ਮੁੱਖ ਮੰਤਰੀ ਵਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਲਈ ਪੁਖਤਾ ਇੰਤਜ਼ਾਮ ਯਕੀਨੀ ਬਣਾਉਣ ਦੇ ਹੁਕਮ

06/24/2021 12:33:16 PM

ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈ ਮਹਿਕਮੇ ਦੇ ਸਕੱਤਰ ਨੂੰ ਸਾਉਣੀ ਮੰਡੀਕਰਨ ਸੀਜ਼ਨ, 2021-22 ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਖੇਤੀਬਾੜੀ ਮਹਿਕਮੇ ਨੇ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਝੋਨੇ ਦੇ ਉਤਪਾਦਨ ਦਾ 197.47 ਲੱਖ ਮੀਟ੍ਰਿਕ ਟਨ ਦਾ ਟੀਚਾ ਨਿਰਧਾਰਿਤ ਕੀਤਾ ਹੈ ਅਤੇ ਸੂਬਾ ਭਰ ਵਿਚ ਲਗਭਗ 30 ਲੱਖ ਹੈਕਟੇਅਰ ਰਕਬਾ ਝੋਨੇ ਹੇਠ ਹੋਵੇਗਾ। ਜ਼ਿਕਰਯੋਗ ਹੈ ਕਿ ਖੁਰਾਕ ਅਤੇ ਸਿਵਲ ਸਪਲਾਈ ਮਹਿਕਮੇ ਨੇ ਸਾਉਣੀ ਮੰਡੀਕਰਨ ਸੀਜ਼ਨ, 2020-21 ਵਿਚ 202.83 ਲੱਖ ਮੀਟ੍ਰਿਕ ਟਨ ਝੋਨਾ ਅਤੇ ਹਾੜੀ ਮੰਡੀਕਰਨ ਸੀਜ਼ਨ 2021-22 ਵਿਚ 132.10 ਲੱਖ ਮੀਟ੍ਰਿਕ ਟਨ ਕਣਕ ਦੀ ਸਫ਼ਲਤਾਪੂਰਵਕ ਖਰੀਦ ਕੀਤੀ। ਵੀਡੀਓ ਕਾਨਫਰੰਸਿੰਗ ਰਾਹੀਂ ਖੁਰਾਕ ਤੇ ਸਿਵਲ ਸਪਲਾਈ ਮਹਿਕਮੇ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਵਿਭਾਗ ਨੂੰ ਕੇਂਦਰ ਨਾਲ ਵੇਲੇ ਸਿਰ ਤਾਲਮੇਲ ਕਰਕੇ ਬਾਰਦਾਨੇ ਦੀ ਸਮੇਂ ਸਿਰ ਖਰੀਦ ਕਰਨ ਤੋਂ ਇਲਾਵਾ ਝੋਨੇ ਦੀ ਨਿਰਵਿਘਨ ਲਿਫਟਿੰਗ ਲਈ ਆਵਾਜਾਈ ਅਤੇ ਲੇਬਰ ਸਮੇਤ ਹੋਰ ਲੋੜੀਂਦਾ ਸਾਜ਼ੋ-ਸਾਮਾਨ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ :  6ਵੇਂ ਤਨਖਾਹ ਕਮਿਸ਼ਨ ’ਤੇ ਮਜੀਠੀਆ ਨੇ ਘੇਰੀ ਕਾਂਗਰਸ, ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੀ ਕੀਤੀ ਮੰਗ

ਤਾਂ ਜੋ ਕਿਸਾਨਾਂ ਨੂੰ ਤੈਅ ਸਮੇਂ ਵਿਚ ਉਤਪਾਦ ਦੀ ਅਦਾਇਗੀ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਨੂੰ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ ਛੇਤੀ ਨਿਸ਼ਚਤ ਕਰਨ ਲਈ ਕਿਹਾ। ਮੀਟਿੰਗ ਦੌਰਾਨ ਵਿਚਾਰ-ਚਰਚਾ ਵਿਚ ਹਿੱਸਾ ਲੈਂਦਿਆਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਮਾਰਚ, 2017 ਤੋਂ ਲੈ ਕੇ ਹਾੜੀ ਅਤੇ ਸਾਉਣੀ ਦੇ 9 ਸੀਜ਼ਨਾਂ ਦੌਰਾਨ ਕੀਤੀ ਖਰੀਦ ਵਾਂਗ ਮੌਜੂਦਾ ਸਾਉਣੀ ਸੀਜ਼ਨ ਮੌਕੇ ਵੀ ਝੋਨੇ ਦੀ ਸਮੇਂ ਸਿਰ ਖਰੀਦ ਨੂੰ ਯਕੀਨੀ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ : ਚੱਕਰਵਾਤ ’ਚ ਕਾਂਗਰਸ-ਭਾਜਪਾ, ਅੰਦਰੂਨੀ ਵਿਵਾਦਾਂ ਕਾਰਨ ਕਈ ਸੂਬਿਆਂ 'ਚ ਮਚਿਆ ਤਹਿਲਕਾ 

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


Anuradha

Content Editor

Related News