ਜ਼ਿਲ੍ਹਾ ਜਲੰਧਰ ਦੀ ਹਦੂਦ ਅੰਦਰ ਆਉਂਦੇ ਸਾਰੇ ਕਸਬਿਆਂ ਤੇ ਪਿੰਡਾਂ 'ਚ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ
Wednesday, Jun 26, 2024 - 05:15 PM (IST)

ਜਲੰਧਰ (ਬਿਊਰੋ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਮੇਜਰ ਡਾ. ਅਮਿਤ ਮਹਾਜਨ ਵੱਲੋਂ ਪੰਜਾਬ ਵਿਲੇਜ਼ ਅਤੇ ਸਮਾਲ ਟਾਊਨਜ਼-ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫ਼ੌਜ਼ਦਾਰੀ ਜ਼ਾਬਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਤਹਿਸੀਲਾਂ/ਸਬ ਤਹਿਸੀਲਾਂ ਦੇ ਸਾਰੇ ਕਸਬਿਆਂ ਅਤੇ ਪਿੰਡਾਂ ਵਿੱਚ ਠੀਕਰੀ ਪਹਿਰੇ ਲਾਉਣ ਦੇ ਹੁਕਮ ਦਿੱਤੇ ਹਨ।
ਹੁਕਮਾਂ ਅਨੁਸਾਰ ਨਰੋਈ ਸਿਹਤ ਵਾਲੇ ਸਾਰੇ ਬਾਲਗ ਵਿਅਕਤੀ ਅਮਨ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਹਰ ਰੋਜ਼ ਸ਼ਾਮ 8 ਵਜੇ ਤੋਂ ਸਵੇਰੇ 5 ਵਜੇ ਤੱਕ ਗਸ਼ਤ, ਠੀਕਰੀ ਪਹਿਰਾ/ਰਾਖੀ ਦੀ ਡਿਊਟੀ ਨਿਭਾਉਣ ਅਤੇ ਇਹ ਠੀਕਰੀ ਪਹਿਰਾ ਧਾਰਮਿਕ ਸਥਾਨਾਂ ’ਤੇ ਉਚੇਚੇ ਤੌਰ ’ਤੇ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ- ਮੌਤ ਦੀ Toy Train: ਪੋਤੇ ਦੀ ਲਾਸ਼ ਵੇਖ ਬੋਲੀ ਦਾਦੀ, 16 ਜੂਨ ਨੂੰ ਮਨਾਇਆ ਸੀ ਤੇਰਾ ਜਨਮਦਿਨ, ਘੁੰਮਣ ਨਾ ਜਾਂਦਾ ਤਾਂ...
ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਹਰ ਨਗਰ ਕੌਂਸਲ, ਨਗਰ ਪੰਚਾਇਤ ਅਤੇ ਪਿੰਡਾਂ ਦੀਆਂ ਪੰਚਾਇਤਾਂ ਉਕਤ ਐਕਟ ਦੀ ਧਾਰਾ 4(1) ਦੀ ਪੂਰੀ ਤਰਜ਼ਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਉਕਤ ਡਿਊਟੀ ਕਰਵਾਉਣਗੀਆਂ ਅਤੇ ਡਿਊਟੀ ਦੇਣ ਵਾਲੇ ਵਿਅਕਤੀਆਂ ਦੀ ਅਗਾਊਂ ਸੂਚਨਾ ਸਬੰਧਤ ਮੁੱਖ ਥਾਣਾ ਅਫ਼ਸਰ ਨੂੰ ਕਰਨਗੀਆਂ। ਇਹ ਹੁਕਮ 30-09-2024 ਤੱਕ ਲਾਗੂ ਰਹੇਗਾ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪਾਕਿ ਪੰਜਾਬ ਸਰਕਾਰ ਨੇ ਸਿੱਖ ਮੈਰਿਜ ਐਕਟ 2024 ਨੂੰ ਦਿੱਤੀ ਮਨਜ਼ੂਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।