ਜਲੰਧਰ ਡੀ. ਸੀ. ਵਲੋਂ ਹੁਕਮ ਜਾਰੀ, 28 ਅਗਸਤ ਤੋਂ ਲਾਗੂ ਹੋਣਗੇ ਨਵੇਂ ਕੁਲੈਕਟਰ ਰੇਟ

Saturday, Aug 26, 2023 - 03:44 PM (IST)

ਜਲੰਧਰ ਡੀ. ਸੀ. ਵਲੋਂ ਹੁਕਮ ਜਾਰੀ, 28 ਅਗਸਤ ਤੋਂ ਲਾਗੂ ਹੋਣਗੇ ਨਵੇਂ ਕੁਲੈਕਟਰ ਰੇਟ

ਜਲੰਧਰ (ਬਿਊਰੋ) : ਪੰਜਾਬ ਸਰਕਾਰ ਦੇ ਮਾਲੀਏ ’ਚ ਵਾਧਾ ਕਰਨ ਦੇ ਮੰਤਵ ਅਤੇ ਲੋਕਾਂ ਦੇ ਹਿੱਤਾਂ ਦੀ ਸੁਰੱਖਿਆ ਦੇ ਮਦੇਨਜ਼ਰ ਜ਼ਿਲ੍ਹਾ ਕੁਲੈਕਟਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵਲੋਂ ਜ਼ਿਲ੍ਹਾ ਜਲੰਧਰ ’ਚ ਨਵੇਂ ਕੁਲੈਕਟਰ ਰੇਟ ਜਾਰੀ ਕੀਤੇ ਗਏ। ਇਹ ਰੇਟ ਔਸਤਨ 10 ਫੀਸਦੀ ਦੇ ਵਾਧੇ ਨਾਲ ਜ਼ਿਲ੍ਹੇ ’ਚ ਸਾਲ 2023-24 ਲਈ 28 ਅਗਸਤ 2023 ਤੋਂ ਲਾਗੂ ਹੋ ਜਾਣਗੇ।  ਜ਼ਿਲ੍ਹਾ ਕੁਲੈਕਟਰ ਵਲੋਂ ਪੰਜਾਬ ਸਟੈਂਪ (ਡੀਲਿੰਗ ਆਫ਼ ਅੰਡਰ ਵੈਲਿਊਡ ਇੰਸਟਰੂਮੈਂਟ) ਨਿਯਮ 1983 ਦੇ ਨਿਯਮ 3-ਏ ਅਧੀਨ ਮਿਲੇ ਅਧਿਕਾਰਾਂ ਅਨੁਸਾਰ ਸਾਲ 2023-24 ਦੌਰਾਨ ਜ਼ਿਲ੍ਹਾ ਜਲੰਧਰ ’ਚ ਆਉਂਦੀਆਂ ਜ਼ਮੀਨਾਂ/ਜਾਇਦਾਦਾਂ ਦਾ ਘੱਟੋ-ਘੱਟ ਮੁੱਲ ਖੇਤਰ ਅਤੇ ਸ੍ਰੇਣੀ ਅਨੁਸਾਰ ਕਿਸੇ ਵੀ ਜਾਇਦਾਦ ਦੇ ਤਬਾਦਲੇ ’ਤੇ ਸਰਕਾਰੀ ਹਦਾਇਤਾਂ ਅਨੁਸਾਰ ਸਟੈਂਪ ਡਿਊਟੀ  ਲਗਾਉਣ ਦੇ ਮੰਤਵ ਅਧੀਨ ਨਿਰਧਾਰਿਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਹਲਕਾ ਕੇਂਦਰੀ ’ਚ ਅੱਜ ਕਾਂਗਰਸ ਨੂੰ ਫਿਰ ਝਟਕਾ ਦੇਵੇਗੀ ‘ਆਪ’

ਸਾਰੰਗਲ ਨੇ ਕਿਹਾ ਕਿ ਇਹ ਰੇਟ ਲੋਕ ਹਿੱਤਾਂ ਦੀ ਰਾਖੀ ਲਈ ਮਾਲ ਅਧਿਕਾਰੀਆਂ ਵਲੋਂ ਵੱਖ-ਵੱਖ ਸਬੰਧਿਤ ਧਿਰਾਂ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਕੀਤੀਆਂ ਸਿਫ਼ਾਰਸ਼ਾਂ ਦੇ ਅਧਾਰ ਉੱਪਰ ਨਿਸ਼ਚਿਤ ਕੀਤੇ ਗਏ ਹਨ। ਉਨ੍ਹਾਂ ਮਾਲ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜਾਇਦਾਦ ਦੀ ਰਜਿਸਟਰੇਸ਼ਨ ਲਈ ਲੋਕਾਂ ਨੂੰ ਨਵੇਂ ਰੇਟਾਂ ਬਾਰੇ ਲੋਕਾਂ ਨੂੰ ਜਾਣੂੰ ਕਰਨ ਲਈ ਬੈਨਰ/ ਨਵੇਂ ਰੇਟਾਂ ਦੇ ਬੋਰਡ ਲਗਾਏ ਜਾਣੇ।

ਇਹ ਵੀ ਪੜ੍ਹੋ : ਪੰਜਾਬ ਦੇ ਸ਼ਹਿਰਾਂ ’ਚ ਵਸਣ ਵਾਲੇ ਲੋਕਾਂ ਲਈ  ਮੁੱਖ ਮੰਤਰੀ ਦਾ ਵੱਡਾ ਐਲਾਨ 

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 


author

Anuradha

Content Editor

Related News