CM ਮਾਨ ਨੇ ਵਿਰੋਧੀ ਪਾਰਟੀਆਂ ''ਚ ਲਾਈ ਸੰਨ੍ਹ! ਇਨ੍ਹਾਂ ਆਗੂਆਂ ਨੂੰ ''ਆਪ'' ''ਚ ਕੀਤਾ ਸ਼ਾਮਲ

Thursday, May 02, 2024 - 02:22 PM (IST)

ਚੰਡੀਗੜ੍ਹ: ਲੋਕ ਸਭਾ ਚੋਣਾਂ ਨੂੰ ਲੈ ਕੇ ਸੂਬੇ ਦੀ ਸਿਆਸਤ ਵਿਚ ਦਲ-ਬਦਲੀਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀ ਪਾਰਟੀਆਂ ਨੂੰ ਹੋਰ ਝਟਕੇ ਦਿੰਦਿਆਂ ਕਈ ਆਗੂਆਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ ਹੈ। ਮੁੱਖ ਮੰਤਰੀ ਵੱਲੋਂ ਲੁਧਿਆਣਾ ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਸਿੰਘ ਮਾਲਵਾ ਸਮੇਤ ਕਈ ਮੌਜੂਦਾ ਤੇ ਸਾਬਕਾ ਕੌਂਸਲਰਾਂ ਅਤੇ ਪਟਿਆਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਤੇ ਜਸਪਾਲ ਕਲਿਆਣ ਸਮੇਤ ਹੋਰ ਆਗੂਆਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ। 

ਇਹ ਖ਼ਬਰ ਵੀ ਪੜ੍ਹੋ - 15 ਸਾਲਾ ਧੀ ਨੂੰ ਘਰ ਛੱਡ ਸਬਜ਼ੀ ਲੈਣ ਗਿਆ ਪਿਓ, ਵਾਪਸ ਪਰਤਦਿਆਂ ਹੀ ਉੱਡੇ ਹੋਸ਼

ਅੱਜ ਲੁਧਿਆਣਾ ਵਿਚ ਨਗਰ ਕੌਂਸਲ ਦੇ ਪ੍ਰਧਾਨ ਅਮਰਜੀਤ ਸਿੰਘ ਮਾਲਵਾ ਸਮੇਤ ਕਈ ਮੌਜੂਦਾ ਕੌਂਸਲਰ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਦੇ ਨਾਲ ਹੀ ਲੁਧਿਆਣਾ ਸ਼ਹਿਰ ਦੇ ਸਾਬਕਾ ਕੌਂਸਲਰ ਨਰਿੰਦਰ ਚੌਧਰੀ ਵੀ ਆਮ ਆਦਮੀ ਪਾਰਟੀ ਦਾ ਹਿੱਸਾ ਬਣ ਗਏ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸਰਵਜੀਤ ਕੌਰ ਮਾਣੂੰਕੇ ਵੱਲੋਂ ਸਮੂਹ ਆਗੂਆਂ ਦਾ ਪਾਰਟੀ ਵਿਚ ਸੁਆਗਤ ਕੀਤਾ ਗਿਆ। 

ਇਹ ਖ਼ਬਰ ਵੀ ਪੜ੍ਹੋ - ਔਰਤ ਦੀ ਹਵਸ ਦੀ ਭੇਟ ਚੜ੍ਹਿਆ ਪਤੀ! ਪੁਲਸ ਨੇ ਪਤਨੀ ਅਤੇ ਸੱਸ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ

ਇਸੇ ਤਰ੍ਹਾਂ ਪਟਿਆਲਾ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਦਿੰਦਿਆਂ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਅਤੇ ਜਸਪਾਲ ਕਲਿਆਣ ਸਮੇਤ 2 ਹੋਰ ਸਾਬਕਾ ਕੌਂਸਲਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਵਿਧਾਇਕ ਅਜੀਤਪਾਲ ਕੋਹਲੀ ਵੱਲੋਂ ਸਮੂਹ ਆਗੂਆਂ ਦਾ ਪਾਰਟੀ ਵਿਚ ਨਿੱਘਾ ਸੁਆਗਤ ਕੀਤਾ ਗਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News