ਹਸਪਤਾਲ ਇਲਾਜ ਕਰਵਾਉਣ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਜ਼ਰੂਰੀ ਖ਼ਬਰ, ਅੱਜ ਬੰਦ ਰਹਿਣਗੀਆਂ OPDs

Saturday, Aug 17, 2024 - 05:32 AM (IST)

ਹਸਪਤਾਲ ਇਲਾਜ ਕਰਵਾਉਣ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਜ਼ਰੂਰੀ ਖ਼ਬਰ, ਅੱਜ ਬੰਦ ਰਹਿਣਗੀਆਂ OPDs

ਲੁਧਿਆਣਾ (ਸਹਿਗਲ)- ਕੋਲਕਾਤਾ ’ਚ ਹੋਏ ਮਹਿਲਾ ਡਾਕਟਰ ਨਾਲ ਸਮੂਹਿਕ ਜਬਰ-ਜ਼ਨਾਹ ਤੋਂ ਬਾਅਦ ਕਤਲ ਕਰਨ ਦੇ ਮਾਮਲੇ ’ਚ ਇੰਡੀਅਨ ਮੈਡੀਕਲ ਐਸੋਸੀਏਸ਼ਨ ਲੁਧਿਆਣਾ ਅੱਜ ਤੋਂ 24 ਘੰਟਿਆਂ ਲਈ ਸਾਰੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਦੀ ਓ.ਪੀ.ਡੀ. ਬੰਦ ਰੱਖਣ ਦਾ ਫੈਸਲਾ ਕੀਤਾ ਹੈ।

ਆਈ.ਐੱਮ.ਏ. ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਜ ਕੋਈ ਵੀ ਇਲੈਕਟਿਵ ਸਰਜਰੀ ਨਹੀਂ ਕੀਤੀ ਜਾਵੇਗੀ, ਸਿਰਫ਼ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਆਈ.ਐੱਮ.ਏ. ਲੁਧਿਆਣਾ ਦੇ ਪ੍ਰਧਾਨ ਡਾ. ਪ੍ਰਿਤਪਾਲ ਸਿੰਘ, ਸਾਬਕਾ ਪੰਜਾਬ ਪ੍ਰਧਾਨ ਡਾ. ਮਨੋਜ ਕੁਮਾਰ ਸੋਬਤੀ ਨੇ ਕਿਹਾ ਕਿ ਸਵੇਰੇ ਉਹ ਰੋਸ ਮਾਰਚ ਵੀ ਕਰਨਗੇ।

ਸਾਰੇ ਡਾਕਟਰਾਂ ਨੂੰ ਇਸ ਰੋਸ ਮਾਰਚ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪੂਰੇ ਦੇਸ਼ ’ਚ ਡਾਕਟਰ ਹੜਤਾਲ ਕਰਨ ਜਾ ਰਹੇ ਹਨ। ਮਹਿਲਾ ਡਾਕਟਰ ਨਾਲ ਹਸਪਤਾਲ 'ਚ ਜਬਰ-ਜਨਾਹ ਤੋਂ ਬਾਅਦ ਬੇਰਹਿਮੀ ਨਾਲ ਕਤਲ ਇਹ ਇਕ ਬਹੁਤ ਹੀ ਨਿੰਦਣਯੋਗ ਅਤੇ ਸ਼ਰਮਨਾਕ ਕਾਰਾ ਹੈ।

ਇਹ ਵੀ ਪੜ੍ਹੋ- ਪੁਲਸ ਮੁਲਾਜ਼ਮਾਂ ਨੇ ਸਿਵਲ ਸਰਜਨ ਨੂੰ ਆਜ਼ਾਦੀ ਸਮਾਗਮ 'ਚ ਜਾਣ ਤੋਂ ਰੋਕਿਆ, ਕਮਿਸ਼ਨਰ ਨੇ ਕੀਤਾ ਸਸਪੈਂਡ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News