PU ''ਚ ਸੈਨੇਟ ਚੋਣਾਂ ਨਾ ਕਰਵਾਉਣ ''ਤੇ ਵਿਰੋਧੀ ਧਿਰਾਂ ਇਕਜੁੱਟ, ਕੇਂਦਰ ਖ਼ਿਲਾਫ਼ ਕੱਢੀ ਭੜਾਸ
Thursday, Nov 07, 2024 - 02:55 PM (IST)
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ 'ਚ ਸੈਨੇਟ ਚੋਣਾਂ ਨਾ ਕਰਵਾਉਣ ਦੇ ਵਿਰੋਧ 'ਚ ਵਿਰੋਧੀ ਧਿਰਾਂ ਇਕਜੁੱਟ ਹੋ ਗਈਆਂ ਹਨ। ਇੱਥੇ ਅੱਜ ਅਕਾਲੀ ਦਲ ਅਤੇ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵਲੋਂ ਇਸ ਮਾਮਲੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ, ਪ੍ਰਗਟ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਸਮੇਤ ਕਈ ਵੱਡੇ ਆਗੂ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਦਾ ਮੁੱਦਾ ਬਹੁਤ ਅਹਿਮ ਹੈ ਕਿਉਂਕਿ ਇਹ ਪੰਜਾਬ ਦੀ ਲੜਾਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਅਧਿਆਪਕਾਂ 'ਤੇ ਡਿੱਗੀ ਗਾਜ਼! ਤੁਸੀਂ ਵੀ ਪੜ੍ਹੋ ਪੂਰੀ ਖ਼ਬਰ
ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਿਛਲੇ ਕੁੱਝ ਸਾਲਾਂ ਤੋਂ ਪੰਜਾਬ ਦੇ ਅਧਿਕਾਰ ਖੋਹੇ ਜਾ ਰਹੇ ਹਨ, ਜੋ ਕਿ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਯੂਨੀਵਰਸਿਟੀ ਦੀ ਖ਼ੁਦਮੁਖ਼ਤਿਆਰੀ ਨੂੰ ਖ਼ੋਰਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ 'ਚ ਪੰਜਾਬ ਦੀ ਸਹੀ ਹਿੱਸੇਦਾਰੀ ਨੂੰ ਖ਼ੋਰਾ ਲਾਉਣ ਦੀਆਂ ਕੋਸ਼ਿਆਂ ਦੇ ਖ਼ਿਲਾਫ਼ ਅੱਜ ਅਸੀਂ ਇਸ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਹੋਏ ਹਾਂ। ਉਨ੍ਹਾਂ ਕਿਹਾ ਕਿ ਅਸੀਂ ਸੈਨੇਟ ਚੋਣਾਂ ਲਈ ਇਕ ਫ਼ੌਰੀ ਸਮਾਂ ਸੀਮਾਂ, ਫ਼ੀਸਾਂ 'ਚ ਵਾਧੇ ਨੂੰ ਵਾਪਸ ਲੈਣ ਅਤੇ ਸਾਡੀ ਯੂਨੀਵਰਸਿਟੀ ਦੀ ਖ਼ੁਦਮੁਖਤਿਆਰੀ ਨੂੰ ਸੁਰੱਖਿਅਤ ਰੱਖਣ ਦੀ ਮੰਗ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਵਾਜ਼ ਕਦੇ ਚੁੱਪ ਨਹੀਂ ਰਹੇਗੀ।
ਇਹ ਵੀ ਪੜ੍ਹੋ : ਕੁੜੀ ਵਲੋਂ ਉਸਤਰੇ ਨਾਲ ਗਲਾ ਵੱਢਣ ਨੂੰ ਲੈ ਕੇ ਵੱਡਾ ਖ਼ੁਲਾਸਾ, ਉੱਡ ਗਏ ਸਭ ਦੇ ਹੋਸ਼
ਇਸ ਤੋਂ ਇਲਾਵਾ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੀਆਂ ਪ੍ਰਮੁੱਖ ਸੰਸਥਾਵਾਂ ਨੂੰ ਕੇਂਦਰ ਵਲੋਂ ਹਥਿਆਉਣ ਦੀਆਂ ਕੋਸ਼ਿਸ਼ਾਂ ਵਾਰ-ਵਾਰ ਹੋ ਰਹੀਆਂ ਹਨ। ਇਸ ਦੇ ਤਹਿਤ ਹੀ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀ ਹੋਂਦ ਨੂੰ ਖ਼ਤਮ ਕਰਨ ਦਾ ਮਸਲਾ ਹੈ। ਅਕਾਲੀ ਦਲ ਇਸ ਮਾਮਲੇ 'ਤੇ ਕੇਂਦਰ ਸਰਕਾਰ ਦਾ ਡੱਟ ਕੇ ਵਿਰੋਧ ਕਰਦਾ ਹੈ ਅਤੇ ਇਸ ਤਰ੍ਹਾਂ ਦੀ ਧੱਕੇਸ਼ਾਹੀ ਨੂੰ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਵੇਗਾ। ਉੁਨ੍ਹਾਂ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਜਲਦ ਤੋਂ ਜਲਦੀ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀ ਚੋਣ ਕਰਵਾਈ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8