ਫਾਜ਼ਿਲਕਾ ’ਚ ਡਾਕਟਰਾਂ ਦੀ ਹੜਤਾਲ ਕਾਰਨ OPD ਰਹੀ ਬੰਦ

Monday, Sep 09, 2024 - 05:13 PM (IST)

ਫਾਜ਼ਿਲਕਾ (ਨਾਗਪਾਲ) : ਫਾਜ਼ਿਲਕਾ ’ਚ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ਼ ਦੀ ਸੁਰੱਖਿਆ, ਦਿੱਲੀ-ਹਰਿਆਣਾ ਦੀ ਤਰਜ਼ ’ਤੇ ਤਰੱਕੀ ਅਤੇ ਹੋਰ ਅਹਿਮ ਮੰਗਾਂ ਨੂੰ ਲੈ ਕੇ ਪੀ. ਸੀ. ਐੱਮ. ਐੱਸ ਦੇ ਸੱਦੇ ’ਤੇ ਸਿਵਲ ਹਸਪਤਾਲ ਫਾਜ਼ਿਲਕਾ ’ਚ ਡਾਕਟਰ ਹੜਤਾਲ ’ਤੇ ਰਹੇ। ਅੱਜ ਪਹਿਲੇ ਦਿਨ ਇਹ ਹੜਤਾਲ ਸਵੇਰੇ ਤਿੰਨ ਘੰਟੇ ਲਈ ਹੋਈ। ਜੇਕਰ ਸੂਬਾ ਸਰਕਾਰ ਨੇ ਤਿੰਨ ਦਿਨਾਂ ਦੇ ਅੰਦਰ ਹੜਤਾਲੀ ਡਾਕਟਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਮੁਕੰਮਲ ਰੂਪ ’ਚ ਹੜਤਾਲ ਕੀਤੀ ਜਾਵੇਗੀ।

ਜਾਣਕਾਰੀ ਦਿੰਦਿਆਂ ਫਾਜ਼ਿਲਕਾ ਦੇ ਸਿਵਲ ਸਰਜਨ ਡਾ. ਐਰਿਕ ਅਤੇ ਐੱਸ. ਐੱਮ. ਓ. ਰੋਹਿਤ ਗੋਇਲ ਨੇ ਦੱਸਿਆ ਕਿ ਮਹਿਲਾ ਡਾਕਟਰਾਂ ਅਤੇ ਮਹਿਲਾ ਪੈਰਾ ਮੈਡੀਕਲ ਸਟਾਫ਼ ’ਚ ਅਸੁਰੱਖਿਆ ਦੀ ਭਾਵਨਾ ਹੈ। ਬੰਗਾਲ ’ਚ ਹਾਲ ਹੀ ’ਚ ਜਿਸ ਤਰ੍ਹਾਂ ਨਾਲ ਇਕ ਮਹਿਲਾ ਡਾਕਟਰ ਦਾ ਜਬਰ-ਜ਼ਿਨਾਹ ਅਤੇ ਕਤਲ ਕੀਤਾ ਗਿਆ, ਉਸ ਨੂੰ ਲੈ ਕੇ ਕਾਫੀ ਗੁੱਸਾ ਹੈ। ਅਜਿਹੇ ’ਚ ਹਰ ਕੋਈ ਚਾਹੁੰਦਾ ਹੈ ਕਿ ਸੂਬਾ ਸਰਕਾਰ ਹਸਪਤਾਲ ’ਚ ਡਾਕਟਰਾਂ ਅਤੇ ਸਟਾਫ਼ ਦੀ ਸੁਰੱਖਿਆ ਨੂੰ ਯਕੀਨੀ ਬਣਾਏ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਜਿਸ ਤਰੀਕੇ ਨਾਲ ਹਰਿਆਣਾ ਅਤੇ ਦਿੱਲੀ ’ਚ ਡਾਕਟਰਾਂ ਅਤੇ ਹੋਰ ਸਟਾਫ਼ ਨੂੰ ਤਰੱਕੀ ਦਿੱਤੀ ਜਾ ਰਹੀ ਹੈ।
ਅਜਿਹੀਆਂ ਹੋਰ ਲਟਕਦੀਆਂ ਮੰਗਾਂ ਨੂੰ ਲੈ ਕੇ ਸਾਰੇ ਸਰਕਾਰੀ ਹਸਪਤਾਲਾਂ ਦੇ ਡਾਕਟਰ 3 ਘੰਟੇ ਹੜਤਾਲ ’ਤੇ ਰਹੇ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਬਹਾਲ ਰਹੀਆਂ।


Babita

Content Editor

Related News