ਪੰਜਾਬ ਵਿਧਾਨ ਸਭਾ 'ਚ ਰਾਜਪਾਲ ਦੇ ਭਾਸ਼ਣ ਦਾ ਜ਼ਬਰਦਸਤ ਵਿਰੋਧ, ਕਾਂਗਰਸ ਵਲੋਂ ਕੀਤੀ ਗਈ ਨਾਅਰੇਬਾਜ਼ੀ (ਵੀਡੀਓ)

Friday, Mar 06, 2026 - 11:30 AM (IST)

ਪੰਜਾਬ ਵਿਧਾਨ ਸਭਾ 'ਚ ਰਾਜਪਾਲ ਦੇ ਭਾਸ਼ਣ ਦਾ ਜ਼ਬਰਦਸਤ ਵਿਰੋਧ, ਕਾਂਗਰਸ ਵਲੋਂ ਕੀਤੀ ਗਈ ਨਾਅਰੇਬਾਜ਼ੀ (ਵੀਡੀਓ)

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਅੰਦਰ ਬਜਟ ਇਜਲਾਸ ਦੀ ਪਹਿਲੇ ਦਿਨ ਦੀ ਕਾਰਵਾਈ ਦੌਰਾਨ ਸਿਆਸੀ ਪਾਰਾ ਗਰਮ ਹੋ ਗਿਆ ਅਤੇ ਕਾਂਗਰਸ ਵਲੋਂ ਆਪਣਾ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ। ਸੰਸਦ ਅੰਦਰ ਜਦੋਂ ਰਾਜਪਾਲ ਆਪਣਾ ਭਾਸ਼ਣ ਪੜ੍ਹ ਰਹੇ ਸਨ ਤਾਂ ਕਾਂਗਰਸ ਵਲੋਂ ਇਸ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਲਗਾਤਾਰ ਨਾਅਰੇਬਾਜ਼ੀ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਲਈ ਚਿੰਤਾ ਭਰੀ ਖ਼ਬਰ, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਸਖ਼ਤ ਹੁਕਮ

ਇਸ ਦੌਰਾਨ ਰਾਜਪਾਲ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਕਿਹਾ ਕਿ ਉਨ੍ਹਾਂ ਨੂੰ ਸੰਸਦ 'ਚ ਬੋਲਣ ਦਾ ਪੂਰਾ ਸਮਾਂ ਮਿਲੇਗਾ ਪਰ ਇਸ ਤੋਂ ਬਾਅਦ ਵੀ ਕਾਂਗਰਸ ਵਲੋਂ ਲਗਾਤਾਰ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇ ਲਾਏ ਗਏ ਅਤੇ ਰਾਜਪਾਲ ਦੇ ਭਾਸ਼ਣ ਦਾ ਵਿਰੋਧ ਕੀਤਾ ਗਿਆ। ਕਾਂਗਰਸ ਨੇ ਆਪ ਦੇ ਮੰਤਰੀਆਂ ਅਤੇ ਵਿਧਾਇਕਾਂ 'ਤੇ ਵਿਧਾਨ ਸਭਾ ਕੰਪਲੈਕਸ ਅੰਦਰ ਸੁਰੱਖਿਆ ਨਿਯਮਾਂ ਦੀ ਉਲੰਘਣਾ ਅਤੇ ਮਰਿਆਦਾ ਦੀ ਉਲੰਘਣਾ ਕਰਨ ਦੇ ਗੰਭੀਰ ਦੋਸ਼ ਲਾਏ।

ਇਹ ਵੀ ਪੜ੍ਹੋ : ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ ਪਾਵਰਕਾਮ ਦਾ ਵੱਡਾ ਝਟਕਾ, ਹੁਣ ਨਵੇਂ ਬਿਜਲੀ ਮੀਟਰ...

ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ 'ਚ ਬੇਅਦਬੀ ਦੀਆਂ ਘਟਨਾਵਾਂ ਅਤੇ ਐਨਕਾਊਂਟਰਾਂ 'ਤੇ ਸਰਕਾਰ ਨੂੰ ਘੇਰਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਤੋਂ ਬਾਅਦ ਪੰਜਾਬ ਦੇ ਲਾਅ ਐਂਡ ਆਰਡਰ ਮੁੱਦੇ 'ਤੇ ਵਿਰੋਧੀ ਧਿਰ ਵਲੋਂ ਹੰਗਾਮਾ ਕੀਤਾ ਗਿਆ ਅਤੇ ਪ੍ਰਦਰਸ਼ਨ ਮਗਰੋਂ ਕਾਂਗਰਸ ਨੇ ਵਿਧਾਨ ਸਭਾ ਚੋਂ ਵਾਕਆਊਟ ਕਰ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News