ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾ ਰਹੇ ਸ਼ਰਧਾਲੂ ਕੋਲੋਂ ਅਫ਼ੀਮ-ਭੁੱਕੀ ਬਰਾਮਦ

Sunday, Jan 22, 2023 - 01:14 PM (IST)

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾ ਰਹੇ ਸ਼ਰਧਾਲੂ ਕੋਲੋਂ ਅਫ਼ੀਮ-ਭੁੱਕੀ ਬਰਾਮਦ

ਗੁਰਦਾਸਪੁਰ (ਗੁਰਪ੍ਰੀਤ)- ਡੇਰਾ ਬਾਬਾ ਨਾਨਕ ਦੀ ਭਾਰਤ-ਪਾਕਿ ਕੌਮਾਂਤਰੀ ਸਰਹੱਦ 'ਤੇ ਬਣੇ ਕਰਤਾਰਪੁਰ ਪਸੈਂਜਰ ਟਰਮੀਨਲ 'ਤੇ ਤਾਇਨਾਤ ਬੀ.ਐੱਸ.ਐੱਫ਼ ਜਵਾਨਾਂ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੇ ਦਰਸ਼ਨ ਕਰਨ ਜਾ ਰਹੇ ਸ਼ਰਧਾਲੂ ਕੋਲੋਂ ਅਫ਼ੀਮ ਅਤੇ ਭੁੱਕੀ (ਪੋਸਤ) ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ- ਚੋਰੀ ਦੇ ਕੇਸ 'ਚ 7 ਸਾਲਾ ਬੱਚਾ ਅਦਾਲਤ 'ਚ ਪੇਸ਼, ਜੱਜ ਨੇ ਪੁਲਸ ਨੂੰ ਪਾਈ ਝਾੜ, ਜਾਣੋ ਪੂਰਾ ਮਾਮਲਾ

ਇਸ ਸਬੰਧੀ ਜਾਣਕਾਰੀ ਦਿੰਦਿਆ ਬੀ.ਐੱਸ.ਐੱਫ਼ ਦੇ ਡੀ.ਆਈ.ਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਐਤਵਾਰ ਨੂੰ ਕਰਤਾਰਪੁਰ ਪਸੈਂਜਰ ਟਰਮੀਨਲ ਤੇ ਤਾਇਨਾਤ ਬੀ.ਐੱਸ.ਐੱਫ਼ ਦੀ 185 ਬਟਾਲੀਅਨ ਦੇ ਜਵਾਨਾਂ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨ ਜਾ ਰਹੇ ਸ਼ਰਧਾਲੂ ਦੇ ਨਿੱਜੀ ਬੈਗ ਦੀ ਜਾਂਚ/ਸਕੈਨਿੰਗ ਦੌਰਾਨ 5 ਗ੍ਰਾਮ ਅਫ਼ੀਮ ਅਤੇ 10 ਗ੍ਰਾਮ ਭੁੱਕੀ (ਪੋਸਤ ) ਬਰਾਮਦ ਕੀਤਾ ਗਿਆ। ਬੀ.ਐੱਸ.ਐੱਫ਼ ਵੱਲੋਂ ਨਸ਼ੇ ਦੀ ਸਮੱਗਰੀ ਸਮੇਤ ਫੜੇ ਨੌਜਵਾਨ ਦੀ ਪਛਾਣ ਕਮਲਜੀਤ ਸਿੰਘ ਪੁੱਤਰ ਹਰਤੇਜ ਸਿੰਘ ਵਾਸੀ ਜੌਹਲਾਂ, ਰਾਏਕੋਟ, ਜਗਰਾਉਂ ਲੁਧਿਆਣਾ ਵਜੋਂ ਹੋਈ। ਬੀ.ਐੱਸ.ਐੱਫ਼ ਵੱਲੋਂ ਫੜੇ ਨੌਜਵਾਨ ਨੂੰ ਪੁਲਸ ਥਾਣਾ ਡੇਰਾ ਬਾਬਾ ਨਾਨਕ ਦੇ ਹਵਾਲੇ ਕਰ ਦਿੱਤਾ ਗਿਆ ਹੈ। 

ਇਹ ਵੀ ਪੜ੍ਹੋ- ਅੰਮ੍ਰਿਤਸਰ: ਬਿਆਸ ਨੇੜੇ ਗੈਂਗਸਟਰ ਅਤੇ ਪੁਲਸ ਵਿਚਾਲੇ ਮੁਕਾਬਲਾ, ਪੁਲਸ ਮੁਲਾਜ਼ਮ ਨੂੰ ਲੱਗੀ ਗੋਲੀ

ਇਸ ਸਬੰਧੀ ਪੁਲਸ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ.ਐੱਚ.ਓ ਮੈਡਮ ਦਿਲਪ੍ਰੀਤ ਕੌਰ ਭੰਗੂ ਨੇ ਕਿਹਾ ਕਿ ਨੌਜਵਾਨ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


 


author

Shivani Bassan

Content Editor

Related News