ਵਿਧਾਨ ਸਭਾ ਸੈਸ਼ਨ ਦੌਰਾਨ ਵਿਰੋਧੀ ਪਾਰਟੀਆਂ ਵੱਲੋਂ ਹੰਗਾਮਾ, ਕਾਨੂੰਨ-ਵਿਵਸਥਾ ’ਤੇ ਬਹਿਸ ਦੀ ਕੀਤੀ ਮੰਗ

Friday, Jun 24, 2022 - 04:46 PM (IST)

ਵਿਧਾਨ ਸਭਾ ਸੈਸ਼ਨ ਦੌਰਾਨ ਵਿਰੋਧੀ ਪਾਰਟੀਆਂ ਵੱਲੋਂ ਹੰਗਾਮਾ, ਕਾਨੂੰਨ-ਵਿਵਸਥਾ ’ਤੇ ਬਹਿਸ ਦੀ ਕੀਤੀ ਮੰਗ

ਚੰਡੀਗੜ੍ਹ (ਬਿਊਰੋ) : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਪਹਿਲਾ ਦਿਨ ਹੈ। ਇਸ ਸੈਸ਼ਨ ਦੌਰਾਨ ਬਹੁਤ ਹੰਗਾਮਾ ਹੋਇਆ । ਵਿਰੋਧੀ ਪਾਰਟੀਆਂ ਪੰਜਾਬ ’ਚ ਕਾਨੂੰਨ ਵਿਵਸਥਾ ਦੇ ਮੁੱਦੇ ’ਤੇ ਬਹਿਸ ਕਰਵਾਉਣ ਦੀ ਮੰਗ ਕਰ ਰਹੀਆਂ ਸਨ। ਪ੍ਰਤਾਪ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਕਹਿ ਰਹੇ ਹਨ ਕਿ ਮੇਰੀ ਜਾਨ ਨੂੰ ਖ਼ਤਰਾ ਹੈ ਤਾਂ ਪੰਜਾਬ ’ਚ ਹੋਰ ਕੌਣ ਸੁਰੱਖਿਅਤ ਰਹੇਗਾ। ਇਸ ਮੁੱਦੇ ’ਤੇ ਬਹਿਸ ਹੋਣੀ ਚਾਹੀਦੀ ਹੈ। ਇਸ ’ਤੇ ਸਪੀਕਰ ਕੁਲਤਾਰ ਸੰਧਵਾਂ ਨੇ ਪ੍ਰਤਾਪ ਬਾਜਵਾ ਨੂੰ ਕਿਹਾ ਕਿ ਉਨ੍ਹਾਂ ਕੋਲ ਕਾਫੀ ਤਜਰਬਾ ਹੈ। ਇਸ ਨੂੰ ਲੈ ਕੇ ਮੁੱਖ ਮੰਤਰੀ ਮਾਨ ਭਲਕੇ ਬਿਆਨ ਦੇਣਗੇ। ਇਸ ’ਤੇ ਬਾਜਵਾ ਨੇ ਕਿਹਾ ਕਿ ਜੇਕਰ ਕੋਈ ਸ਼ਾਮ ਨੂੰ ਗੋਲੀ ਮਾਰ ਦੇਵੇਗਾ ਤਾਂ ਸਾਰਾ ਤਜਰਬਾ ਖ਼ਤਮ ਹੋ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਕੌਣ ਹੈ ਬਲਵਿੰਦਰ ਜਟਾਣਾ, ਸਿੱਧੂ ਮੂਸੇਵਾਲਾ ਨੇ ‘SYL’ ਗੀਤ ’ਚ ਕੀਤੈ ਜ਼ਿਕਰ

ਇਸ ਪਿੱਛੋਂ ਸਪੀਕਰ ਸੰਧਵਾਂ ਦੇ ਹੁਕਮਾਂ ’ਤੇ ਚਰਚਾ ਮੁੜ ਸ਼ੁਰੂ ਹੋ ਗਈ। ਇਸ ਦੌਰਾਨ ਕਾਨੂੰਨ ਵਿਵਸਥਾ ’ਤੇ ਬਹਿਸ ਦੀ ਮੰਗ ਨੂੰ ਲੈ ਕੇ ਕਾਂਗਰਸੀ ਵਿਧਾਇਕਾਂ ਨੇ ਵਾਕਆਊਟ ਕਰ ਦਿੱਤਾ ਸੀ ਤੇ ਕੁਝ ਸਮੇਂ ਬਾਅਦ ਸਦਨ ’ਚ ਵਾਪਸ ਪਰਤ ਆਏ। ਇਸ ਤੋਂ ਪਹਿਲਾਂ ਅੱਜ ਸਵੇਰੇ ਬਜਟ ਸੈਸ਼ਨ ਦੇ ਪਹਿਲੇ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਸਮੇਤ ਹੋਰ ਵੀ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 13 ਮਿੰਟ ਚੱਲੇ ਸੈਸ਼ਨ ਤੋਂ ਬਾਅਦ ਸਦਨ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਸਾਬਕਾ ਮੰਤਰੀ ਹਰਦੀਪਇੰਦਰ ਸਿੰਘ ਬਾਦਲ, ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ, ਸਾਬਕਾ ਵਿਧਾਇਕ ਸੁਖਦੇਵ ਸਿੰਘ ਸੁਖਲਾਧੀ, ਸਾਬਕਾ ਵਿਧਾਇਕ ਸ਼ਿੰਗਾਰਾ ਸਿੰਘ ਸਹੂੰਗੜਾ, ਅਰਜੁਨ ਅਵਾਰਡੀ ਸਰਦਾਰ ਗੁਰਚਰਨ ਸਿੰਘ ਭੰਗੂ, ਅਰਜੁਨ ਅਵਾਰਡੀ ਸ੍ਰੀ ਹਰੀਚੰਦ ਤੋਂ ਇਲਾਵਾ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ਗਈ। ਇਹ ਸੈਸ਼ਨ 30 ਜੂਨ ਤੱਕ ਚੱਲੇਗਾ।
 


author

Manoj

Content Editor

Related News