ਪੰਜਾਬ ਵਾਸੀ ਧਿਆਨ ਦਿਓ! ਹਸਪਤਾਲ ਜਾਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ

Monday, Sep 09, 2024 - 08:30 AM (IST)

ਮੋਹਾਲੀ (ਨਿਆਮੀਆਂ): ਸਰਕਾਰੀ ਡਾਕਟਰਾਂ ਦੀ ਪ੍ਰਮੁੱਖ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸਿਸ ਐਸੋਸੀਏਸ਼ਨ ਨੇ ਆਪਣੇ ਸਾਰੇ ਜ਼ਿਲ੍ਹਿਆਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਕੇ 9 ਸਤੰਬਰ ਤੋਂ ਐਲਾਨੀ ਹੋਈ ਹੜਤਾਲ ’ਚ ਥੋੜ੍ਹੀ ਤਬਦੀਲੀ ਕਰਦਿਆਂ ਅੱਜ ਤੋਂ ਅਗਲੇ ਤਿੰਨ ਦਿਨਾਂ ਤੱਕ ਅੱਧੇ ਦਿਨ ਤੱਕ 8 ਤੋਂ 11 ਵਜੇ ਤੱਕ ਸਰਕਾਰੀ ਹਸਪਤਾਲਾਂ ’ਚ ਓ.ਪੀ.ਡੀ. ਸੇਵਾਵਾਂ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਵਾਸੀ ਸਾਵਧਾਨ! ਤੇਜ਼ੀ ਨਾਲ ਪੈਰ ਪਸਾਰ ਰਹੀ ਹੈ ਇਹ ਬੀਮਾਰੀ

ਡਾਕਟਰਾਂ ਨੇ ਕਿਹਾ ਕਿ ਅਸੀਂ ਗੱਲਬਾਤ ਲਈ ਸੁਖਾਵਾਂ ਮਾਹੌਲ ਬਣਾਏ ਰੱਖਣਾ ਚਾਹੁੰਦੇ ਹਾਂ ਪਰ ਹਾਲੇ ਵੀ ਕਿਉਂਕਿ ਸਰਕਾਰ ਦੀ ਤਰਫ ਤੋਂ ਸਿਹਤ ਮੰਤਰੀ ਦੁਆਰਾ ਦਿੱਤੇ ਗਏ ਸੁਰੱਖਿਆ ਪ੍ਰਬੰਧਾਂ ਦੇ ਭਰੋਸੇ ਜ਼ਮੀਨੀ ਪੱਧਰ ’ਤੇ ਨਹੀਂ ਪਹੁੰਚੇ, ਨਾ ਹੀ ਸਰਕਾਰ ਬਾਰ-ਬਾਰ ਮੀਟਿੰਗਾਂ ਵਿਚ ਸਮਾਂ ਬੱਧ ਤਰੱਕੀਆਂ ਸਬੰਧੀ ਕੋਈ ਨੋਟੀਫਿਕੇਸ਼ਨ ਲੈ ਕੇ ਆਈ ਹੈ। ਜਥੇਬੰਦੀ ਨੇ ਸਾਫ਼ ਕੀਤਾ ਹੈ ਕਿ ਜੇਕਰ 11 ਸਤੰਬਰ ਦੀ ਮੀਟਿੰਗ ਬੇਸਿੱਟਾ ਰਹਿੰਦੀ ਹੈ ਤੇ ਤਰੱਕੀਆਂ ਸਬੰਧੀ ਕਿਸੇ ਵੀ ਤਰ੍ਹਾਂ ਦਾ ਨੋਟੀਫਿਕੇਸ਼ਨ ਨਹੀਂ ਆਉਂਦਾ ਤਾਂ 12 ਤਾਰੀਖ਼ ਤੋਂ ਮੁਕੰਮਲ ਹੜਤਾਲ ਕੀਤੀ ਜਾਏਗੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦਾ Goa 'ਚ ਐਕਸ਼ਨ! DGP ਨੇ ਕੀਤਾ ਖ਼ੁਲਾਸਾ

ਨਹੀਂ ਮਿਲਣਗੀਆਂ ਇਹ ਸੇਵਾਵਾਂ

ਪਹਿਲਾਂ ਡਾਕਟਰਾਂ ਵੱਲੋਂ ਅਣਮਿੱਥੇ ਸਮੇਂ ਲਈ ਬੰਦ ਦਾ ਐਲਾਨ ਕੀਤਾ ਗਿਆ ਸੀ ਪਰ ਸਿਹਤ ਮੰਤਰੀ ਵੱਲੋਂ ਕੀਤੀ ਗਈ ਅਪੀਲ ਅਤੇ ਕੈਬਨਿਟ ਦੀ ਸਬ ਕਮੇਟੀ ਦੇ ਤੌਰ ’ਤੇ ਵਿੱਤ ਮੰਤਰੀ ਨਾਲ ਐਸੋਸੀਏਸ਼ਨ ਨੂੰ ਮੀਟਿੰਗ ਕਰਵਾਏ ਜਾਣ ਦਾ ਸੱਦਾ ਦੇਣ ਤੋਂ ਬਾਅਦ ਡਾਕਟਰਾਂ ਨੇ ਮਰੀਜ਼ਾਂ ਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਆਪਣਾ ਵਿਰੋਧ ਥੋੜ੍ਹਾ ਘਟਾਇਆ ਹੈ। ਸਵੇਰੇ 8 ਤੋਂ 11 ਵਜੇ ਤਕ ਓ.ਪੀ.ਡੀ. ਸੇਵਾਵਾਂ ਬੰਦ ਰਹਿਣਗੀਆਂ। ਜਥੇਬੰਦੀ ਮੁਤਾਬਕ ਕੋਈ ਵੀ ਆਮ ਮੈਡੀਕਲ ਮੁਆਇਨੇ ਨਹੀਂ ਹੋਣਗੇ ਜਿਵੇਂ ਭਰਤੀ ਨਾਲ ਸਬੰਧਤ ਮੁਆਇਨੇ, ਡਰਾਈਵਿੰਗ ਲਾਇੰਸਸ ਵਾਸਤੇ ਤੇ ਹਥਿਆਰਾਂ ਦੇ ਲਾਇਸੰਸ ਲਈ ਮੈਡੀਕਲ ਮੁਆਇਨੇ। ਡੇਂਗੂ ਨੂੰ ਛੱਡ ਕੇ ਕੋਈ ਰਿਪੋਰਟਾਂ ਨਹੀਂ ਭੇਜੀਆਂ ਜਾਣਗੀਆਂ। ਡਾਕਟਰਾਂ ਮੁਤਾਬਕ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ ਜਾਰੀ ਰਹਿਣਗੀਆਂ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News