ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ਼, ਨੌਕਰੀ ਨੂੰ ਲੈ ਕੇ ਸਖ਼ਤ ਫਰਮਾਨ ਜਾਰੀ, ਪੜ੍ਹੋ ਕੀ ਹੈ ਪੂਰਾ ਮਾਮਲਾ

Monday, Jun 01, 2026 - 01:55 PM (IST)

ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ਼, ਨੌਕਰੀ ਨੂੰ ਲੈ ਕੇ ਸਖ਼ਤ ਫਰਮਾਨ ਜਾਰੀ, ਪੜ੍ਹੋ ਕੀ ਹੈ ਪੂਰਾ ਮਾਮਲਾ

ਫਾਜ਼ਿਲਕਾ (ਸੁਨੀਲ ਨਾਗਪਾਲ) : ਪੰਜਾਬ ਦੇ ਸੇਵਾ ਕੇਂਦਰਾਂ 'ਚ ਕੰਮ ਕਰਦੇ ਮੁਲਾਜ਼ਮਾਂ 'ਤੇ ਵੱਡੀ ਗਾਜ਼ ਡਿੱਗ ਗਈ ਹੈ ਅਤੇ ਇਨ੍ਹਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ। ਆਪਣੀਆਂ ਹੱਕੀ ਮੰਗਾਂ ਲਈ ਪਿਛਲੇ 6 ਦਿਨਾਂ ਤੋਂ ਹੜਤਾਲ 'ਤੇ ਬੈਠੇ ਮੁਲਾਜ਼ਮਾਂ 'ਚੋਂ ਕਰੀਬ 20 ਫ਼ੀਸਦੀ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ ਦੀ ਮੇਲ ਕਰ ਦਿੱਤੀ ਗਈ ਹੈ। ਇਹ ਕਾਰਵਾਈ ਉਨ੍ਹਾਂ ਮੁਲਾਜ਼ਮਾਂ 'ਤੇ ਕੀਤੀ ਗਈ ਹੈ, ਜੋ ਆਪਣੀ ਆਵਾਜ਼ ਬੁਲੰਦ ਕਰ ਰਹੇ ਸਨ। ਸੇਵਾ ਕੇਂਦਰ ਮੁਲਾਜ਼ਮ ਪੰਜਾਬ ਦੇ ਸਕੱਤਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੰਜਾਬ ਭਰ 'ਚ 2500 ਤੋਂ ਵੱਧ ਮੁਲਾਜ਼ਮ 23 ਤੋਂ ਵੱਧ ਵਿਭਾਗਾਂ ਦੀਆਂ 443 ਸੇਵਾਵਾਂ ਲੋਕਾਂ ਤੱਕ ਪਹੁੰਚਾ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ-ਹਨ੍ਹੇਰੀ ਨੂੰ ਲੈ ਕੇ ਵੱਡੀ ਚਿਤਾਵਨੀ, 3 ਦਿਨ ਰਹੋ ਸਾਵਧਾਨ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ

ਉਨ੍ਹਾਂ ਕਿਹਾ ਕਿ ਸਰਕਾਰ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਉਨ੍ਹਾਂ ਦੀ ਤਨਖ਼ਾਹ ਵਧਾਉਣ ਜਾਂ ਪੱਕਾ ਕਰਨ ਦੀ ਬਜਾਏ ਉਨ੍ਹਾਂ ਨੂੰ ਨੌਕਰੀਓਂ ਕੱਢਿਆ ਜਾ ਰਿਹਾ ਹੈ। ਫਾਜ਼ਿਲਕਾ ਵਿਖੇ ਇਕੱਠੇ ਹੋਏ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਦੱਸਿਆ ਕਿ ਉਨ੍ਹਾਂ ਨੂੰ ਬਿਨਾਂ ਕਿਸੇ ਨੋਟਿਸ ਦੇ ਸਿੱਧੀ ਈ-ਮੇਲ ਰਾਹੀਂ ਟਰਮੀਨੇਟ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਜ਼ਰੂਰੀ ਖ਼ਬਰ, ਮੁਲਾਜ਼ਮਾਂ ਨੇ ਕੀਤਾ ਵੱਡਾ ਐਲਾਨ

ਮੁਲਾਜ਼ਮਾਂ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੀ 3 ਤਾਰੀਖ਼ ਨੂੰ ਰੁਜ਼ਗਾਰ ਮੇਲਿਆਂ ਰਾਹੀਂ ਸੇਵਾ ਕੇਂਦਰਾਂ 'ਚ ਕੀਤੀ ਜਾਣ ਵਾਲੀ ਨਵੀਂ ਭਰਤੀ ਪ੍ਰਕਿਰਿਆ ਦਾ ਪੁਰਜ਼ੋਰ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਰਕਾਰ 'ਤੇ ਕੋਈ ਬੋਝ ਨਹੀਂ ਹਨ ਕਿਉਂਕਿ ਸੇਵਾ ਕੇਂਦਰਾਂ ਤੋਂ ਇਕੱਠਾ ਹੋਣ ਵਾਲਾ ਮਾਲੀਆ ਉਨ੍ਹਾਂ ਦੀ ਕਾਰਗੁਜ਼ਾਰੀ ਦੀ ਗਵਾਹੀ ਭਰਦਾ ਹੈ। ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਦੀ ਹੜਤਾਲ ਕਾਰਨ ਆਮ ਲੋਕਾਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਦੇ ਕੰਮਕਾਜ ਨਹੀਂ ਹੋ ਰਹੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:-
 https://whatsapp.com/channel/0029Va94hsaHAdNVur4L170e

 


author

Babita

Content Editor

Related News