ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼ੋਭਾ ਯਾਤਰਾ ਸਬੰਧੀ ਸਮੁੱਚੇ ਪ੍ਰਬੰਧਾਂ ਲਈ ਜਲੰਧਰ DC ਵੱਲੋਂ ਹੁਕਮ ਜਾਰੀ
Sunday, Feb 11, 2024 - 05:26 PM (IST)
ਜਲੰਧਰ (ਚੋਪੜਾ)– ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਅਧਿਕਾਰੀਆਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਜਯੰਤੀ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਸੰਦਰਭ ਵਿਚ ਸਾਰੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਸਥਾਨਕ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਅਧਿਕਾਰੀਆਂ ਅਤੇ ਵੱਖ-ਵੱਖ ਧਾਰਮਿਕ ਅਤੇ ਸਮਾਜਿਕ ਸੰਗਠਨਾਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸ਼ੋਭਾ ਯਾਤਰਾ ਲਈ ਪੁਲਸ, ਸਿਵਲ ਅਤੇ ਨਗਰ ਨਿਗਮ ਵੱਲੋਂ ਸਮੁੱਚੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਪੁਲਸ ਵਿਭਾਗ ਨਾਲ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਲੰਘਣ ਵਾਲੀ ਸ਼ੋਭਾ ਯਾਤਰਾ ਦੌਰਾਨ ਮਹਿਲਾ ਪੁਲਸ ਕਰਮਚਾਰੀਆਂ ਨੂੰ ਤਾਇਨਾਤ ਕਰਨ ਤੋਂ ਇਲਾਵਾ ਲੋੜੀਂਦੇ ਸੁਰੱਖਿਆ ਪ੍ਰਬੰਧ ਕਰਨ ਨੂੰ ਕਿਹਾ।
ਡਿਪਟੀ ਕਮਿਸ਼ਨਰ ਨੇ ਪੁਲਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ੋਭਾ ਯਾਤਰਾ ਦੌਰਾਨ ਆਵਾਜਾਈ ਨਿਰਵਿਘਨ ਚਲਾਈ ਰੱਖਣ ਲਈ ਟ੍ਰੈਫਿਕ ਰੂਟ ਡਾਇਵਰਟ ਕੀਤੇ ਜਾਣ ਤਾਂ ਕਿ ਸ਼ਰਧਾਲੂਆਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਕਿਹਾ ਕਿ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਲਈ ਡਾ. ਬੀ. ਆਰ. ਅੰਬੇਡਕਰ ਚੌਂਕ ਅਤੇ ਸ੍ਰੀ ਗੁਰੂ ਰਵਿਦਾਸ ਚੌਂਕ ਵਿਚ ਪੁਲਸ ਕੰਟਰੋਲ ਰੂਮ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਅਤੇ ਵਿਧਾਇਕ ਨੇ ਨਗਰ ਨਿਗਮ ਨੂੰ ਚੌਰਾਹਿਆਂ ਦੀ ਸਫ਼ਾਈ, ਪੀਣ ਵਾਲੇ ਪਾਣੀ, ਆਰਜ਼ੀ ਪਖਾਨੇ ਅਤੇ ਸ਼ੋਭਾ ਯਾਤਰਾ ਮਾਰਗ ਦੀ ਸਜਾਵਟ ਲਈ ਜ਼ਰੂਰੀ ਪ੍ਰਬੰਧ ਕਰਨ ਨੂੰ ਕਿਹਾ। ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪ੍ਰੋਗਰਾਮ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇ ਅਤੇ ਲਟਕਦੀਆਂ ਤਾਰਾਂ ਨੂੰ ਤੁਰੰਤ ਠੀਕ ਕੀਤਾ ਜਾਵੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਦੌਰਾਨ ਵਿਸ਼ੇਸ਼ ਮੈਡੀਕਲ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ: ਹਨੀ ਟ੍ਰੈਪ ਗਿਰੋਹ ਦਾ ਪਰਦਾਫ਼ਾਸ਼, ਹੋਟਲਾਂ 'ਚ ਬੁਲਾ ਵੀਡੀਓਜ਼ ਬਣਾ ਕੇ ਇੰਝ ਹੁੰਦਾ ਸੀ ਬਲੈਕਮੇਲਿੰਗ ਦਾ ਧੰਦਾ, 4 ਗ੍ਰਿਫ਼ਤਾਰ
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਮਹੱਤਵਪੂਰਨ ਆਯੋਜਨ ਨੂੰ ਪੂਰੇ ਉਤਸ਼ਾਹ ਅਤੇ ਧਾਰਮਿਕ ਰੀਤੀ-ਰਿਵਾਜ ਅਨੁਸਾਰ ਮਨਾਉਣ ਲਈ ਪੂਰੇ ਪ੍ਰਬੰਧ ਕਰੇਗਾ। ਉਨ੍ਹਾਂ ਵੱਖ-ਵੱਖ ਸੰਗਠਨਾਂ ਤੋਂ ਫੀਡਬੈਕ ਅਤੇ ਸੁਝਾਅ ਵੀ ਲਏ। ਇਸ ਮੌਕੇ ਪੰਜਾਬ ਕੰਟੇਨਰ ਐਂਡ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਦਿਨੇਸ਼ ਢੱਲ, ਸ੍ਰੀ ਗੁਰੂ ਰਵਿਦਾਸ ਧਾਮ ਤੋਂ ਸੇਠ ਸਤਪਾਲ ਮੱਲ, ਸਟੀਫਨ ਕਲੇਰ, ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਪੰਜਾਬ ਦੇ ਪ੍ਰਧਾਨ ਜੱਸੀ ਤੱਲ੍ਹਣ, ਹਰਦਿਆਲ ਬੰਗਾ, ਯੂਥ ਕਾਂਗਰਸ ਕੈਂਟ ਹਲਕੇ ਦੇ ਪ੍ਰਧਾਨ ਬੌਬ ਮਲਹੋਤਰਾ, ਵਿਨੋਦ ਕੌਲ, ਰਾਕੇਸ਼ ਚੌਹਾਨ, ਵਿਸ਼ਾਲ ਦੁੱਗ, ਮਹਿੰਦਰਪਾਲ, ਤਰਲੋਕ ਕਾਲੀਆ, ਕਮਲ ਬੁੱਧੀਰਾਜਾ, ਵਿਜੇ ਬੱਧਣ ਅਤੇ ਹੋਰਨਾਂ ਨੇ ਵੀ ਆਪਣੇ ਵਿਚਾਰ ਰੱਖੇ।
ਇਹ ਵੀ ਪੜ੍ਹੋ: ਮਾਹਿਲਪੁਰ 'ਚ ਕਲਾਥ ਹਾਊਸ 'ਤੇ ਚਲਾਈਆਂ ਤਾਬੜਤੋੜ ਗੋਲ਼ੀਆਂ, ਮੁੰਡੇ ਨੂੰ ਦਿੱਤੀ ਚਿੱਠੀ, 5 ਕਰੋੜ ਫਿਰੌਤੀ ਦੀ ਰੱਖੀ ਮੰਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।