ਸਰਕਾਰ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ

05/01/2018 1:17:25 AM

ਕਿਸ਼ਨਪੁਰਾ ਕਲਾਂ,   (ਭਿੰਡਰ)-  ਪੰਜਾਬ ਸਰਕਾਰ ਵੱਲੋਂ ਕਣਕ ਦੀ ਫਸਲ ਦੇ ਖਰੀਦ ਪ੍ਰਬੰਧਾਂ ਅਤੇ ਸਾਂਭ-ਸੰਭਾਲ ਲਈ ਭਾਵੇਂ ਲੱਖਾਂ ਦਾਅਵੇ ਕੀਤੇ ਗਏ ਸਨ ਪਰ ਇਹ ਦਾਅਵੇ ਹੁਣ ਖੋਖਲੇ ਸਾਬਿਤ ਹੋ ਰਹੇ ਹਨ ਕਿਉਂਕਿ ਇਲਾਕੇ ਭਰ ਦੀਆਂ ਮੰਡੀਆਂ 'ਚ ਲਿਫਟਿੰਗ ਦੇ ਠੋਸ ਪ੍ਰਬੰਧ ਨਾ ਹੋਣ ਕਾਰਨ ਖਰੀਦੀ ਹੋਈ ਕਣਕ ਖੁੱਲ੍ਹੇ ਆਸਮਾਨ ਹੇਠ ਪਈ ਹੈ। 
ਅੱਜ ਪਿੰਡ ਭਿੰਡਰ ਕਲਾਂ ਦੀ ਅਨਾਜ ਮੰਡੀ 'ਚ ਆੜ੍ਹਤੀਆਂ ਤੇ ਮਜ਼ਦੂਰਾਂ ਨੇ ਸਰਕਾਰ ਤੇ ਮੰਡੀਕਰਨ ਵਿਭਾਗ ਦੇ ਖੋਖਲੇ ਪ੍ਰਬੰਧਾਂ ਖਿਲਾਫ ਰੋਸ ਪ੍ਰਦਰਸ਼ਨ ਕਰਦਿਆਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਕਣਕ ਦੀ ਚੁਕਾਈ ਨਾ ਹੋਣ ਕਾਰਨ ਜਿਥੇ ਮਜ਼ਦੂਰਾਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਦੂਸਰੇ ਪਾਸੇ ਮੌਸਮ ਦੇ ਵਿਗੜਦੇ ਮਿਜ਼ਾਜ ਕਾਰਨ ਆੜ੍ਹਤੀਆਂ ਨੂੰ ਵੀ ਕਣਕ ਦੇ ਖਰਾਬ ਹੋਣ ਦਾ ਡਰ ਸਤਾਅ ਰਿਹਾ ਹੈ। ਇਸ ਮੌਕੇ ਆੜ੍ਹਤੀਆਂ ਤੇ ਮਜ਼ਦੂਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਕਣਕ ਦੀ ਚੁਕਾਈ ਜਲਦੀ ਕਰਵਾਈ ਜਾਵੇ। 


Related News