ਪੰਜਾਬ ''ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ ਹੋਈ ਤਾਬੜਤੋੜ ਫਾਇਰਿੰਗ, ਇਕ ਦੀ ਮੌਤ
Friday, Oct 02, 2026 - 11:56 PM (IST)
ਮੁੱਲਾਂਪੁਰ ਦਾਖਾ (ਕਾਲੀਆ) - ਮੁੱਲਾਂਪੁਰ-ਪੁੜੈਣ ਲਿੰਕ ਰੋਡ ’ਤੇ ਪਿੰਡ ਮੁੱਲਾਂਪੁਰ ਦੀ ਹੱਦ ’ਤੇ ਰਾਤ ਕਰੀਬ 8 ਤੋਂ 9 ਵਜੇ ਦੇ ਵਿਚਕਾਰ ਵਰਨਾ ਕਾਰ ਸਵਾਰ 5 ਅਣਪਛਾਤੇ ਵਿਅਕਤੀਆਂ ਵਲੋਂ ਇਕ ਆਈ-20 ਕਾਰ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਤਾਬੜਤੋੜ ਫਾਇਰਿੰਗ ਵਿਚ ਆਈ-20 ਕਾਰ ਵਿਚ ਸਵਾਰ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਕਾਰ ਵਿਚ ਮੌਜੂਦ ਦੂਜੇ ਵਿਅਕਤੀ ਨੇ ਭੱਜ ਕੇ ਆਪਣੀ ਜਾਨ ਬਚਾਈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਦਾਖਾ ਦੇ ਮੁੱਖ ਅਫ਼ਸਰ ਇੰਸਪੈਕਟਰ ਨਿਰਮਲਜੀਤ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਸ ਸੂਤਰਾਂ ਅਨੁਸਾਰ ਹਮਲਾਵਰਾਂ ਨੇ ਕਰੀਬ 5-6 ਰਾਊਂਡ ਫਾਇਰ ਕੀਤੇ। ਫਿਲਹਾਲ ਪੁਲਸ ਵਲੋਂ ਮ੍ਰਿਤਕ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਫ਼ਰਾਰ ਹਮਲਾਵਰਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
