ਕਸਟਮ ਵਿਭਾਗ ਦੀ ਵੱਡੀ ਕਾਰਵਾਈ, ਦੁਬਈ ਤੋਂ ਆਈ ਫਲਾਈਟ ’ਚੋਂ ਜ਼ਬਤ ਕੀਤਾ ਲੱਖਾਂ ਦਾ ਸੋਨਾ

Tuesday, Feb 14, 2023 - 12:34 AM (IST)

ਕਸਟਮ ਵਿਭਾਗ ਦੀ ਵੱਡੀ ਕਾਰਵਾਈ, ਦੁਬਈ ਤੋਂ ਆਈ ਫਲਾਈਟ ’ਚੋਂ ਜ਼ਬਤ ਕੀਤਾ ਲੱਖਾਂ ਦਾ ਸੋਨਾ

ਲੁਧਿਆਣਾ (ਸੇਠੀ) : ਕਸਟਮ ਵਿਭਾਗ ਨੇ ਦੁਬਈ ਤੋਂ 913.25 ਗ੍ਰਾਮ (ਲੱਗਭਗ 52 ਲੱਖ ਰੁਪਏ) ਸੋਨਾ ਜ਼ਬਤ ਕੀਤਾ ਹੈ। ਦੁਬਈ ਤੋਂ ਇੰਡੀਗੋ ਦੀ ਫਲਾਈਟ ਨੰਬਰ 6 ਈ-56 ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਏਅਰਪੋਰਟ ਚੰਡੀਗੜ੍ਹ ਪਹੁੰਚੀ। ਕਸਟਮ ਕਮਿਸ਼ਨਰ ਲੁਧਿਆਣਾ ਵ੍ਰਿੰਦਾਬਾ ਗੋਹਿਲ ਨੇ ਦੱਸਿਆ ਕਿ ਕਸਟਮ ਅਧਿਕਾਰੀਆਂ ਨੇ ਪ੍ਰੋਫਾਈਲਿੰਗ ਅਤੇ ਖ਼ੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਇਕ ਯਾਤਰੀ ਨੂੰ ਰੋਕਿਆ, ਜਦੋਂ ਉਹ ਗ੍ਰੀਨ ਚੈਨਲ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਤਲਾਸ਼ੀ ਦੌਰਾਨ ਯਾਤਰੀ ਨੇ ਆਪਣੇ ਸਰੀਰ ’ਚ ਕੋਈ ਪਦਾਰਥ ਲੁਕਾਉਣ ਦੀ ਗੱਲ ਸਵੀਕਾਰ ਕੀਤੀ। ਬਾਅਦ ’ਚ ਯਾਤਰੀ ਦੀ ਸਹਿਮਤੀ ਨਾਲ ਐਕਸਰੇ ਕਰਾਉਣ ’ਤੇ ਪੇਸਟ ਦੇ ਰੂਪ 'ਚ ਚਾਰ ਪੀਲੇ-ਭੂਰੇ ਰੰਗ ਦੇ ਕੈਪਸੂਲਾਂ ’ਚੋਂ ਸੋਨਾ ਬਰਾਮਦ ਹੋਇਆ। ਯਾਤਰੀ ਦੇ ਸਰੀਰ ’ਚੋਂ 663.25 ਗ੍ਰਾਮ ਵਜ਼ਨ ਦਾ ਸੋਨਾ ਕੱਢਿਆ, ਜਿਸ ਦੀ ਬਾਜ਼ਾਰੀ ਕੀਮਤ 37,91,137 ਰੁਪਏ ਦੱਸੀ ਜਾ ਰਹੀ ਹੈ। ਬਰਾਮਦ ਕੀਤਾ ਗਿਆ ਸੋਨਾ ਕਸਟਮ ਅਧਿਕਾਰੀਆਂ ਨੇ ਜ਼ਬਤ ਕਰ ਲਿਆ ਹੈ।

ਇਹ ਖ਼ਬਰ ਵੀ ਪੜ੍ਹੋ : ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਅਹਿਮ ਕਦਮ, ਗ੍ਰੈਜੂਏਸ਼ਨ ਸੈਰਾਮਨੀ ਲਈ ਫੰਡ ਕੀਤਾ ਜਾਰੀ

ਦੂਜੇ ਪਾਸੇ ਇਕ ਹੋਰ ਕਾਰਵਾਈ ਦੌਰਾਨ ਕਸਟਮ ਅਧਿਕਾਰੀਆਂ ਨੇ ਨਿੱਜੀ ਤੌਰ 'ਤੇ ਕੀਤੀ ਤਲਾਸ਼ੀ ਦੌਰਾਨ ਅਧਿਕਾਰੀਆਂ ਨੂੰ ਇਕ ਪਾਊਚ ਬਰਾਮਦ ਹੋਇਆ, ਜਿਸ ’ਚ 250 ਗ੍ਰਾਮ ਵਜ਼ਨ ਦੀਆਂ 2 ਸੋਨੇ ਦੀਆਂ ਚੇਨਾਂ ਨੂੰ ਯਾਤਰੀ ਵੱਲੋਂ ਅੰਡਰਵੀਅਰ   ’ਚ ਛੁਪਾਈਆਂ ਹੋਈਆਂ ਸਨ, ਜਿਨ੍ਹਾਂ ਦੀ ਬਾਜ਼ਾਰੀ ਕੀਮਤ 14,43,000 ਰੁਪਏ ਦੱਸੀ ਜਾ ਰਹੀ ਹੈ। ਮਾਮਲੇ ’ਚ ਅੱਗੇ ਦੀ ਜਾਂਚ ਚੱਲ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : MC ਸਟੈਨ ਬਣਿਆ ਬਿੱਗ ਬੌਸ 16 ਦਾ ਜੇਤੂ, ਸ਼ਿਵ ਠਾਕਰੇ ਦੂਜੇ ਨੰਬਰ ’ਤੇ ਰਿਹਾ


author

Manoj

Content Editor

Related News