ਪੰਜਾਬ ਦੀਆਂ ਵਿਰੋਧੀ ਪਾਰਟੀਆਂ ਕੁਰਸੀ ਦੀ ਲੜਾਈ ’ਚ ਜਨਤਾ ਦੇ ਮੁੱਦਿਆਂ ਨੂੰ ਭੁੱਲੀਆਂ : ਹਰਸਿਮਰਤ ਬਾਦਲ
Friday, Jul 30, 2021 - 09:39 PM (IST)
ਬੁਢਲਾਡਾ (ਬਾਂਸਲ) : ਪੰਜਾਬ ਦੀ ਜਨਤਾ ਨੂੰ ਮੁੱਖ ਮੁੱਦਿਆਂ ਤੋਂ ਭਟਕਾ ਕੇ ਵਿਰੋਧੀ ਸਿਆਸੀ ਪਾਰਟੀਆਂ ਕੁਰਸੀ ਦੀ ਰਾਜਨੀਤੀ ’ਚ ਉਲਝੀਆਂ ਬੈਠੀਆ ਹਨ। ਇਹ ਸ਼ਬਦ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਇੱਕ ਵਫਦ ਨਾਲ ਗੱਲਬਾਤ ਕਰਦਿਆਂ ਮੈਬਰ ਪਾਰਲੀਮੈਂਟ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਹੇ। ਇਸ ਮੌਕੇ ਉਨ੍ਹਾਂ ਹਲਕੇ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਲਾ ਸੁਣੀਆ ਅਤੇ ਸਮੱਸਿਆਵਾਂ ਦੇ ਹੱਲ ਲਈ ਵਿਚਾਰ ਚਰਚਾ ਵੀ ਕੀਤੀ ਗਈ। ਇਸ ਮੌਕੇ ’ਤੇ ਹਲਕਾ ਇੰਚਾਰਜ ਡਾਕਟਰ ਨਿਸਾਨ ਸਿੰਘ ਦੀ ਅਗਵਾਈ ਹੇਠ ਕੌਰ ਕਮੇਟੀ ਦੇ ਮੈਂਬਰ ਠੇਕੇਦਾਰ ਗੁਰਪਾਲ ਸਿੰਘ ਵੱਲੋਂ ਸ਼ਹਿਰ ਦੇ ਕੌਂਸਲਰਾਂ ਸਮੇਤ ਕੌਂਸਲ ਪ੍ਰਧਾਨ ਦੇ ਦਸਤਖ਼ਤ ਵਾਲਾ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ। ਜਿਸ ’ਚ ਉਨ੍ਹਾਂ ਸ਼ਹਿਰ ਦੇ ਵਿਕਾਸ ਅਤੇ ਤਰੱਕੀ ਲਈ ਵਿਸ਼ੇਸ਼ ਗ੍ਰਾਂਟ ਦੀ ਮੰਗ ਕੀਤੀ ਗਈ, ਉੱਥੇ ਠੇਕੇਦਾਰ ਗੁਰਪਾਲ ਸਿੰਘ ਨੇ ਰੇਲਵੇ ਅੰਡਰ ਬ੍ਰਿਜ ਬਣਾਉਣ, ਗਰੀਨ ਪਾਰਕ, ਖੇਡ ਸਟੇਡੀਅਮ ਦੇ ਨਿਰਮਾਣ ਲਈ ਗ੍ਰਾਂਟ ਦੀ ਮੰਗ ਕੀਤੀ।
ਇਹ ਵੀ ਪੜ੍ਹੋ : ਵਿਰੋਧੀ ਧਿਰ ਦੀ ਦਲਿਤ ਨੂੰ ਉੱਪ-ਮੁੱਖ ਮੰਤਰੀ ਬਣਾਉਣ ਦੀ ਚਾਲ ਨੂੰ ਫੇਲ ਕੀਤਾ ਕੈਪਟਨ ਨੇ
ਇਸ ਮੌਕੇ ’ਤੇ ਬੋਲਦਿਆਂ ਬੀਬਾ ਬਾਦਲ ਨੇ ਕਿਹਾ ਕਿ ਅੱਜ ਪੰਜਾਬ ’ਚ ਆਮ ਆਦਮੀ ਪਾਰਟੀ 2022 ਦੀਆਂ ਚੋਣਾਂ ਸਬੰਧੀ ਸਰਕਾਰ ਬਣਾਉਣ ਦੇ ਸੁਪਨੇ ਲੈ ਰਹੀ ਹੈ ਪਰ ਉਨ੍ਹਾਂ ਦੇ ਸੁਪਨੇ ਮੁਗੇਰੀ ਲਾਲ ਦੇ ਸੁਪਨੇ ਹੀ ਸਾਬਤ ਹੋਣਗੇ ਕਿਉਂਕਿ ਪੰਜਾਬ ਦੇ ਲੋਕ ਹੁਣ ਕਾਂਗਰਸ ਸਮੇਤ ਆਮ ਆਦਮੀ ਪਾਰਟੀ ਦੀਆਂ ਚਾਲਾਂ ਨੂੰ ਚੰਗੀ ਤਰ੍ਹਾਂ ਸਮਝਣ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਗਿਰਗਿਟ ਵਾਂਗ ਰੰਗ ਬਦਲਣ ’ਚ ਮਾਹਿਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਗਾਮੀ ਚੋਣਾਂ ਦੇ ਮੱਦੇਨਜਰ ਸੂਬੇ ਦੇ ਲੋਕਾਂ ਨੂੰ ਭਰਮਾਉਣ ਵਾਸਤੇ ਇੱਕ ਪਾਸੇ 300 ਯੂਨੀਟ ਮੁਫ਼ਤ ਬਿਜਲੀ ਦੇਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ। ਉੱਥੇ ਦੂਸਰੇ ਪਾਸੇ ਪੰਜਾਬ ਦੇ ਪਾਵਰ ਪਲਾਂਟ ਬੰਦ ਕਰਵਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ। ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਕੇਜਰੀਵਾਲ ਦਾ ਮੁਫ਼ਤ ਬਿਜਲੀ ਦੇਣ ਦਾ ਲਾਰਾ ਮਹਿਜ ਇੱਕ ਝੂਠਾ ਸਬਜਬਾਗ ਦਿਖਾਇਆ ਜਾ ਰਿਹਾ ਹੈ। ਕੇਜਰੀਵਾਲ ਦਾ ਪੰਜਾਬ ਵਿਰੋਧੀ ਚਿਹਰਾ ਜਨਤਾ ਦੀ ਕਚਿਹਰੀ ’ਚ ਨੰਗਾ ਹੋਣ ਤੋਂ ਬਾਅਦ ਲੋਕਾਂ ਨੇ ਮੂੰਹ ਫੇਰਨਾ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ’ਤੇ ਵਫਦ ਦੇ ਨਾਲ ਸਰਕਲ ਪ੍ਰਧਾਨ ਅਮਰਜੀਤ ਸਿੰਘ ਕੁਲਾਣਾ, ਸਾਬਕਾ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਵਿਵੇਕ ਜਲਾਨ,ਸ਼ਸਹਿਰੀ ਪ੍ਰਧਾਨ ਕਰਮਜੀਤ ਸਿੰਘ ਮਾਘੀ, ਹਰਮੇਲ ਸਿੰਘ ਕਲੀਪੁਰ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਕਿਸਾਨਾਂ ਨੂੰ ਲੈ ਕੇ ਵੱਡੇ ਫੈਸਲੇ ਲੈਣ ਲਈ ਤਿਆਰ ਕੈਪਟਨ ਸਰਕਾਰ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ