‘ਆਪ੍ਰੇਸ਼ਨ ਲੋਟਸ’ ’ਤੇ ਸਰਕਾਰ ਤੋਂ ਜਵਾਬ ਨਾ ਮਿਲਣ ’ਤੇ ਕਾਂਗਰਸ ਵੱਲੋਂ ਸਦਨ ’ਚੋਂ ਵਾਕਆਊਟ, CM ਮਾਨ ਦਾ ਤੰਜ਼

Tuesday, Jun 20, 2023 - 08:20 PM (IST)

‘ਆਪ੍ਰੇਸ਼ਨ ਲੋਟਸ’ ’ਤੇ ਸਰਕਾਰ ਤੋਂ ਜਵਾਬ ਨਾ ਮਿਲਣ ’ਤੇ ਕਾਂਗਰਸ ਵੱਲੋਂ ਸਦਨ ’ਚੋਂ ਵਾਕਆਊਟ, CM ਮਾਨ ਦਾ ਤੰਜ਼

ਜਲੰਧਰ (ਨਰਿੰਦਰ ਮੋਹਨ)-ਜਿਸ ਗੱਲ ਨੂੰ ਲੈ ਕੇ ਭਾਜਪਾ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਬਾਈਕਾਟ ਕੀਤਾ, ਕਾਂਗਰਸ ਨੇ ਵੀ ਉਸੇ ਗੱਲ ਨੂੰ ਲੈ ਕੇ ਅੱਜ ਸਦਨ ’ਚੋਂ ਵਾਕਆਊਟ ਕਰ ਦਿੱਤਾ। ਭਾਜਪਾ ਨੇ ਸਰਕਾਰ ਤੋਂ 9 ਮਹੀਨੇ ਪਹਿਲਾਂ ‘ਆਪ੍ਰੇਸ਼ਨ ਲੋਟਸ’ ਨੂੰ ਲੈ ਕੇ ਬੁਲਾਏ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਜਵਾਬ ਨਾ ਦੇਣ ’ਤੇ ਸਦਨ ਦੀ ਕਾਰਵਾਈ ਦਾ ਬਾਈਕਾਟ ਕੀਤਾ, ਜਦਕਿ ਅੱਜ ਸੈਸ਼ਨ ਦੇ ਦੂਜੇ ਅਤੇ ਆਖਰੀ ਦਿਨ ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਹੀ ਸਵਾਲ ਸਰਕਾਰ ਦੇ ਸਾਹਮਣੇ ਰੱਖਿਆ ਅਤੇ ਜਵਾਬ ਨਾ ਮਿਲਣ ’ਤੇ ਕਾਂਗਰਸੀ ਵਿਧਾਇਕ ਸਦਨ ​​’ਚੋਂ ਵਾਕਆਊਟ ਕਰ ਗਏ ਅਤੇ ਦੁਬਾਰਾ ਸਦਨ ’ਚ ਨਹੀਂ ਆਏ।

ਇਹ ਖ਼ਬਰ ਵੀ ਪੜ੍ਹੋ : ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਭਾਜਪਾ ਆਗੂ ਤਰੁਣ ਚੁੱਘ ਨੇ ਪੰਜਾਬ ਸਰਕਾਰ ’ਤੇ ਚੁੱਕੇ ਸਵਾਲ

ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਦੋਸ਼ ਸੀ ਕਿ ਸਰਕਾਰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਪੈਸੇ ਅਤੇ ਸਮੇਂ ਦੀ ਬਰਬਾਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ 9 ਮਹੀਨੇ ਪਹਿਲਾਂ ਵੀ ਵਿਸ਼ੇਸ਼ ਸੈਸ਼ਨ ਬੁਲਾਇਆ ਸੀ ਅਤੇ ਦੋਸ਼ ਲਾਇਆ ਸੀ ਕਿ ਭਾਜਪਾ ਉਨ੍ਹਾਂ ਦੇ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ। ਇਸੇ ਗੱਲ ’ਤੇ ਵਿੱਤ ਮੰਤਰੀ ਸਮੇਤ ਅੱਧੀ ਦਰਜਨ ਵਿਧਾਇਕਾਂ ਨੇ ਡੀ.ਜੀ.ਪੀ. ਅੱਗੇ ਸ਼ਿਕਾਇਤ ਦਰਜ ਕਰਵਾਈ ਸੀ ਪਰ 9 ਮਹੀਨੇ ਬੀਤ ਜਾਣ ਦੇ ਬਾਵਜੂਦ ਨਾ ਤਾਂ ਇਹ ਦੋਸ਼ ਸਾਬਤ ਹੋਇਆ ਅਤੇ ਨਾ ਹੀ ਸਰਕਾਰ ਨੇ ਇਸ ਬਾਰੇ ਕੋਈ ਜਾਣਕਾਰੀ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਨੇ ਫਾਹਾ ਲੈ ਕੇ ਜੀਵਨਲੀਲਾ ਕੀਤੀ ਖ਼ਤਮ

ਸ਼ਰਮਾ ਦਾ ਦੋਸ਼ ਸੀ ਕਿ ਸਿਰਫ ਕੇਂਦਰ ਸਰਕਾਰ ਦੇ ਵਿਰੁੱਧ ਪ੍ਰਸਤਾਵ ਪਾਸ ਕਰਕੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਹੀ ਆਮ ਆਦਮੀ ਪਾਰਟੀ ਸਰਕਾਰ ਨੇ ਵਿਸ਼ੇਸ਼ ਇਜਲਾਸ ਬੁਲਾਇਆ ਹੈ। ਉਨ੍ਹਾਂ ਨੇ ਉਨ੍ਹਾਂ ਵੀ ਉਨ੍ਹਾਂ ਨੂੰ ਝੂਠ ਦਾ ਪੁਲੰਦਾ ਕਿਹਾ ਸੀ। ਸਿਰਫ ਇਸ ਮਾਮਲੇ ਵਿਚ ਹੀ ਨਹੀਂ, ਸਗੋਂ ਪਿਛਲੇ ਦਿਨੀਂ ਵਿਧਾਨ ਸਭਾ ਵਿਚ ਪੰਜਾਬ ਯੂਨੀਵਰਸਿਟੀ ਬਾਰੇ ਮਤਾ ਪਾਸ ਕੀਤਾ ਗਿਆ ਸੀ, ਜਦਕਿ ਅਸਲ ਵਿਚ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦਾ ਕੋਈ ਫੈਸਲਾ ਜਾਂ ਪੱਤਰ ਨਹੀਂ ਆਇਆ ਪਰ 'ਆਪ' ਸਰਕਾਰ ਨੇ ਕੇਂਦਰ ਵਿਰੁੱਧ ਮਤਾ ਪਾਸ ਕਰ ਦਿੱਤਾ। ਇਨ੍ਹਾਂ ਗੱਲਾਂ ਨੂੰ ਲੈ ਕੇ ਭਾਜਪਾ ਨੇ ਸਦਨ ਦੀ ਕਾਰਵਾਈ ਦਾ ਬਾਈਕਾਟ ਕਰ ਦਿੱਤਾ। ਅੱਜ ਵਿਧਾਨ ਸਭਾ ਸੈਸ਼ਨ ਦੇ ਦੂਜੇ ਦਿਨ ਕਾਰਵਾਈ ਸ਼ੁਰੂ ਹੁੰਦਿਆਂ ਹੀ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਇਹੀ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਤੋਂ ਜਵਾਬ ਮੰਗਿਆ। ਜਵਾਬ ਨਾ ਮਿਲਣ ’ਤੇ ਵਿਧਾਇਕਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਕਾਂਗਰਸੀ ਵਿਧਾਇਕ ਵਾਕਆਊਟ ਕਰ ਗਏ।

ਇਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਜਗ੍ਹਾ ਭਾਜਪਾ ਕਹਿੰਦੇ ਹੋਏ ਸਦਨ ’ਚ ਵਿਅੰਗ ਕੀਤਾ ਕਿ ਅਸਲ ’ਚ ਬਾਜਵਾ ਖੁਦ ਭਾਜਪਾ ’ਚ ਸ਼ਾਮਲ ਹੋਣ ਦੀ ਤਿਆਰੀ ’ਚ ਹਨ, ਇਸ ਲਈ ਉਹ ਭਾਜਪਾ ਦੇ ਹੀ ਮੁੱਦੇ ਚੁੱਕ ਰਹੇ ਹਨ। ਉਨ੍ਹਾਂ ਕਿਹਾ ਕਿ ਉਂਝ ਵੀ ਪ੍ਰਤਾਪ ਸਿੰਘ ਬਾਜਵਾ ਲਈ ਭਾਜਪਾ ’ਚ ਜਾਣ ਲਈ ਸਿਰਫ ਕੁਝ ਹੀ ਪੌੜੀਆਂ ਹਨ ਕਿਉਂਕਿ ਇਕ ਹੀ ਘਰ ’ਚ ਉਪਰ ਵਾਲੀ ਮੰਜ਼ਿਲ ’ਚ ਉਨ੍ਹਾਂ ਦੇ ਭਰਾ ਫਤਿਹਜੰਗ ਸਿੰਘ ਬਾਜਵਾ ਰਹਿੰਦੇ ਹਨ, ਜੋ ਭਾਜਪਾ ’ਚ ਹਨ। ਇਕ ਹੀ ਘਰ ’ਚ ਇਕ ਛੱਤ ’ਤੇ ਕਾਂਗਰਸ ਦਾ ਝੰਡਾ ਅਤੇ ਦੂਜੇ ਪਾਸੇ ਭਾਜਪਾ ਦਾ ਝੰਡਾ ਹੈ।


author

Manoj

Content Editor

Related News