‘ਆਪ੍ਰੇਸ਼ਨ ਵਿਜਿਲ’ ਦੌਰਾਨ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਨਸ਼ਾ ਸਮੱਗਲਰਾਂ ਵਿਰੁੱਧ 177 FIRs ਦਰਜ

05/11/2023 2:38:18 AM

ਚੰਡੀਗੜ੍ਹ/ਜਲੰਧਰ (ਰਮਨਜੀਤ ਸਿੰਘ, ਧਵਨ)-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਏ ਦੋ ਰੋਜ਼ਾ ਵਿਸ਼ੇਸ਼ ਆਪ੍ਰੇਸ਼ਨ ‘ਓ. ਪੀ. ਐੱਸ. ਵਿਜਿਲ’ ਦੌਰਾਨ ਪੰਜਾਬ ਪੁਲਸ ਨੇ ਸੂਬੇ ਭਰ ਵਿਚ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਸਮੱਗਲਰਾਂ ਵਿਰੁੱਧ 177 ਐੱਫ਼. ਆਈ. ਆਰਜ਼ ਦਰਜ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ : ਨਾ OTP ਦੱਸਿਆ ਤੇ ਨਾ ਹੀ ਖਾਤੇ ਦੀ ਦਿੱਤੀ ਜਾਣਕਾਰੀ, ਫਿਰ ਵੀ ਖਾਤੇ ’ਚੋਂ ਉੱਡੇ ਪੌਣੇ 8 ਲੱਖ ਰੁਪਏ

ਜ਼ਿਕਰਯੋਗ ਹੈ ਕਿ ਮੰਗਲਵਾਰ ਸਵੇਰੇ 10 ਵਜੇ ਚਲਾਏ ਇਸ ਬਹੁ-ਪੱਖੀ ਚੈਕਿੰਗ ਅਤੇ ਏਰੀਆ ਡੋਮੀਨੇਸ਼ਨ ਪ੍ਰੋਗਰਾਮ ਲਈ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ.) ਪੰਜਾਬ ਗੌਰਵ ਯਾਦਵ ਪੂਰੀ ਪੰਜਾਬ ਪੁਲਸ ਫੋਰਸ ਦੀ ਅਗਵਾਈ ਕਰਨ ਵਾਸਤੇ ਕੱਲ੍ਹ ਖੁਦ ਲੁਧਿਆਣਾ ਬੱਸ ਸਟੈਂਡ ਪਹੁੰਚੇ ਸਨ। ਪੰਜਾਬ ਪੁਲਸ ਹੈੱਡਕੁਆਰਟਰ ਦੇ ਏ. ਡੀ. ਜੀ. ਪੀ./ਆਈ. ਜੀ. ਪੀ. ਰੈਂਕ ਦੇ ਅਧਿਕਾਰੀ ਵੀ ਆਪ੍ਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਆਪਣੇ ਨਿਰਧਾਰਤ ਪੁਲਸ ਜ਼ਿਲ੍ਹਿਆਂ ’ਚ ਮੌਜੂਦ ਰਹੇ ਸਨ।

ਇਹ ਖ਼ਬਰ ਵੀ ਪੜ੍ਹੋ : ਹੈਰੀਟੇਜ ਸਟਰੀਟ ’ਚ ਹੋਏ ਦੋ ਧਮਾਕਿਆਂ ਦੀ ਜਾਂਚ ਪੁਲਸ ਨੇ ਹੁਣ ਹਾਈਟੈੱਕ ਤਰੀਕੇ ਨਾਲ ਕੀਤੀ ਸ਼ੁਰੂ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਸ਼ੇਸ਼ ਡੀ. ਜੀ. ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਸੂਬਾ ਪੱਧਰੀ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਵੱਲੋਂ 2.5 ਕਿਲੋਗ੍ਰਾਮ ਹੈਰੋਇਨ ਅਤੇ ਤਿੰਨ ਕੁਇੰਟਲ ਤੋਂ ਵੱਧ ਭੁੱਕੀ ਬਰਾਮਦ ਕਰਨ ਤੋਂ ਇਲਾਵਾ ਹੋਰ ਨਸ਼ੀਲੇ ਪਦਾਰਥ, ਫਾਰਮਾ ਡਰੱਗਜ਼ ਅਤੇ ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਅਤੇ ਲਾਹਣ ਬਰਾਮਦ ਕੀਤੀ ਗਈ ਹੈ।

ਇਹ ਖ਼ਬਰ ਵੀ ਪੜ੍ਹੋ : CBSE 10ਵੀਂ-12ਵੀਂ ਦੇ ਨਤੀਜੇ ਸਬੰਧੀ ਵਾਇਰਲ ਹੋਇਆ ਫ਼ਰਜ਼ੀ ਨੋਟਿਸ, ਬੋਰਡ ਨੇ ਟਵੀਟ ਕਰ ਕੀਤਾ ਅਲਰਟ

ਉਨ੍ਹਾਂ ਦੱਸਿਆ ਕਿ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 17,500 ਤੋਂ ਵੱਧ ਪੁਲਸ ਮੁਲਾਜ਼ਮਾਂ ਨੇ ਸੂਬੇ ਭਰ ਦੇ 185 ਰੇਲਵੇ ਸਟੇਸ਼ਨਾਂ, 230 ਬੱਸ ਸਟੈਂਡਾਂ, 1198 ਹੋਟਲਾਂ/ਰੈਣ ਬਸੇਰਿਆਂ ਅਤੇ 715 ਬਜ਼ਾਰਾਂ/ਮਾਲਜ਼ ਦੀ ਚੈਕਿੰਗ ਕੀਤੀ। ਇਸ ਕਾਰਵਾਈ ਦੌਰਾਨ 3,405 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਗਿਆ।

ਸਪੈਸ਼ਲ ਡੀ. ਜੀ. ਪੀ. ਨੇ ਅੱਗੇ ਦੱਸਿਆ ਕਿ ਆਮ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਂਦਿਆਂ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਵਿਆਪਕ ਚੈਕਿੰਗ ਲਈ ਸੂਬੇ ਵਿਚ 79 ਅੰਤਰਰਾਜੀ ਅਤੇ 318 ਅੰਤਰ-ਜ਼ਿਲ੍ਹਾ ਹਾਈਟੈੱਕ ਨਾਕੇ ਵੀ ਲਗਾਏ ਗਏ। ਪੁਲਸ ਟੀਮਾਂ ਨੇ ਘੱਟੋ-ਘੱਟ 1,596 ਵਾਹਨਾਂ ਦੇ ਚਲਾਨ ਕਰਨ ਦੇ ਨਾਲ ਨਾਲ 60 ਵਾਹਨ ਜ਼ਬਤ ਵੀ ਕੀਤੇ। ਇਸ ਦੇ ਨਾਲ ਹੀ ਪੁਲਸ ਟੀਮਾਂ ਨੇ 6,233 ਗੁਰਦੁਆਰਿਆਂ, 2,376 ਮੰਦਰਾਂ, 517 ਚਰਚਾਂ ਅਤੇ 425 ਮਸਜਿਦਾਂ ਦੀ ਸੁਰੱਖਿਆ ਦਾ ਵੀ ਜਾਇਜ਼ਾ ਲਿਆ ਤਾਂ ਜੋ ਇਹ ਵੀ ਯਕੀਨੀ ਬਣਾਇਆ ਜਾ ਸਕੇ ਕਿ ਸਾਰੀਆਂ ਥਾਵਾਂ ’ਤੇ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ ਅਤੇ ਇਹ ਚੰਗੀ ਤਰ੍ਹਾਂ ਕੰਮ ਕਰ ਰਹੇ ਹਨ।

Manoj

This news is Content Editor Manoj