ਸਰਵੇ ਦੇ ਨਤੀਜਿਆਂ ਤੋਂ ਬਾਅਦ ਵਿਰੋਧੀ ਧਿਰਾਂ ਵਲੋਂ ਦਿੱਲੀ ਸਿੱਖਿਆ ਮਾਡਲ ਦੀ ਆਲੋਚਨਾ
Friday, May 27, 2022 - 12:45 PM (IST)
ਚੰਡੀਗੜ੍ਹ: ਨੈਸ਼ਨਲ ਅਚੀਵਮੈਂਟ ਸਰਵੇ 2021 ਤੋਂ ਬਾਅਦ ਪੰਜਾਬ ਦੇ ਵਿਦਿਆਰਥੀ ਸਕੂਲੀ ਸਿੱਖਿਆ ਦੇ ਸਾਰੇ ਪੱਧਰਾਂ 'ਤੇ ਦਿੱਲੀ ਤੋਂ ਅੱਗੇ ਹਨ, ਜਿਸ ਕਾਰਨ ਵਿਰੋਧੀ ਧਿਰ ਨੇ ਸੂਬੇ ਵਿੱਚ ਦਿੱਲੀ ਸਿੱਖਿਆ ਮਾਡਲ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕਰਨ ਨੂੰ ਲੈ ਕੇ 'ਆਪ' ਸਰਕਾਰ ਦੀ ਆਲੋਚਨਾ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਧਾਈ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਬਦਨਾਮ ਕਰਨ ਲਈ ਮੁਆਫ਼ੀ ਮੰਗਣ ਦੀ ਮੰਗ ਕਰਦਿਆਂ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਸਕੂਲੀ ਬੱਚਿਆਂ ਨੇ ਸਰਵੇਖਣ ਵਿੱਚ ਦਿੱਲੀ ਦੇ ਵਿਦਿਆਰਥੀਆਂ ਨਾਲੋਂ ਬਿਹਤਰ ਪ੍ਰਦਰਸ਼ਨ ਕੀਤਾ ਹੈ, ਜਿਸ ਨੇ ਸਿੱਖਿਆ ਦੀ ਗੁਣਵੱਤਾ ਨੂੰ ਸਮੁੱਚੇ ਤੌਰ 'ਤੇ ਮੁਲਾਂਕਣ ਕੀਤਾ ਹੈ। ਇਸ ਤੋਂ ਹੁਣ ਸਪੱਸ਼ਟ ਹੋ ਗਿਆ ਹੈ ਕਿ ਸਿੱਖਿਆ ਦਾ ਦਿੱਲੀ ਦਾ ਬਹੁਤ ਮਸ਼ਹੂਰ ਮਾਡਲ, ਜਿਸ ਨੂੰ 'ਆਪ' ਵੱਲੋ ਪ੍ਰਚਾਰ ਦੇ ਸਾਧਨ ਵਜੋਂ ਵਰਤਿਆ ਗਿਆ ਸੀ ਉਹ ਪੂਰੀ ਤਰ੍ਹਾਂ ਅਸਫ਼ਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੂੰ ਇਸ ਤੱਥ ਨੂੰ ਸਵੀਕਾਰ ਕਰਨਾ ਚਾਹੀਦਾ ਹੈ ਅਤੇ ਇਸ ਨੂੰ ਪੰਜਾਬ 'ਤੇ ਥੋਪਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਇਸ ਤੋਂ ਇਲਾਵਾ ਮਾਨ ਨੂੰ ਮੌਜੂਦਾ ਪੰਜਾਬ ਸਿੱਖਿਆ ਮਾਡਲ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਾ ਚਾਹੀਦਾ ਹੈ, ਜਿਸ ਨੇ ਪੰਜਾਬ ਨੂੰ ਹੁਣ ਤੱਕ ਚੰਗਾ ਲਾਭ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ-ਦਿੱਲੀ 'ਚ ਬਣੀ ਸਹਿਮਤੀ, ਹਵਾਈ ਅੱਡੇ ਤੋਂ 3 ਕਿਮੀ. ਦੂਰ ਉਤਾਰਨਗੀਆਂ ਪੰਜਾਬ ਰੋਡਵੇਜ਼ ਦੀਆਂ ਲਗਜ਼ਰੀ ਬੱਸਾਂ
ਚੀਮਾ ਨੇ ਕਿਹਾ ਕਿ ਪੰਜਾਬ ਦੇ ਸਕੂਲੀ ਬੱਚਿਆਂ ਨੇ ਤੀਸਰੀ ਤੋਂ ਪੰਜਵੀਂ ਜਮਾਤ ਤੱਕ ਦਿੱਲੀ ਦੇ ਵਿਦਿਆਰਥੀਆਂ ਨਾਲੋਂ ਬਿਹਤਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਦਿਆਰਥੀ ਗਣਿਤ ਨੂੰ ਸਮਝਣ ਵਿੱਚ ਪਹਿਲੇ, ਸਮਾਜਿਕ ਵਿਗਿਆਨ ਦੇ ਮਾਮਲੇ ਵਿੱਚ ਦੂਜੇ ਅਤੇ ਅੰਗਰੇਜ਼ੀ ਦੇ ਮਾਮਲੇ ਵਿੱਚ ਤੀਜੇ ਸਥਾਨ 'ਤੇ ਰਹੇ ਹਨ।ਉਨ੍ਹਾਂ ਆਲੋਚਨਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਹੁਣ ਸਕੂਲੀ ਸਿੱਖਿਆ ਦੇ ਦਿੱਲੀ ਮਾਡਲ ਨੂੰ ਰੱਦ ਕਰ ਦੇਣਾ ਚਾਹੀਦਾ ਹੈ। ਅਜਿਹਾ ਨਾ ਕਰਨਾ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਨਾਲ ਧੋਖਾ ਕਰਨ ਦੇ ਬਰਾਬਰ ਹੋਵੇਗਾ। ਪਿਛਲੀਆਂ ਅਕਾਲੀ ਸਰਕਾਰਾਂ ਵੱਲੋਂ ਗਰੀਬਾਂ ਨੂੰ ਆਧੁਨਿਕ ਸਿੱਖਿਆ ਪ੍ਰਦਾਨ ਕਰਨ ਲਈ ਉਨ੍ਹਾਂ ਨੇ ਮੈਰੀਟੋਰੀਅਸ ਅਤੇ ਆਦਰਸ਼ ਸਕੂਲਾਂ ਦਾ ਸੰਕਲਪ ਲੈ ਕੇ ਆਈਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ- ...ਜਦੋਂ ਐਕਟਿਵਾ ’ਤੇ ਨਿਗਮ ਕਮਿਸ਼ਨਰ ਨਾਲ ਸ਼ਾਹੀ ਸ਼ਹਿਰ ਦੀਆਂ ਸਮੱਸਿਆਵਾਂ ਜਾਨਣ ਨਿਕਲੇ ਵਿਧਾਇਕ ਕੋਹਲੀ
ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ‘ਆਪ’ ਸਰਕਾਰ ਵੱਲੋਂ ਪੰਜਾਬ ਵਿੱਚ ਸਿੱਖਿਆ ਦਾ ਦਿੱਲੀ ਮਾਡਲ ਪੇਸ਼ ਕਰਨ ਦੇ ਦਾਅਵਿਆਂ ਦਾ ਮਜ਼ਾਕ ਉਡਾਇਆ ਜਦੋਂ ਕਿ ਨੈਸ਼ਨਲ ਅਚੀਵਮੈਂਟ ਸਰਵੇ 2021 ਵਿੱਚ ਦਿੱਲੀ ਸਿੱਖਿਆ ਮਾਡਲ ਮਾੜਾ ਪ੍ਰਦਰਸ਼ਨ ਹੋਇਆ ਸੀ।
ਇਹ ਵੀ ਪੜ੍ਹੋ- ਨਾਜਾਇਜ਼ ਕਬਜ਼ੇ ਛੁਡਵਾਉਣ ਤੇ ਨਸ਼ਿਆਂ ਦੀ ਚੇਨ ਤੋੜਨ ਲਈ ਪੁਲਸ ਜ਼ਿਲ੍ਹਾ ਦਿਹਾਤੀ ਹੋਈ ਮੁਸਤੈਦ, ਕੱਟੇ ਚਲਾਨ
ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ‘ਆਪ’ ਸਰਕਾਰ ਵੱਲੋਂ ਪੰਜਾਬ ਵਿੱਚ ਦਿੱਲੀ ਦਾ ਸਿੱਖਿਆ ਮਾਡਲ ਲਾਗੂ ਕਰਨ ’ਤੇ ਚੁਟਕੀ ਲਈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਨੇ ਪੂਰੇ ਦੇਸ਼ ਵਿਚ ਪਹਿਲਾ ਰੈਂਕ ਹਾਸਲ ਨਹੀਂ ਕੀਤਾ ਸਗੋਂ ਦਿੱਲੀ ਦੇ ਸਿੱਖਿਆ ਮਾਡਲ ਤੋਂ ਕਿਤੇ ਬਿਹਤਰ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦਾ ਸਿੱਖਿਆ ਮਾਡਲ ਫੇਲ੍ਹ ਹੋ ਗਿਆ ਹੈ, ਜਿਸ ਨੂੰ ਪੰਜਾਬ ਦੇ ਕਾਮਯਾਬ ਮਾਡਲ ਵਜੋਂ ਤਬਦੀਲ ਕੀਤਾ ਜਾਣਾ ਚਾਹੀਦਾ ਹੈ। ਜਦਕਿ ਇਸ ਦੇ ਉਲਟ ‘ਆਪ’ ਸਰਕਾਰ ਪੰਜਾਬ ਵਿਚ ਦਿੱਲੀ ਮਾਡਲ ਨੂੰ ਲਾਗੂ ਕਰਨ ’ਤੇ ਜ਼ੋਰ ਦੇ ਰਹੀ ਹੈ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰ ਕੇ ਦਿਓ ਜਵਾਬ।