ਡੀ.ਸੀ. ਦਫ਼ਤਰਾਂ ''ਚ 8 ਤੋਂ 20 ਅਕਤੂਬਰ ਤੱਕ ਠੱਪ ਰਹੇਗਾ ਕੰਮਕਾਜ, ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ
Tuesday, Sep 22, 2026 - 08:35 AM (IST)
ਚੰਡੀਗੜ੍ਹ (ਅੰਕੁਰ) : ਪੰਜਾਬ ਦੇ ਡੀ.ਸੀ. ਦਫ਼ਤਰਾਂ ’ਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੇ ਵੱਡਾ ਐਲਾਨ ਕੀਤਾ ਹੈ। ਪੰਜਾਬ ਰਾਜ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਨੇ ਕਿਹਾ ਕਿ 15 ਜਨਵਰੀ 2015 ਅਤੇ 17 ਜੁਲਾਈ 2020 ਦੇ ਪੱਤਰਾਂ ਵਾਪਸ ਲੈ ਕੇ ਪੂਰੀ ਤਨਖ਼ਾਹ ਨਾ ਦੇਣ ‘ਤੇ ਤੁਲੀ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਤਹਿਤ 8 ਅਕਤੂਬਰ ਤੋਂ 20 ਅਕਤੂਬਰ ਤੱਕ ਵਿਭਾਗੀ ਕੰਮਕਾਜ ਠੱਪ ਕਰ ਕੇ ਛੁੱਟੀ ‘ਤੇ ਜਾਣਗੇ। ਯੂਨੀਅਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ 18 ਸਤੰਬਰ ਨੂੰ ਹੋਈ ਮੀਟਿੰਗ ’ਚ ਮੁਲਾਜ਼ਮ ਜਥੇਬੰਦੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪੁਰਾਣੇ ਪੱਤਰਾਂ ਦੇ ਹਵਾਲੇ ਨਾਲ ਮੁਲਾਜ਼ਮਾਂ ਨਾਲ ਸਬੰਧਤ ਮਸਲਿਆਂ ’ਤੇ ਵਿਚਾਰ ਕੀਤਾ ਗਿਆ।
ਇਹ ਵੀ ਪੜ੍ਹੋ : ਜੇਲ੍ਹ ਵਿਚੋਂ ਬਾਹਰ ਕਢਵਾਉਣ ਲਈ ਸਕੇ ਭਰਾ ਨੇ ਭਰੀ ਜਾਅਲੀ ਜ਼ਮਾਨਤ, 2 ਗ੍ਰਿਫ਼ਤਾਰ
ਮੁੱਖ ਮੰਤਰੀ ਵੱਲੋਂ 18 ਫੀਸਦੀ ਡੀ.ਏ. ’ਚੋਂ ਕੇਵਲ 8 ਫ਼ੀਸਦੀ ਦੀਆਂ ਕਿਸ਼ਤਾਂ ਦਾ ਐਲਾਨ ਕਰਨ ਤੇ ਬਾਕੀ ਮੰਗਾਂ ਦਾ ਪੱਖ ਰੱਖਣ ਲਈ ਅਕਤੂਬਰ 2026 ਦੇ ਪਹਿਲੇ ਹਫ਼ਤੇ ਮੀਟਿੰਗ ਕਰਨ ਦੀ ਗੱਲ ਕਹੀ ਗਈ ਪਰ ਮੁਲਾਜ਼ਮਾਂ ਦੇ ਨਾਲ ਮੀਟਿੰਗ ’ਚ ਧੋਖਾ ਵੀ ਕੀਤਾ ਗਿਆ। ਯੂਨੀਅਨ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ’ਚ ਕੰਮ ਕਰਦੇ ਮੁਲਾਜ਼ਮ ਵੱਖ-ਵੱਖ ਥਾਵਾਂ ’ਤੇ ਆਪਣੀ ਡਿਊਟੀ ਨਿਭਾ ਰਹੇ ਹਨ। ਸਰਕਾਰ ਦੀਆਂ ਸਾਰੀਆਂ ਸਕੀਮਾਂ ਨੂੰ ਲਾਗੂ ਕਰਨ ਤੇ ਲੋਕਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਲਈ ਮੁਲਾਜ਼ਮਾਂ ਦੀ ਭੂਮਿਕਾ ਮਹੱਤਵਪੂਰਨ ਹੈ ਪਰ 15-01-2015 ਦੇ ਪੱਤਰ ਅਨੁਸਾਰ ਪੁਰਾਣੇ ਸਮੇਂ ਤੋਂ ਚੱਲੀ ਆ ਰਹੀ ਪ੍ਰਬੰਧਕੀ ਪ੍ਰਣਾਲੀ ਤਹਿਤ ਦਫ਼ਤਰਾਂ ’ਚ ਕੰਮ ਕਰਨ ਵਾਲੇ ਮੁਲਾਜ਼ਮਾਂ ਦੇ ਕੰਮ ਦੀ ਵਿਵਸਥਾ ਕੀਤੀ ਜਾਂਦੀ ਹੈ। ਇਸੇ ਤਰ੍ਹਾਂ 17-07-2020 ਦੇ ਪੱਤਰ ਦੇ ਹਵਾਲੇ ਨਾਲ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ। ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਜੇ 15-01-2015 ਤੇ 17-07-2020 ਦੇ ਪੱਤਰਾਂ ਦੀਆਂ ਹਦਾਇਤਾਂ ਦੀ ਪਾਲਣਾ ਨਾ ਕਰਨ ਸਬੰਧੀ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਬੰਧਤ ਅਧਿਕਾਰੀਆਂ ਵੱਲੋਂ ਇਸ ਬਾਰੇ ਬਣਦੀ ਕਾਰਵਾਈ ਕੀਤੀ ਜਾਵੇਗੀ। ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਭਰ ਦੇ ਡੀ.ਸੀ. ਦਫ਼ਤਰਾਂ ਦੇ ਮੁਲਾਜ਼ਮ 8 ਅਕਤੂਬਰ 2026 ਤੋਂ 20 ਅਕਤੂਬਰ 2026 ਤੱਕ ਆਪਣੀਆਂ ਸੀਟਾਂ ਛੱਡਣਗੇ। ਜਥੇਬੰਦੀ ਵੱਲੋਂ ਅਗਲੇ ਐਕਸ਼ਨ ਦਾ ਫ਼ੈਸਲਾ 20 ਅਕਤੂਬਰ ਨੂੰ ਲਿਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
