ਗੋਲਡੀ ਬਰਾੜ ਦੇ ਨਾਂ ਖਾਤਾ ਖੁਲ੍ਹਵਾਉਣ ਵਾਲੇ ਚੜ੍ਹੇ ਪੁਲਸ ਹੱਥੇ, ਮਿਲਿਆ ਰਿਮਾਂਡ, ਹੋ ਸਕਦੇ ਨੇ ਵੱਡੇ ਖੁਲਾਸੇ

Saturday, Jul 16, 2022 - 12:49 AM (IST)

ਪਠਾਨਕੋਟ (ਧਰਮਿੰਦਰ ਠਾਕੁਰ) : ਕੁਝ ਦਿਨ ਪਹਿਲਾਂ ਪਠਾਨਕੋਟ ਦੇ ਇਕ ਬੈਂਕ 'ਚ ਗੋਲਡੀ ਬਰਾੜ ਦੀ ਫੋਟੋ ਲਾ ਕੇ ਖਾਤਾ ਖੋਲ੍ਹਣ ਦੇ ਮਾਮਲੇ 'ਚ ਪੁਲਸ ਨੇ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ, ਜਿਨ੍ਹਾਂ 'ਚੋਂ ਇਕ ਬੈਂਕ 'ਚ ਖਾਤਾ ਖੁਲ੍ਹਵਾਉਣ ਆਇਆ ਸੀ, ਜਦਕਿ ਉਸ ਦੇ 2 ਸਾਥੀ ਬਾਹਰ ਖੜ੍ਹੇ ਸਨ, ਜੋ ਬੈਂਕ 'ਚ ਖਾਤਾ ਖੁਲ੍ਹਵਾਉਣ ਲਈ ਆਇਆ ਤਾਂ ਉਸ ਨੇ ਬੈਂਕ ਨੂੰ ਜੋ ਆਧਾਰ ਕਾਰਡ ਅਤੇ ਪੈਨ ਕਾਰਡ ਦਿੱਤਾ, ਉਨ੍ਹਾਂ 'ਤੇ ਗੋਲਡੀ ਬਰਾੜ ਦੀ ਫੋਟੋ ਲੱਗੀ ਹੋਣ ਕਾਰਨ ਲੋਕਾਂ 'ਚ ਦਹਿਸ਼ਤ ਫੈਲ ਗਈ ਤੇ ਖਾਤਾ ਖੁਲ੍ਹਵਾਉਣ ਆਏ ਲੋਕਾਂ 'ਤੇ ਸ਼ੱਕ ਹੋਣ 'ਤੇ ਉਹ ਮੌਕੇ ਤੋਂ ਫਰਾਰ ਹੋ ਗਏ ਸਨ।

ਖ਼ਬਰ ਇਹ ਵੀ : ਗੋਲਡੀ ਬਰਾੜ ਆਇਆ ਮੀਡੀਆ ਸਾਹਮਣੇ, ਉਥੇ ਸੰਸਦ 'ਚ ਸਹੁੰ ਚੁੱਕਣ ਨੂੰ ਲੈ ਕੇ MP ਮਾਨ ਦਾ ਵੱਡਾ ਬਿਆਨ, ਪੜ੍ਹੋ TOP 10

ਇਸ ਸਬੰਧੀ ਪੁਲਸ ਵੱਲੋਂ ਤਿੰਨਾਂ ਦੀ ਲਗਾਤਾਰ ਭਾਲ ਕੀਤੀ ਜਾ ਰਹੀ ਸੀ, ਜਿਸ ਦੇ ਚੱਲਦਿਆਂ ਪੁਲਸ ਨੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ 2 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਫਿਲਹਾਲ ਇਸ ਪੂਰੇ ਮਾਮਲੇ ਦਾ ਮਾਸਟਰ ਮਾਈਂਡ ਅਜੇ ਤੱਕ ਫਰਾਰ ਹੈ, ਜਿਸ ਦੇ ਫੜੇ ਜਾਣ ਤੋਂ ਬਾਅਦ ਹੀ ਪੂਰੇ ਮਾਮਲੇ ਦਾ ਖੁਲਾਸਾ ਆਵੇਗਾ। ਪੁਲਸ ਨੂੰ ਹੁਣ ਤੱਕ ਜੋ ਜਾਣਕਾਰੀ ਮਿਲ ਸਕੀ ਹੈ, ਉਹ ਇਹ ਹੈ ਕਿ ਇਹ ਲੋਕ ਵੱਖ-ਵੱਖ ਨਾਵਾਂ ਨਾਲ ਬੈਂਕਾਂ ਵਿੱਚ ਖਾਤੇ ਖੁਲ੍ਹਵਾਉਂਦੇ ਸਨ ਅਤੇ ਬਾਅਦ ਵਿੱਚ ਉਨ੍ਹਾਂ ਖਾਤਿਆਂ ਨੂੰ ਵੇਚ ਦਿੰਦੇ ਸਨ, ਜਿਸ ਕਾਰਨ ਗੋਲਡੀ ਬਰਾੜ ਦੀ ਫੋਟੋ ਲਾ ਕੇ ਖਾਤਾ ਖੁਲ੍ਹਵਾਉਣ ਵਾਲੇ ਮਾਸਟਰਮਾਈਂਡ ਦੇ ਫੜੇ ਜਾਣ 'ਤੇ ਵੱਡਾ ਮਾਮਲਾ ਸਾਹਮਣੇ ਆ ਸਕਦਾ ਹੈ, ਇਹ ਮਾਮਲੇ ਦੀ ਜਾਂਚ ਕਰ ਰਹੇ ਐੱਸ.ਐੱਚ.ਓ. ਦਾ ਕਹਿਣਾ ਹੈ।

ਇਹ ਵੀ ਪੜ੍ਹੋ : ਸਿਮਰਨਜੀਤ ਮਾਨ ਪੂਰੀ ਦੁਨੀਆ 'ਚ ਸਿੱਖਾਂ ਦੇ ਅਕਸ ਨੂੰ ਢਾਅ ਲਾਉਣ ਦੀ ਕਰ ਰਹੇ ਕੋਸ਼ਿਸ਼ : ਸੁਖਬੀਰ ਬਾਦਲ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News