ਫਿਰੋਜ਼ਪੁਰ ''ਚ ਪੰਜਾਬ ਪੁਲਸ ਵੱਲੋਂ ਚਲਾਇਆ ਗਿਆ ਆਪ੍ਰੇਸ਼ਨ ''ਵਿਗਿਲ'', ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ (ਤਸਵੀਰਾਂ)
Tuesday, May 09, 2023 - 04:37 PM (IST)
ਫਿਰੋਜ਼ਪੁਰ (ਕੁਮਾਰ) : ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਸਮੱਗਲਰਾਂ ਦੇ ਖ਼ਿਲਾਫ਼ ਡੀ. ਜੀ. ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਪੁਲਸ ਵੱਲੋਂ ਸਪੈਸ਼ਲ ਡੀ. ਜੀ. ਪੀ. ਪੰਜਾਬ ਜਤਿੰਦਰ ਜੈਨ ਅਤੇ ਐੱਸ. ਐੱਸ. ਪੀ. ਸਰਦਾਰ ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਹੇਠ ਆਪ੍ਰੇਸ਼ਨ ਵਿਗਿਲ ਚਲਾਇਆ ਗਿਆ, ਜਿਸ ਤਹਿਤ ਪੁਲਸ ਦੀਆਂ ਗਠਿਤ ਵੱਖ-ਵੱਖ ਟੀਮਾਂ ਵੱਲੋਂ ਫਿਰੋਜ਼ਪੁਰ ਦੇ ਭੀੜ-ਭਾੜ ਵਾਲੇ ਇਲਾਕਿਆਂ ’ਚ ਫਲੈਗ ਮਾਰਚ ਕੱਢਦੇ ਹੋਏ ਸਰਚ ਅਭਿਆਨ ਚਲਾਇਆ ਗਿਆ। ਪੁਲਸ ਵਲੋਂ ਫਿਰੋਜ਼ਪੁਰ ਸ਼ਹਿਰ ਦੇ ਬੱਸ ਸਟੈਂਡ ਅਤੇ ਹੋਰ ਵੱਖ-ਵੱਖ ਇਲਾਕਿਆਂ ’ਚ ਆਉਣ-ਜਾਣ ਵਾਲੇ ਲੋਕਾਂ ਅਤੇ ਉਨ੍ਹਾਂ ਦੇ ਸਾਮਾਨ ਦੀ ਚੈਕਿੰਗ ਕੀਤੀ ਗਈ ਅਤੇ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਆਦਿ ਚੈੱਕ ਕੀਤੇ ਗਏ।
ਇਹ ਵੀ ਪੜ੍ਹੋ- ਧੀ ਨੂੰ ਜਨਮ ਦੇਣ ਤੋਂ ਕੁਝ ਘੰਟਿਆਂ ਮਗਰੋਂ ਜਹਾਨੋਂ ਤੁਰ ਗਈ ਮਾਂ, ਪਰਿਵਾਰ ਨੇ ਡਾਕਟਰ 'ਤੇ ਲਾਏ ਗੰਭੀਰ ਇਲਜ਼ਾਮ
ਇਸ ਮੁਹਿੰਮ ਤਹਿਤ ਮੰਗਲਵਾਰ ਜ਼ਿਲ੍ਹੇ ਭਰ ’ਚ ਪੁਲਸ ਵਲੋਂ ਇਕ ਹਜ਼ਾਰ ਤੋਂ ਵੱਧ ਪੁਲਸ ਅਧਿਕਾਰੀ ਤੇ ਕਰਮਚਾਰੀ ਤਾਇਨਾਤ ਕੀਤੇ ਗਏ ਸਨ, ਜਿਨ੍ਹਾਂ ਨੇ ਨਾਕਾਬੰਦੀ, ਗਸ਼ਤ ਅਤੇ ਸਰਚ ਮੁਹਿੰਮ ਚਲਾ ਕੇ ਲੋਕਾਂ ਨੂੰ ਇਹ ਸੁਨੇਹਾ ਦਿੱਤਾ ਕਿ ਕਾਨੂੰਨ ਵਿਵਸਥਾ, ਸ਼ਾਂਤੀ ਸਦਭਾਵਨਾ ਤੇ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਪੁਲਸ ਵਲੋਂ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪੁਲਸ ਵਲੋਂ ਡਿਸਟ੍ਰਿਕ ਸੀਲਿੰਗ ਪਲਾਨ ਤਹਿਤ ਵੱਖ-ਵੱਖ ਥਾਵਾਂ ’ਤੇ 24 ਘੰਟੇ ਨਾਕਾਬੰਦੀ ਕੀਤੀ ਜਾ ਰਹੀ ਹੈ। ਪੁਲਸ ਵਲੋਂ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ, ਬਾਜ਼ਾਰਾਂ ਅਤੇ ਭੀੜ-ਭਾੜ ਵਾਲੇ ਇਲਾਕਿਆਂ ਵਿਚ ਜਾ ਕੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਮੁਕਤਸਰ 'ਚ ਦਿਨ-ਦਿਹਾੜੇ ਡੀ. ਸੀ. ਦਫ਼ਤਰ ਬਾਹਰੋਂ ਵਿਅਕਤੀ ਅਗਵਾ, ਲੋਕ ਵੇਖਦੇ ਰਹੇ ਤਮਾਸ਼ਾ (ਵੀਡੀਓ)
ਇਕ ਸਵਾਲ ਦੇ ਜਵਾਬ ’ਚ ਐੱਸ. ਐੱਸ. ਪੀ. ਫਿਰੋਜ਼ਪੁਰ ਸਰਦਾਰ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਫਿਰੋਜ਼ਪੁਰ ਭਾਰਤ-ਪਾਕਿਸਤਾਨ ਬਾਰਡਰ ਸੈਕਿੰਡ ਲਾਈਨ ਆਫ ਡਿਫੈਂਸ ਵਿਖੇ ਪੰਜਾਬ ਪੁਲਸ ਵਲੋਂ ਬੀ. ਐੱਸ. ਐੱਫ. ਦੇ ਨਾਲ ਮਿਲ ਕੇ ਜੁਆਇੰਟ ਨਾਕਾਬੰਦੀ ਕੀਤੀ ਗਈ ਹੈ ਅਤੇ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਪਿੰਡਾਂ ’ਚ ਗਸ਼ਤ ਅਤੇ ਸਰਚ ਕੀਤੀ ਜਾ ਰਹੀ ਹੈ। ਐੱਸ. ਐੱਸ. ਪੀ. ਸਿੱਧੂ ਨੇ ਕਿਹਾ ਕਿ ਜ਼ਿਲ੍ਹਾ ਫਿਰੋਜ਼ਪੁਰ ’ਚ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਨਸ਼ਾ ਸਮੱਗਲਰਾਂ ਨੂੰ ਸਲਾਖਾਂ ਪਿੱਛੇ ਬੰਦ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਮਾਲੇਰਕੋਟਲਾ 'ਚ ਵਾਪਰਿਆ ਰੂਹ ਕੰਬਾਊ ਹਾਦਸਾ, 8 ਮਹੀਨਿਆਂ ਦੀ ਗਰਭਵਤੀ ਔਰਤ ਨੂੰ ਟਿੱਪਰ ਨੇ ਦਰੜਿਆ
ਉਨ੍ਹਾਂ ਦੱਸਿਆ ਕਿ ਹੁਣ ਤੱਕ ਪੁਲਸ ਵਲੋਂ ਕਈ ਨਸ਼ਾ ਸਮੱਗਲਰਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਫੜ ਕੇ ਜੇਲ੍ਹਾਂ ’ਚ ਬੰਦ ਕੀਤਾ ਜਾ ਚੁੱਕਾ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੁਲਸ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਵਚਨਬੱਧ ਹੈ ਅਤੇ 24 ਘੰਟੇ ਡਿਊਟੀ ’ਤੇ ਹੈ। ਪੁਲਸ ਵਲੋਂ ਗਠਿਤ ਕੀਤੀਆਂ ਟੀਮਾਂ ਰੋਜ਼ਾਨਾ ਫਿਰੋਜ਼ਪੁਰ ਜ਼ਿਲੇ ਦੇ ਵੱਖ-ਵੱਖ ਇਲਾਕਿਆਂ ’ਚ ਛਾਪੇਮਾਰੀ ਕਰਦੀਆਂ ਹਨ ਅਤੇ ਸ਼ੱਕੀ ਨਸ਼ਾ ਸਮੱਗਲਰਾਂ ਦੇ ਘਰਾਂ ਦੀ ਤਲਾਸ਼ੀ ਲੈਂਦੀਆਂ ਹਨ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।