ਅਫੀਮ ਅਤੇ ਹੈਰੋਇਨ ਸਮੇਤ 2 ਕਾਬੂ, ਇਕ ਫਰਾਰ

Wednesday, Oct 02, 2024 - 05:29 PM (IST)

ਅਫੀਮ ਅਤੇ ਹੈਰੋਇਨ ਸਮੇਤ 2 ਕਾਬੂ, ਇਕ ਫਰਾਰ

ਮੋਗਾ (ਆਜ਼ਾਦ) : ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਗਾ ਪੁਲਸ ਨੇ ਲੱਖਾਂ ਰੁਪਏ ਮੁੱਲ ਦੀ ਅਫੀਮ ਅਤੇ ਹੈਰੋਇਨ ਸਮੇਤ ਦੋ ਕਥਿਤ ਸਮੱਗਲਰਾਂ ਨੂੰ ਕਾਬੂ ਕੀਤਾ ਹੈ, ਜਦਕਿ ਇਕ ਦੀ ਗ੍ਰਿਫਤਾਰੀ ਬਾਕੀ ਹੈ। ਡੀ. ਐੱਸ. ਪੀ. ਧਰਮਕੋਟ ਰਮਨਦੀਪ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਅਜੈ ਗਾਂਧੀ ਦੇ ਨਿਰਦੇਸ਼ਾਂ ’ਤੇ ਜਦੋਂ ਇੰਸਪੈਕਟਰ ਅਰਸ਼ਪ੍ਰੀਤ ਕੌਰ ਥਾਣਾ ਕੋਟ ਈਸੇ ਖਾਂ, ਸਹਾਇਕ ਥਾਣੇਦਾਰ ਬਲਜੀਤ ਕੌਰ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਜਾ ਰਹੇ ਸੀ ਤਾਂ ਜਦੋਂ ਪੁਲਸ ਪਾਰਟੀ ਪਿੰਡ ਦਾਤੇਵਾਲਾ, ਰੰਡਿਆਲਾ ਨੂੰ ਜਾ ਰਹੀ ਸੀ ਤਾਂ ਲਿੰਕ ਰੋਡ ਦਾਤੇਵਾਲਾ ਕੋਲ ਸਥਿਤ ਇਕ ਸਕੂਲ ਦੇ ਨੇੜੇ ਇਕ ਸਕਾਰਪੀਓ ਗੱਡੀ ਸਵਾਰ ਨੌਜਵਾਨ ਨੇ ਪੁਲਸ ਪਾਰਟੀ ਨੂੰ ਦੇਖ ਕੇ ਗੱਡੀ ਭਜਾਉਣ ਦਾ ਯਤਨ ਕੀਤਾ।

ਗੱਡੀ ਵਿਚ ਇਕ ਲਿਫਾਫ਼ਾ ਬਾਹਰ ਸੁੱਟ ਦਿੱਤਾ, ਜਿਸ ’ਤੇ ਪੁਲਸ ਪਾਰਟੀ ਨੇ ਉਸਨੂੰ ਜਾ ਦਬੋਚਿਆ ਅਤੇ ਪੁੱਛਗਿੱਛ ਕਰਨ ’ਤੇ ਉਸ ਨੇ ਆਪਣਾ ਨਾਂ ਅਮਰਜੀਤ ਸਿੰਘ ਉਰਫ ਸੋਨੂੰ ਨਿਵਾਸੀ ਪਿੰਡ ਦਾਤੇਵਾਲਾ ਰੋਡ ਕੋਟ ਈਸੇ ਖਾਂ ਦੱਸਿਆ, ਜਿਸ ਨੂੰ ਪੁਲਸ ਨੇ ਤੁਰੰਤ ਗੱਡੀ ਸਮੇਤ ਹਿਰਾਸਤ ਵਿਚ ਲੈ ਲਿਆ ਅਤੇ ਉਸ ਕੋਲੋਂ ਦੋ ਕਿੱਲੋ ਅਫ਼ੀਮ ਬਰਾਮਦ ਕੀਤੀ ਗਈ। ਕਥਿਤ ਮੁਲਜ਼ਮ ਖਿਲਾਫ਼ ਥਾਣਾ ਕੋਟ ਈਸੇ ਖਾਂ ’ਚ ਮਾਮਲਾ ਦਰਜ ਕੀਤਾ ਗਿਆ ਹੈ।

ਥਾਣਾ ਮੁਖੀ ਅਰਸ਼ਪ੍ਰੀਤ ਕੌਰ ਗਰੇਵਾਲ ਨੇ ਕਿਹਾ ਕਿ ਕਥਿਤ ਸਮੱਗਲਰ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਕਤ ਅਫੀਮ ਦਾ ਧੰਦਾ ਉਹ ਕਦੋਂ ਤੋਂ ਕਰਦਾ ਆ ਰਿਹਾ ਹੈ ਅਤੇ ਇਹ ਅਫੀਮ ਕਿੱਥੋਂ ਲੈ ਕੇ ਆਇਆ ਸੀ ਅਤੇ ਕਿੱਥੇ ਸਪਲਾਈ ਕਰਨੀ ਸੀ? ਇਸ ਉਪਰੰਤ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕਰਨ ਦਾ ਯਤਨ ਕੀਤਾ ਜਾਵੇਗਾ ਤਾਂ ਕਿ ਹੋਰ ਪੁੱਛਗਿੱਛ ਕੀਤੀ ਜਾ ਸਕੇ। ਇਸੇ ਤਰ੍ਹਾਂ ਥਾਣਾ ਬੱਧਨੀ ਕਲਾਂ ਦੇ ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਰਣੀਆਂ ਲਿੰਕ ਰੋਡ ਰਾਊਕੇ ਕਲਾਂ ਕੋਲ ਇਕ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਹ ਪੁਲਸ ਦੀ ਗੱਡੀ ਦੇਖ ਕੇ ਇਕ ਪਾਸੇ ਜਾਣ ਲੱਗਾ ਤਾਂ ਪੁਲਸ ਪਾਰਟੀ ਨੇ ਉਸ ਨੂੰ ਜਾ ਦਬੋਚਿਆ ਅਤੇ ਉਸ ਕੋਲੋਂ ਤਲਾਸ਼ੀ ਲੈਣ ’ਤੇ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਕਿਹਾ ਕਿ ਉਕਤ ਮਾਮਲੇ ਵਿਚ ਪੁੱਛ-ਗਿੱਛ ਦੇ ਬਾਅਦ ਮਨਪ੍ਰੀਤ ਸਿੰਘ ਉਰਫ ਮੰਨਾ ਨਿਵਾਸੀ ਪਿੰਡ ਲੋਪੋ ਰੋਡ ਬੱਧਨੀ ਕਲਾਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਸ ਦੀ ਗ੍ਰਿਫਤਾਰੀ ਬਾਕੀ ਹੈ। ਕਥਿਤ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ।


author

Gurminder Singh

Content Editor

Related News