ਪੰਜਾਬ 'ਚ ਮੌਸਮ ਵਿਭਾਗ ਦਾ Orange Alert ਜਾਰੀ, ਤੇਜ਼ ਲੂ 'ਚ ਘਰੋਂ ਨਿਕਲਣਾ ਹੋਵੇਗਾ ਮੁਸ਼ਕਿਲ
Saturday, May 23, 2026 - 06:07 PM (IST)
ਜਲੰਧਰ- ਭਾਰਤੀ ਮੌਸਮ ਵਿਭਾਗ ਵੱਲੋਂ ਪੰਜਾਬ ਲਈ ਅਗਲੇ ਪੰਜ ਦਿਨਾਂ ਦੀ ਮੌਸਮ ਚੇਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਅਨੁਸਾਰ ਅੱਜ ਸ਼ਾਮ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਹਲਕੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੌਰਾਨ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਜਲੰਧਰ, ਕਪੂਰਥਲਾ, ਲੁਧਿਆਣਾ, ਬਰਨਾਲਾ, ਸੰਗਰੂਰ, ਬਠਿੰਡਾ ਅਤੇ ਮਾਨਸਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਦੁਬਈ ਜਾ ਰਹੀ ਮਹਿਲਾ ਯਾਤਰੀ ਦੀ ਤਲਾਸ਼ੀ ਲੈਣ 'ਤੇ ਉਡੇ ਹੋਸ਼
ਇਸ ਦੇ ਨਾਲ ਹੀ 24 ਮਈ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ, ਪਰ ਦੱਖਣੀ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਹੀਟ ਵੇਵ ਨੂੰ ਲੈ ਕੇ ਚੇਤਾਵਨੀ ਦਿੱਤੀ ਗਈ ਹੈ। 25 ਮਈ ਨੂੰ ਗਰਮੀ ਦਾ ਪ੍ਰਭਾਵ ਹੋਰ ਵਧਣ ਦੀ ਸੰਭਾਵਨਾ ਹੈ। ਫਾਜ਼ਿਲਕਾ, ਫਿਰੋਜ਼ਪੁਰ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਓਰੇਂਜ ਅਲਰਟ ਜਾਰੀ ਕਰਦਿਆਂ ਹੀਟ ਵੇਵ ਤੋਂ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ, ਜਦਕਿ ਪੰਜਾਬ ਦੇ ਹੋਰ ਕਈ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਰਹੇਗਾ। 26 ਅਤੇ 27 ਮਈ ਨੂੰ ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿੱਚ ਗਰਮੀ ਹੋਰ ਵੱਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਕਈ ਥਾਵਾਂ ‘ਤੇ ਹੀਟ ਵੇਵ ਦੀ ਚੇਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ, ਵੱਧ ਤੋਂ ਵੱਧ ਪਾਣੀ ਪੀਣ ਅਤੇ ਬੱਚਿਆਂ ਤੇ ਬਜ਼ੁਰਗਾਂ ਦਾ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਜ਼ਮੀਨ ਦੇ ਟੋਟੇ ਪਿੱਛੇ ਭਤੀਜੇ ਨੇ ਮਾਰ'ਤਾ ਚਾਚਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
