ਓ.ਪੀ.ਡੀ. ਬੰਦ ਕਰਨ ਵਾਲੇ ਨਿੱਜੀ ਹਸਪਤਾਲਾਂ ਦੇ ਲਾਇਸੈਂਸ ਹੋਣਗੇ ਰੱਦ : ਡੀ.ਸੀ
Tuesday, Apr 07, 2020 - 05:39 PM (IST)
ਅੰਮ੍ਰਿਤਸਰ (ਦਲਜੀਤ ਸ਼ਰਮਾ) - ਜ਼ਿਲੇ ਵਿਚੋਂ ਮਿਲ ਰਹੀਆਂ ਖ਼ਬਰਾਂ ਕਿ ਕੋਵਿਡ-19 ਦੇ ਚੱਲਦੇ ਲਗਾਏ ਗਏ ਕਰਫਿਊ ਦੌਰਾਨ ਕਈ ਨਿੱਜੀ ਹਸਪਤਾਲਾਂ ਵਲੋਂ ਵਾਇਰਸ ਦੇ ਡਰ ਕਾਰਨ ਆਪਣੀ ਓ.ਪੀ.ਡੀ. ਸੇਵਾ (ਆਊਟ ਪੇਸੈਂਟ ਡਿਪਾਰਟਮੈਂਟ) ਬੰਦ ਕਰ ਦਿੱਤੀ ਗਈ ਹੈ। ਇਸ ਕਾਰਨ ਆਮ ਬੀਮਾਰੀਆਂ ਦੇ ਮਰੀਜ਼ਾਂ ਨੂੰ ਦਵਾਈ ਲੈਣ ਲਈ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਨੇ ਸਪੱਸ਼ਟ ਕੀਤਾ ਹੈ ਕਿ ਜਿਸ ਵੀ ਨਿੱਜੀ ਹਸਪਤਾਲ ਨੇ ਸੰਕਟ ਦੇ ਸਮੇਂ ਕਿਸੇ ਵੀ ਬਹਾਨੇ ਆਪਣੀ ਓ. ਪੀ. ਡੀ. ਬੰਦ ਕੀਤੀ, ਤਾਂ ਉਸ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ।
ਪੜ੍ਹੋ ਇਹ ਵੀ ਖਬਰ - ਇਨ੍ਹਾਂ ਸਰਦਾਰਾਂ ਦਾ ਸੀ ਜਲ੍ਹਿਆਂਵਾਲ਼ਾ ਵਾਲਾ ਬਾਗ
ਪੜ੍ਹੋ ਇਹ ਵੀ ਖਬਰ - ਕੋਰੋਨਾ ਦਾ ਕਹਿਰ ਜਾਰੀ : ਤਾਰੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਦੀਆਂ ਵਧੀਆਂ ਮੁਸ਼ਕਲਾਂ
ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਬੀਤੇ ਦਿਨ ਮੁੱਖ ਮੰਤਰੀ ਕੋਲ ਵੀ ਰਾਜ ਭਰ ਵਿਚੋਂ ਅਜਿਹੀਆਂ ਸ਼ਿਕਾਇਤਾਂ ਪੁੱਜੀਆਂ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਸਖਤ ਨਿਰਦੇਸ਼ ਦਿੱਤੇ ਕਿ ਜਿਸ ਵੀ ਹਸਪਤਾਲ ਵਲੋਂ ਅਜਿਹਾ ਕੀਤਾ ਜਾਂਦਾ ਹੈ, ਉਸਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇ। ਸ. ਢਿਲੋਂ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਪ੍ਰਾਪਤ ਹਦਾਇਤਾਂ ਸਬੰਧੀ ਸਿਵਲ ਸਰਜਨ ਅੰਮ੍ਰਿਤਸਰ ਨੂੰ ਜਾਣੂੰ ਕਰਵਾ ਦਿੱਤਾ ਗਿਆ ਹੈ ਕਿ ਭਵਿੱਖ ਵਿਚ ਕਿਸੇ ਵੀ ਹਸਪਤਾਲ ਵਲੋਂ ਆਪਣੀ ਓ. ਪੀ. ਡੀ. ਬੰਦ ਕਰਨ ਦੀ ਸੂਚਨਾ ਮਿਲੀ ਤਾਂ ਉਹ ਹਸਪਤਾਲ ਪੱਕਾ ਬੰਦ ਕਰਵਾ ਦਿੱਤਾ ਜਾਵੇਗਾ। ਸ. ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਸ ਮੌਕੇ ਦੀ ਤੁਲਨਾ ਜੰਗ ਨਾਲ ਕਰਦੇ ਕਿਹਾ ਹੈ ਕਿ ਜੰਗ ਵਿਚ ਜਦ ਕੋਈ ਫੌਜੀ ਪਿੱਛੇ ਪੈਰ ਕਰਦਾ ਹੈ ਤਾਂ ਉਸ ਨੂੰ ਗੋਲੀ ਮਾਰਨ ਦਾ ਹੁੱਕਮ ਹੁੰਦਾ ਹੈ, ਸੋ ਸਿਹਤ ਵਿਭਾਗ ਲਈ ਇਹ ਮੌਕਾ ਜੰਗ ਵਰਗਾ ਹੈ। ਮਰੀਜ਼ਾਂ ਦੀ ਲੋੜ ਵੇਲੇ ਕੰਮ ਨਾ ਆਉਣ ਵਾਲੇ ਹਸਪਤਾਲਾਂ ਨੂੰ ਭਵਿੱਖ ਵਿਚ ਚੱਲਣ ਨਹੀਂ ਦਿੱਤਾ ਜਾਵੇਗਾ।
ਪੜ੍ਹੋ ਇਹ ਵੀ ਖਬਰ - ਸੰਸਦ ਮੈਂਬਰਾਂ ਦੇ ਵਿੱਤੀ ਅਧਿਕਾਰਾਂ ’ਤੇ ਚੱਲੀ ਕੈਂਚੀ, MP ਲੈਡ ਫੰਡ ਬੰਦ ਹੋਣ ’ਤੇ ਵਿਰੋਧੀ ਧਿਰ ਦੇ ਸੰਸਦ ਮੈਂਬਰ ਨਾਰਾਜ਼