ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਵੱਡਾ ਝਟਕਾ, ਹਾਈਕੋਰਟ ਨੇ ਓਰਬਿੱਟ ਬੱਸਾਂ ਛੱਡਣ ਦੇ ਦਿੱਤੇ ਹੁਕਮ

Tuesday, Nov 23, 2021 - 04:24 PM (IST)

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਵੱਡਾ ਝਟਕਾ, ਹਾਈਕੋਰਟ ਨੇ ਓਰਬਿੱਟ ਬੱਸਾਂ ਛੱਡਣ ਦੇ ਦਿੱਤੇ ਹੁਕਮ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਓਰਬਿੱਟ ਕੰਪਨੀ ਖ਼ਿਲਾਫ਼ ਕਾਰਵਾਈ ਨੂੰ ਖਾਰਜ ਕਰਦਿਆਂ ਬੱਸਾਂ ਦੇ ਪਰਮਿੱਟ ਰੱਦ ਕੀਤੇ ਜਾਣ 'ਤੇ ਰੋਕ ਅਤੇ ਜ਼ਬਤ ਕੀਤੀਆਂ ਬੱਸਾਂ 'ਤੇ ਸਟੇਅ ਲਾ ਦਿੱਤੀ ਹੈ।

ਇਹ ਵੀ ਪੜ੍ਹੋ : CM ਚੰਨੀ ਦੇ ਐਲਾਨ ਮਗਰੋਂ ਵੀ ਸਸਤੀ ਨਹੀਂ ਹੋਈ 'ਬਿਜਲੀ', ਪੁਰਾਣੀਆਂ ਦਰਾਂ 'ਤੇ ਆ ਰਹੇ ਬਿੱਲ

ਹਾਈਕੋਰਟ ਨੇ ਜ਼ਬਤ ਕੀਤੀਆਂ ਓਰਬਿੱਟ ਬੱਸਾਂ ਨੂੰ ਛੱਡਣ ਦੇ ਹੁਕਮ ਦਿੱਤੇ ਹਨ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਦੁਬਾਰਾ ਇਨ੍ਹਾਂ ਬੱਸਾਂ ਦੇ ਪਰਮਿੱਟ ਜਾਰੀ ਕਰਨ ਦੇ ਵੀ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਇਕ ਹੋਰ ਮਾਮਲੇ 'ਚ ਹਾਈਕੋਰਟ ਨੇ ਮੰਤਰੀ ਰਾਜਾ ਵੜਿੰਗ ਨੂੰ ਇਕ ਪਟੀਸ਼ਨ 'ਤੇ ਨੋਟਿਸ ਜਾਰੀ ਕਰਦਿਆਂ ਕਿਹਾ ਸੀ ਕਿ ਉਹ ਸਿਆਸੀ ਬਦਲਾਖ਼ੋਰੀ ਨੂੰ ਅੱਗੇ ਵਧਾਉਣ ਲਈ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਦੀ ਪਟੀਸ਼ਨ 'ਤੇ ਹਾਈਕੋਰਟ ਵੱਲੋਂ ED ਨੂੰ ਨੋਟਿਸ ਜਾਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News