ਈ. ਟੀ. ਟੀ. ਅਧਿਆਪਕਾਂ ਦੀ ਭਰਤੀ ਲਈ ਫੀਸ ਜਮ੍ਹਾਂ ਨਾ ਕਰਵਾ ਸਕਣ ਵਾਲੇ ਉਮੀਦਵਾਰਾਂ ਨੂੰ ਇੱਕ ਹੋਰ ਮੌਕਾ
Wednesday, Nov 11, 2020 - 05:42 PM (IST)
ਲੁਧਿਆਣਾ (ਵਿੱਕੀ) : ਪੰਜਾਬ ਸਰਕਾਰ ਨੇ ਈ. ਟੀ. ਟੀ. ਅਧਿਆਪਕਾਂ ਦੀ ਭਰਤੀ ਲਈ ਫੀਸ ਨਾ ਜਮ੍ਹਾਂ ਕਰਵਾ ਸਕਣ ਵਾਲੇ ਉਮੀਦਵਾਰਾਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਫੀਸ ਜਮ੍ਹਾਂ ਕਰਵਾਉਣ ਦਾ ਇੱਕ ਹੋਰ ਮੌਕਾ ਦਿੱਤਾ ਹੈ। ਇਸ ਸਬੰਧੀ ਸਕੂਲ ਸਿੱਖਿਆ ਮਹਿਕਮੇ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ 6 ਮਾਰਚ 2020 ਨੂੰ ਈ. ਟੀ. ਟੀ. ਅਧਿਆਪਕਾਂ ਦੀਆਂ 2364 ਅਸਾਮੀਆਂ ਲਈ ਇਸ਼ਤਿਹਾਰ ਦਿੱਤਾ ਸੀ। ਇਸ ਵਾਸਤੇ ਬਹੁਤ ਸਾਰੇ ਉਮੀਦਵਾਰਾਂ ਨੇ ਆਨਲਾਈਨ ਅਪਲਾਈ ਕੀਤਾ ਸੀ ਪਰ ਉਨ੍ਹਾਂ ਨੇ ਫੀਸ ਨਹੀਂ ਭਰਾਈ ਸੀ।
ਇਹ ਵੀ ਪੜ੍ਹੋ : ਸਕਾਲਰਸ਼ਿਪ ਘੋਟਾਲੇ ਦੀ ਪੋਲ ਖੁੱਲ੍ਹਣ ਦੇ ਡਰੋਂ ਕੈਪਟਨ ਨੇ ਸੀ. ਬੀ. ਆਈ. ਨੂੰ ਜਾਂਚ ਤੋਂ ਰੋਕਿਆ : ਤਰੁਣ ਚੁਘ
ਅਜਿਹੇ ਉਮੀਦਵਾਰਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਇਨ੍ਹਾਂ ਨੂੰ ਫੀਸ ਭਰਨ ਦਾ ਇੱਕ ਹੋਰ ਮੌਕਾ ਦੇਣ ਦਾ ਫੈਸਲਾ ਕੀਤਾ ਹੈ। ਇਹ ਉਮੀਦਵਾਰ 12 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਲੈ ਕੇ 13 ਨਵੰਬਰ ਦੁਪਹਿਰ 12 ਵਜੇ ਤੱਕ ਆਨ ਲਾਈਨ ਫੀਸ ਜਮ੍ਹਾਂ ਕਰਵਾ ਸਕਦੇ ਹਨ। ਦੱਸਣਯੋਗ ਹੈ ਕਿ ਇਸ ਸਮੇਂ ਦੌਰਾਨ ਹੋਰ ਕੋਈ ਵੀ ਰਜਿਸਟ੍ਰੇਸ਼ਨ ਨਹੀਂ ਕੀਤੀ ਜਾ ਸਕੇਗੀ।
ਇਹ ਵੀ ਪੜ੍ਹੋ : ਸਿੱਖਿਆ ਮਹਿਕਮੇ ਦਾ ਇਕ ਹੋਰ ਕਾਰਨਾਮਾ, ਚੱਕਰਾਂ 'ਚ ਪਾਏ ਮਾਪੇ