ਵਿਰੋਧੀ ਧਿਰਾਂ ਨਸ਼ੇ ਦੇ ਮੁੱਦੇ 'ਤੇ ਸੇਕ ਰਹੀਆਂ ਸਿਆਸੀ ਰੋਟੀਆਂ: ਸਿੰਗਲਾ (ਵੀਡੀਓ)

07/09/2018 12:17:10 PM

ਸੰਗਰੂਰ(ਬਿਊਰੋ)—ਵਿਜੇਇੰਦਰ ਸਿੰਗਲਾ ਨੇ ਨਸ਼ੇ ਦੇ ਮੁੱਦੇ 'ਤੇ ਬੋਲਦੇ ਹੋਏ ਕਿਹਾ ਕਿ ਸਾਰਿਆਂ ਨੂੰ ਪਤਾ ਹੈ ਕਿ ਨਸ਼ੇ ਦਾ ਮੁੱਦਾ ਅੱਜ ਦਾ ਮੁੱਦਾ ਨਹੀਂ ਹੈ। ਇਹ ਮੁੱਦਾ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਆਉਣ ਤੋਂ ਪਹਿਲਾਂ ਹੀ ਵੱਡੇ ਪੈਮਾਨੇ 'ਤੇ ਚੱਲ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਸਾਹਿਬ ਨੇ ਪਹਿਲੇ ਦਿਨ ਤੋਂ ਹੀ ਨਸ਼ੇ 'ਤੇ ਸਖਤੀ ਕਰ ਦਿੱਤੀ ਸੀ। ਜਿਸ ਤੋਂ ਬਾਅਦ STF ਨੇ ਵੀ ਬਹੁਤ ਸਾਰੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਇਸ ਮੁੱਦੇ 'ਤੇ ਹੋਰ ਗੰਭੀਰਤਾ ਦੀ ਜ਼ਰੂਰਤ ਹੈ।
ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਨਸ਼ੇ ਦੇ ਮੁੱਦੇ 'ਤੇ ਸਿਆਸੀ ਰੋਟੀਆਂ ਸੇਕ ਰਹੀਆਂ ਹਨ, ਜੋ ਕਿ ਬਹੁਤ ਸ਼ਰਮਨਾਕ ਗੱਲ ਹੈ। ਕੈਪਟਨ ਸਾਹਿਬ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਚਨਬੱਧ ਹਨ। ਇਸ ਲਈ ਹਰ ਇਕ ਹਲਕੇ ਦੇ ਆਗੂਆਂ ਨੂੰ ਡੋਪ ਟੈਸਟ ਕਰਵਾ ਲੈਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਬਹੁਤ ਸਾਰੇ ਲੋਕਾਂ ਨੂੰ ਹੌਸਲਾ ਮਿਲਦਾ ਹੈ, ਕਿ ਉਨ੍ਹਾਂ ਦੇ ਹਲਕੇ ਦਾ ਆਗੂ ਨਸ਼ਿਆਂ ਤੋਂ ਦੂਰ ਹੈ। ਡੋਪ ਟੈਸਟ ਨਾਲ ਲੋਕਾਂ ਵਿਚ ਜਾਗਰੂਕਾਂ ਆਉਂਦੀ ਹੈ। ਇਸ ਦੌਰਾਨ ਉਨ੍ਹਾਂ ਨੇ 'ਹਰਸਿਮਰਤ ਕੌਰ ਬਾਦਲ ਵਿਰੁੱਧ ਬੋਲਦਿਆਂ ਕਿਹਾ ਕਿ ਹਰਸਿਮਰਤ ਰਾਹੁਲ ਨੂੰ ਸਹੁੰ ਚਕਾਉਣ ਦੀ ਬਜਾਏ ਆਪਣੀ ਜ਼ਿੰਮੇਵਾਰੀ ਨਿਭਾਉਣ।'


Related News