਕੇ ਓਮ ਪ੍ਰਕਾਸ਼ ਸੋਨੀ ਨੂੰ ਅੱਜ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਦੀ ਟੀਮ ਵੱਲੋਂ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਸ ਦੌਰਾਨ ਵਿਜੀਲੈਂਸ ਬਿਊਰੋ ਨੇ ਸੋਨੀ ਦਾ 2 ਦਿਨ ਦਾ ਰਿਮਾਂਡ ਮੰਗਿਆ। ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸੋਨੀ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ 'ਚ ਰੱਖਣ ਦਾ ਹੁਕਮ ਜਾਰੀ ਕਰ ਦਿੱਤਾ। ਇਸ ਦਾ ਮਤਲਬ ਹੈ ਕਿ ਸੋਨੀ ਨੂੰ ਹੁਣ 14 ਦਿਨ ਫਤਾਹਪੁਰ ਸਥਿਤ ਕੇਂਦਰੀ ਜੇਲ੍ਹ 'ਚ ਕੱਟਣੇ ਪੈਣਗੇ।

ਇਹ ਵੀ ਪੜ੍ਹੋ : ਭਾਰਤ ਦਾ Most Wanted ਅੱਤਵਾਦੀ ਅਬੂ ਤਲਹਾ ਬੰਗਲਾਦੇਸ਼ 'ਚ ਗ੍ਰਿਫ਼ਤਾਰ, ਪਤਨੀ ਕੋਲ ਵੀ ਹੈ ਭਾਰਤੀ ਪਾਸਪੋਰਟ

ਦੱਸਣਯੋਗ ਹੈ ਕਿ ਓਪੀ ਸੋਨੀ ਨੂੰ ਵਿਜੀਲੈਂਸ ਬਿਊਰੋ ਦੀ ਟੀਮ ਨੇ 9 ਜੁਲਾਈ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਸੋਨੀ ਨੂੰ 2 ਦਿਨ ਦੇ ਰਿਮਾਂਡ ’ਤੇ ਵਿਜੀਲੈਂਸ ਬਿਊਰੋ ਦੇ ਹਵਾਲੇ ਕਰਨ ਦੇ ਹੁਕਮ ਜਾਰੀ ਕੀਤੇ ਸਨ। ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰੀ ਤੋਂ ਬਾਅਦ ਪਹਿਲੀ ਪੇਸ਼ੀ ’ਤੇ ਵੀ ਅਦਾਲਤ ਨੇ ਸੋਨੀ ਨੂੰ 2 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਸੀ ਅਤੇ ਇਸ ਦੌਰਾਨ ਸੋਨੀ ਦੀ ਸਿਹਤ ਵਿਗੜ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਬਾਅਦ ਵਿੱਚ ਅਧਿਕਾਰੀਆਂ ਨੇ ਫੋਰਟਿਸ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਸੀ। ਸੋਨੀ ਦਿਲ ਦਾ ਰੋਗੀ ਹੈ ਅਤੇ ਉਨ੍ਹਾਂ ਨੂੰ ਪੇਸ ਮੇਕਰ ਲੱਗਾ ਹੋਇਆ ਹੈ। ਇਸ ਤੋਂ ਬਾਅਦ ਸੋਨੀ ਨੂੰ ਹਸਪਤਾਲ ਤੋਂ ਹੀ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ ਤਾਂ ਅਦਾਲਤ ਨੇ ਸੋਨੀ ਨੂੰ 20 ਜੁਲਾਈ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ।

 

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News