ਰਾਜ ਸਭਾ ਲਈ ਕਿਹੜੇ ਮੈਂਬਰ ਚੁਣੇ ਜਾਣਗੇ, ਇਹ ਵਿਰੋਧੀ ਪਾਰਟੀਆਂ ਤੈਅ ਨਹੀਂ ਕਰਨਗੀਆਂ : ਅਮਨ ਅਰੋੜਾ

Tuesday, Mar 22, 2022 - 10:14 AM (IST)

ਜਲੰਧਰ (ਧਵਨ) : ਆਮ ਆਦਮੀ ਪਾਰੀਟ ਦੇ ਸੀਨੀਅਰ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਤੋਂ ਸਾਨੂੰ ਸਲਾਹ ਦੀ ਲੋੜ ਨਹੀਂ ਹੈ ਕਿਉਂਕਿ ਅਸੀਂ ਰਾਜ ਸਭਾ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਹੈ। ਅਮਨ ਅਰੋੜਾ ਨੇ ਅੱਜ ਕਿਹਾ ਕਿ ਰਾਜ ਸਭਾ ਲਈ ਉਮੀਦਵਾਰਾਂ ਦੀ ਚੋਣ ਕਾਰਨ ਆਮ ਆਦਮੀ ਪਾਰਟੀ ਦੇ ਖੇਤਰ ਅਧਿਕਾਰ ’ਚ ਆਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਆਮ ਆਦਮੀ ਪਾਰਟੀ ਦੇ ਅੰਦਰੂਨੀ ਫੈਸਲਿਆਂ ’ਤੇ ਟਿੱਪਣੀ ਕਰਨ ਦਾ ਕੋਈ ਅਧਿਕਾਰ ਨਹੀਂ ਹੈ।

ਇਹ ਵੀ ਪੜ੍ਹੋ : ਕੌਮੀ ਸ਼ਾਹ ਮਾਰਗ ਮੁੱਦਕੀ ਵਿਖੇ ਹੋਏ ਹਾਦਸੇ ’ਚ ਨੌਜਵਾਨ ਦੀ ਮੌਤ , 1 ਜ਼ਖ਼ਮੀ

ਅਮਨ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਡੂੰਘੀ ਸੋਚ-ਵਿਚਾਰ ਕਰਨ ਤੋਂ ਬਾਅਦ ਰਾਜ ਸਭਾ ਲਈ ਪੰਜੇ ਉਮੀਦਵਾਰਾਂ ਦੀ ਚੋਣ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਰਾਜ ਸਭਾ ਲਈ ਚੁਣੇ ਗਏ ਪੰਜੇ ਉਮੀਦਵਾਰ ਆਪਣੇ-ਆਪਣੇ ਖੇਤਰਾਂ ’ਚ ਮੁਕਾਮ ਹਾਸਲ ਕਰਨ ਵਾਲੇ ਵਿਅਕਤੀ ਹਨ। ਇਸ ਲਈ ਕਿਸੇ ਵੀ ਵਿਰੋਧੀ ਪਾਰਟੀ ਨੂੰ ਸਾਡੇ ਮਾਮਲੇ ’ਚ ਬੋਲਣ ਦਾ ਅਧਿਕਾਰ ਨਹੀਂ ਹੈ। ਅਮਨ ਅਰੋੜਾ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਜੇ ਵਿਧਾਨ ਸਭਾ ਚੋਣਾਂ ’ਚ ਜਨਤਾ ਦੇ ਫਤਵੇ ਨੂੰ ਦੇਖਣ ਤਾਂ ਉਨ੍ਹਾਂ ਨੂੰ ਅਜਿਹੀਆਂ ਟਿੱਪਣੀਆਂ ਕਰਨਾ ਸ਼ੋਭਾ ਨਹੀਂ ਦਿੰਦਾ ਹੈ। ਉਨ੍ਹਾਂ ਨੇ ਕਿਹਾ ਕਿ ਹਾਲੇ ਸਰਕਾਰ ਨੂੰ ਬਣੇ ਕੁੱਝ ਹੀ ਦਿਨ ਹੋਏ ਹਨ ਅਤੇ ਵਿਰੋਧੀ ਪਾਰਟੀਆਂ ਨੇ ਸਰਕਾਰ ’ਤੇ ਟਿੱਪਣੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਹ ਗੱਲ ਸਹੀ ਦਿਖਾਈ ਨਹੀਂ ਦਿੰਦੀ ਹੈ। ਵਿਰੋਧੀ ਪਾਰਟੀਆਂ ਨੂੰ ਆਪਣੀ-ਆਪਣੀ ਪਾਰਟੀ ਵੱਲ ਹੀ ਧਿਆਨ ਦੇਣਾ ਚਾਹੀਦਾ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News