ਪਿਛਲੀਆਂ ਸਰਕਾਰਾਂ ਨੇ ਨਸ਼ੇ ਦੇ ਮੁੱਦੇ ’ਤੇ ਕਾਰਵਾਈ ਕਰਨ ਦੀ ਬਜਾਏ ਸਿਰਫ਼ ਰਾਜਨੀਤੀ ਕੀਤੀ: ਮਲਵਿੰਦਰ ਕੰਗ

07/13/2022 6:11:55 PM

ਚੰਡੀਗੜ੍ਹ (ਬਿਊਰੋ) - ਆਮ ਆਦਮੀ ਪਾਰਟੀ ਨੇ ਸੂਬੇ ਵਿੱਚ ਨਸ਼ਾ ਮਾਫੀਆ ਨੂੰ ਵਧਾਵਾ ਦੇ ਕੇ ਪੰਜਾਬ ਦੀ ਛਵੀ ਖ਼ਰਾਬ ਕਰਨ ਲਈ ਕਾਂਗਰਸ ਅਤੇ ਅਕਾਲੀ-ਭਾਜਪਾ ਨੂੰ ਨਿਸ਼ਾਨਾ ਬਣਾਇਆ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਵਿੱਚ ਨਸ਼ਾ ਮਾਫੀਏ ਨੂੰ ਸੁਰੱਖਿਆ ਦਿੱਤੀ ਅਤੇ ਪੰਜਾਬ ਦੀ ਜਵਾਨੀ ਨੂੰ ਨਸ਼ੇ ਦੀ ਦਲ ਦਲ ਵਿੱਚ ਧੱਕਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਕੇਵਲ ਚਾਰ ਮਹੀਨਿਆਂ ਵਿੱਚ ਨਸ਼ਾ ਮਾਫੀਏ ਨੂੰ ਨੱਥ ਪਾਉਣੀ ਸ਼ੁਰੂ ਕਰ ਦਿੱਤੀ ਹੈ। ਸਰਕਾਰ ਦੀ ਕਾਰਵਾਈ ਤੋਂ ਬਾਅਦ ਸੂਬੇ ਵਿੱਚ ਫੈਲ੍ਹੇ ਨਸ਼ਾ ਤਸਕਰਾਂ ਦਾ ਗਠਜੋੜ ਹੁਣ ਟੁੱਟਣਾ ਸ਼ੁਰੂ ਹੋ ਗਿਆ ਹੈ। ਮਾਨ ਸਰਕਾਰ ਪੰਜਾਬ ’ਚੋਂ ਨਸ਼ੇ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਇਨਸਾਨੀਅਤ ਸ਼ਰਮਸਾਰ: ਕੂੜੇ ਦੇ ਢੇਰ ’ਚੋਂ ਮਿਲੀ 8 ਮਹੀਨੇ ਦੇ ਬੱਚੇ ਦੀ ਲਾਸ਼

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਮਲਵਿੰਦਰ ਕੰਗ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪਿਛਲੇ ਚਾਰ ਮਹੀਨਿਆਂ ਵਿੱਚ ਨਸ਼ਾ ਮਾਫੀਆ ਖ਼ਿਲਾਫ਼ ਮੁਹਿੰਮ ਚਲਾ ਕੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪਿਛਲੀਆਂ ਸਰਕਾਰਾਂ ਨੇ ਜਿਨ੍ਹਾਂ ਨਸ਼ਾ ਤਸਕਰਾਂ ਨੂੰ ਪਨਾਹ ਦਿੱਤੀ, ਉਹ ਸਾਰੇ ਅੱਜ ਜੇਲ੍ਹ ਦੀਆਂ ਸਲਾਖਾਂ ਪਿੱਛੇ ਹਨ। ਪੰਜਾਬ ਦੇ ਪੁਲਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਦੀ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦੀ ਸ਼ਲਾਘਾ ਕਰਦੇ ਹੋਏ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਵਿਚੋਂ ਨਸ਼ਾ ਅਤੇ ਮਾਫੀਆ ਦੋਵਾਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਯਤਨਸ਼ੀਲ ਹੈ, ਤਾਂ ਕਿ ਪੰਜਾਬ ਨੂੰ ਦੁਬਾਰਾ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ।

ਪੜ੍ਹੋ ਇਹ ਵੀ ਖ਼ਬਰ: ਦਿਲ ਕੰਬਾਊ ਹਾਦਸਾ: ਵਿਧਾਇਕ ਸ਼ੈਰੀ ਕਲਸੀ ਦੇ PA ਸਣੇ 3 ਨੌਜਵਾਨਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ (ਤਸਵੀਰਾਂ)

ਉਨ੍ਹਾਂ ਕਿਹਾ ਕਿ ਨਸ਼ਾ ਮਾਫੀਆ ਖ਼ਿਲਾਫ਼ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਦੇ ਬਾਅਦ ਸੂਬੇ ਭਰ ਵਿੱਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਪਿਛਲੇ ਇਕ ਹਫ਼ਤੇ ਵਿੱਚ 559 ਐੱਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਅਤੇ 676 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਨਸ਼ਾ ਤਸਕਰੀ ਖ਼ਿਲਾਫ਼ ਸਖ਼ਤ ਰੁਖ ਅਪਣਾਉਂਦੇ ਹੋਏ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਨਾਕੇ ਲਗਾ ਅਤੇ ਤਲਾਸ਼ੀ ਮੁਹਿੰਮ ਚਲਾ ਕੇ 57 ਕਿਲੋ ਹੇਰੋਇਨ, 17 ਕਿਲੋ ਅਫੀਮ, 25 ਕਿਲੋ ਗਾਂਜਾ, 7 ਕੁਵਿੰਟਲ ਪੋਸਤ ਅਤੇ 2.25 ਲੱਖ ਨਸ਼ੀਲੀਆਂ ਗੋਲੀਆਂ/ ਕੈਪਸੂਲ ਸਮੇਤ ਹੋਰ ਨਸ਼ੀਲੇ ਪਦਾਰਥਾਂ ਬਰਾਮਦ ਕੀਤੇ ਹਨ। ਉਥੇ ਭਗੌੜੇ ਚਲ ਰਹੇ 32 ਐਲਾਨੇ ਅਪਰਾਧੀਆਂ ਅਤੇ ਭਗੌੜਿਆਂ ਨੂੰ ਪੁਲਸ ਨੇ ਐੱਨ.ਡੀ.ਪੀ.ਐੱਸ. ਕੇਸਾਂ ਵਿੱਚ ਗ੍ਰਿਫ਼ਤਾਰ ਕੀਤਾ ਹੈ। 

ਪੜ੍ਹੋ ਇਹ ਵੀ ਖ਼ਬਰ:  ਜੇਠ-ਜਠਾਣੀ ਤੋਂ ਦੁਖੀ ਦਰਾਣੀ ਨੇ ਗਲ ਲਾਈ ਮੌਤ, ਖ਼ੁਦਕੁਸ਼ੀ ਨੋਟ 'ਚ ਕੀਤਾ ਹੈਰਾਨੀਜਨਕ ਖ਼ੁਲਾਸਾ

ਕੰਗ ਨੇ ਕਿਹਾ ਕਿ ਏ.ਟੀ.ਐੱਸ. ਗੁਜਰਾਤ ਅਤੇ ਕੇਂਦਰੀ ਏਜੰਸੀਆਂ ਨਾਲ ਇਕ ਸਾਂਝੀ ਮੁਹਿੰਮ ਵਿੱਚ ਪੰਜਾਬ ਪੁਲਸ ਦੀਆਂ ਟੀਮਾਂ ਨੇ ਗੁਜਰਾਤ ਦੇ ਮੁਦਰਾ ਪੋਰਟ ਵਿੱਚ ਇਕ ਕੰਟੇਨਰ ਵਿਚੋਂ 75 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਕੰਗ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਪੰਜਾਬ ਵਿੱਚ ਗੁਆਢੀ ਸੂਬਿਆਂ ਤੋਂ ਨਸ਼ੇ ਦੀ ਤਸਕਰੀ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਨੂੰ ਇਸ ਖ਼ਿਲਾਫ਼ ਆਪਣੀ ਕਾਰਵਾਈ ਤੇਜ ਕਰਨੀ ਚਾਹੀਦੀ ਹੈ, ਕਿਉਂਕਿ ‘ਆਪ’ ਸਰਕਾਰ ਨੇ ਪੰਜਾਬ ਵਿੱਚ ਨੌਜਵਾਨਾਂ ਦੇ ਭਵਿੱਖ ਨੂੰ ਬਚਾਉਣ ਲਈ ਨਸ਼ੇ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਹੈ।

ਪੜ੍ਹੋ ਇਹ ਵੀ ਖ਼ਬਰ: ਪਿਆਰ ਲਈ ਸਰਹੱਦ ਪਾਰ ਕਰ ਜਲੰਧਰ ਆਈ ਪਾਕਿਸਤਾਨੀ ਕੁੜੀ, ਇੰਝ ਸ਼ੁਰੂ ਹੋਈ ਸੀ ਲਵ ਸਟੋਰੀ

ਸੂਬੇ ਵਿੱਚ ਨਸ਼ਾ ਮਾਫੀਆ ਖ਼ਿਲਾਫ਼ ‘ਆਪ’ ਸਰਕਾਰ ਵੱਲੋਂ ਚਲਾਈ ਮੁਹਿੰਮ ਦੀ ਤਾਰੀਫ਼ ਕਰਦੇ ਹੋਏ ਕੰਮ ਨੇ ਕਿਹਾ ਕਿ ਪੰਜਾਬ ਦੀ ਨਸਲ ਨੂੰ ਬਰਬਾਦ ਕਰਨ ਵਾਲੇ ਨਸ਼ੇ ਦੇ ਇਸ ਵਪਾਰ ਵਿੱਚ ਸ਼ਾਮਲ ਲੋਕਾਂ ਨੂੰ ਕਿਸੇ ਕੀਮਤ ਉਤੇ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਦੋਸ਼ ਸਿੱਧ ਹੋਣ ਬਾਅਦ ਸਾਰੇ ਦੋਸ਼ੀਆਂ ਦੀ ਸੰਪਤੀ ਨੂੰ ਜ਼ਬਤ ਕੀਤਾ ਜਾਵੇਗਾ।


rajwinder kaur

Content Editor

Related News