ਮੂੰਹ ’ਤੇ ਰੁਮਾਲ ਬੰਨ੍ਹ ਕੇ ਦੋ-ਪਹੀਆ ਵਾਹਨ ਚਲਾਉਣ ਵਾਲਿਆਂ ਲਈ ਸਖ਼ਤ ਹੁਕਮ ਜਾਰੀ

09/16/2023 5:10:10 PM

ਤਰਨਤਾਰਨ (ਰਮਨ) : ਜ਼ਿਲ੍ਹਾ ਮੈਜਿਸਟਰੇਟ ਤਰਨਤਾਰਨ ਸੰਦੀਪ ਕੁਮਾਰ, ਆਈ. ਏ. ਐੱਸ., ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਤਰਨਤਾਰਨ ਦੀ ਹਦੂਦ ਅੰਦਰ ਪਬਲਿਕ ਵਲੋਂ ਦੋ-ਪਹੀਆ ਵਾਹਨਾਂ, ਨੂੰ ਚਲਾਉਣ ਸਮੇਂ ਆਪਣੇ ਮੂੰਹ ’ਤੇ ਰੁਮਾਲ, ਪਰਨਾ ਅਤੇ ਹੋਰ ਕਿਸੇ ਤਰ੍ਹਾਂ ਦੇ ਕੱਪੜਿਆਂ ਨਾਲ ਢੱਕ ਕੇ ਚਲਾਉਣ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਪਾਬੰਦੀ ਦੇ ਇਹ ਹੁਕਮ 05 ਨਵੰਬਰ, 2023 ਤੱਕ ਜ਼ਿਲ੍ਹਾ ਤਰਨਤਾਰਨ ਵਿਖੇ ਤੁਰੰਤ ਅਸਰ ਨਾਲ ਲਾਗੂ ਹੋਣਗੇ। ਇਸ ਸੰਦਰਭ ’ਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਮੇਰੇ ਧਿਆਨ ’ਚ ਆਇਆ ਹੈ ਕਿ ਜ਼ਿਲ੍ਹਾ ਤਰਨਤਾਰਨ ’ਚ ਪਬਲਿਕ ਵਲੋਂ ਮੋਟਰ ਸਾਈਕਲ, ਕਾਰਾਂ ਅਤੇ ਹੋਰ ਗੱਡੀਆਂ ਮੂੰਹ ’ਤੇ ਕੱਪੜਾ, ਰੁਮਾਲ, ਪਰਨਾ ਆਦਿ ਬੰਨ੍ਹ ਕੇ ਚਲਾਈਆਂ ਜਾ ਰਹੀਆਂ ਹਨ, ਜਿਸ ਦਾ ਫਾਇਦਾ ਉਠਾ ਕੇ ਗੈਰ ਸਮਾਜਿਕ ਤੱਤ ਆਪਣੀ ਪਛਾਣ ਛੁਪਾਉਂਦੇ ਹਨ ਅਤੇ ਗੈਰ ਕਾਨੂੰਨੀ ਗਤੀਵਿਧੀਆਂ (ਨਸ਼ਾ ਤਸਕਰ, ਲੁੱਟ ਖੋਹ,ਅਗਵਾ ਕਰਨ ਦੇ ਮਾਮਲੇ) ਅਪਰਾਧਾਂ ਨੂੰ ਅੰਜਾਮ ਦੇ ਕੇ ਆਪਣੀ ਪਛਾਣ ਛੁਪਾਉਣ ’ਚ ਕਾਮਯਾਬ ਹੋ ਜਾਂਦੇ ਹਨ।

ਇਹ ਵੀ ਪੜ੍ਹੋ : ਸ਼ਰਧਾਲੂਆਂ ਲਈ ਚੰਗੀ ਖ਼ਬਰ, ਹਰ ਸ਼ਨੀਵਾਰ ਸਵੇਰੇ 7 ਵਜੇ ਅੰਮ੍ਰਿਤਸਰ ਤੋਂ ਚੱਲੇਗੀ ਵ੍ਰਿੰਦਾਵਨ ਹੈਰੀਟੇਜ ਬੱਸ ਯਾਤਰਾ

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਿਨ੍ਹਾਂ ਵਿਅਕਤੀਆਂ ਨੂੰ ਸਾਹ/ਐਲਰਜ਼ੀ ਆਦਿ ਸਬੰਧੀ ਕੋਈ ਤਕਲੀਫ਼ ਜਾਂ ਡਾਕਟਰ ਵਲੋਂ ਮੂੰਹ ਢੱਕ ਕੇ ਰੱਖਣ ਦੀ ਸਲਾਹ ਦਿੱਤੀ ਹੋਵੇ, ਉਨ੍ਹਾ ’ਤੇ ਇਹ ਹੁਕਮ ਲਾਗੂ ਨਹੀਂ ਹੋਣਗੇ। ਇਨ੍ਹਾਂ ਵਿਅਕਤੀਆਂ ਨੂੰ ਆਪਣਾ ਪਛਾਣ ਪੱਤਰ/ਸ਼ਨਾਖ਼ਤੀ ਕਾਰਡ ਮੌਕੇ ’ਤੇ ਸਮੱਰਥ ਅਧਿਕਾਰੀ ਨੂੰ ਦਿਖਾਉਣਾ ਜ਼ਰੂਰੀ ਹੋਵੇਗਾ।

ਇਹ ਵੀ ਪੜ੍ਹੋ : ਕੇਜਰੀਵਾਲ ਦਾ ਵੱਡਾ ਦਾਅਵਾ, ਉਦਯੋਗਿਕ ਸੈਕਟਰ ’ਚ ਸਿਰਫ਼ ਪੰਜਾਬੀ ਹੀ ਤੋੜ ਸਕਦੇ ਨੇ ਚੀਨ ਦੀ ਇਜਾਰੇਦਾਰੀ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


Anuradha

Content Editor

Related News