ਪੰਜਾਬ ''ਚ ਅਧਿਆਪਕਾਂ ਨੂੰ ''ਵੋਟਰ ਵੈਰੀਫਿਕੇਸ਼ਨ'' ਡਿਊਟੀ ਦੇਣ ਤੋਂ ਮਿਲੀ ਛੋਟ

Thursday, Sep 12, 2019 - 11:56 AM (IST)

ਮੋਹਾਲੀ (ਨਿਆਮੀਆਂ) : ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਸੂਬੇ ਦੇ ਅਧਿਆਪਕਾਂ ਨੂੰ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਤਹਿਤ ਬੀ. ਐੱਲ. ਓ. ਡਿਊਟੀਆਂ ਦੇਣ ਤੋਂ ਛੋਟ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਇਸ ਸਬੰਧੀ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦੇ ਦਿੱਤੇ ਗਏ ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਅਕਾਦਮਿਕ ਸੀਜ਼ਨ ਨੂੰ ਧਿਆਨ 'ਚ ਰੱਖਦਿਆਂ ਬੱਚਿਆਂ ਦੀ ਪੜ੍ਹਾਈ 'ਤੇ ਬੁਰਾ ਅਸਰ ਨਾ ਪਵੇ। ਸਿੱਖਿਆ ਵਿਭਾਗ ਨੇ ਕਿਹਾ ਹੈ ਕਿ ਟੀਚਿੰਗ ਸਟਾਫ ਦੀ ਥਾਂ ਨਾਨ ਟੀਚਿੰਗ ਸਟਾਫ ਨੂੰ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਲਈ ਬੀ. ਐੱਲ. ਓ. ਡਿਊਟੀ ਲਈ ਤਾਇਨਾਤ ਕੀਤਾ ਜਾ ਸਕਦਾ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਐੱਸ. ਡੀ. ਐੱਮਜ਼ ਨੇ ਸਕੂਲੀ ਸਮੇਂ 'ਚ ਇਕ ਮਹੀਨੇ ਲਈ ਅਧਿਆਪਕਾਂ ਦੀ ਡਿਊਟੀ ਵੈਰੀਫਿਕੇਸ਼ਨ ਪ੍ਰੋਗਰਾਮ 'ਚ ਲਾ ਦਿੱਤੀ ਸੀ ਪਰ ਹੁਣ ਸਾਰੇ ਐੱਸ. ਡੀ. ਐੱਮਜ਼ ਦੇ ਫੈਸਲੇ 'ਤੇ ਰੋਕ ਲਾ ਦਿੱਤੀ ਗਈ ਹੈ।


Babita

Content Editor

Related News