ਮੁੱਖ ਸਕੱਤਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਵਿਸ਼ੇਸ਼ ਟਾਸਕ ਫੋਰਸ ਤੇ ਨੋਡਲ ਅਫ਼ਸਰ ਲਗਾਉਣ ਦੇ ਹੁਕਮ

Friday, Sep 10, 2021 - 11:31 PM (IST)

ਮੁੱਖ ਸਕੱਤਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਵਿਸ਼ੇਸ਼ ਟਾਸਕ ਫੋਰਸ ਤੇ ਨੋਡਲ ਅਫ਼ਸਰ ਲਗਾਉਣ ਦੇ ਹੁਕਮ

ਚੰਡੀਗੜ੍ਹ (ਬਿਊਰੋ)- ਸੂਬੇ 'ਚ ਝੋਨੇ ਦੀ ਵਢਾਈ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਅਗਾਊਂ ਪ੍ਰਬੰਧਾਂ ਤਹਿਤ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਲਾਲ ਸ਼੍ਰੇਣੀ ਵਾਲੇ ਦਸ ਜ਼ਿਲ੍ਹਿਆਂ, ਜਿਨ੍ਹਾਂ 'ਚ ਝੋਨੇ ਦੇ ਪਿਛਲੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੇ 4000 ਤੋਂ ਵੱਧ ਮਾਮਲੇ ਸਾਹਮਣੇ ਆਏ ਸਨ। ਵਿਸ਼ੇਸ਼ ਟਾਸਕ ਫੋਰਸ ਤਾਇਨਾਤ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਸਬੰਧੀ ਉਪਾਵਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਸਾਹ ਦੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਹਵਾ ਪ੍ਰਦੂਸ਼ਣ ’ਤੇ ਕਾਬੂ ਪਾਉਣ ਵਾਸਤੇ ਪਿੰਡ, ਕਲੱਸਟਰ, ਤਹਿਸੀਲ ਤੇ ਜ਼ਿਲ੍ਹਾ ਪੱਧਰ ’ਤੇ ਨੋਡਲ ਅਧਿਕਾਰੀ ਨਿਯੁਕਤ ਕਰਨ ਲਈ ਵੀ ਕਿਹਾ।

ਇਹ ਖ਼ਬਰ ਪੜ੍ਹੋ-ਟੀ20 ਵਿਸ਼ਵ ਕੱਪ 2021 ਲਈ ਵਿੰਡੀਜ਼ ਟੀਮ ਦਾ ਐਲਾਨ, ਇੰਨ੍ਹਾਂ ਖਿਡਾਰੀਆਂ ਨੂੰ ਮਿਲੀ ਜਗ੍ਹਾ

PunjabKesari
ਪਰਾਲੀ ਸਾੜਨ ਨੂੰ ਰੋਕਣ ਲਈ ਕੀਤੀਆਂ ਗਈਆਂ ਤਿਆਰੀਆਂ ਤੇ ਚੁੱਕੇ ਗਏ ਕਦਮਾਂ ਦੀ ਸਮੀਖਿਆ ਕਰਨ ਲਈ ਬੁਲਾਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਪਸ਼ੂ ਪਾਲਣ ਵਿਭਾਗ ਨੂੰ ਗਊਸ਼ਾਲਾਵਾਂ ਵਿੱਚ ਰੱਖੇ ਪਸ਼ੂਆਂ ਲਈ ਝੋਨੇ ਦੀ ਪਰਾਲੀ ਨੂੰ ਚਾਰੇ ਵਜੋਂ ਵਰਤਣ ਦੇ ਢੰਗ ਤਰੀਕੇ ਤਲਾਸ਼ਣ ਲਈ ਕਿਹਾ। ਉਨ੍ਹਾਂ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਝੋਨੇ ਦੀ ਪਰਾਲੀ ਦੇ ਭੰਡਾਰਨ ਲਈ ਵਿਸਤ੍ਰਿਤ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ।
ਉਨ੍ਹਾਂ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਵੱਲੋਂ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ.ਆਰ.ਐੱਸ.ਸੀ.) ਤੋਂ ਐਂਡਰਾਇਡ ਅਤੇ ਆਈ.ਓ.ਐੱਸ. ਪਲੇਟਫਾਰਮਾਂ ਲਈ ਮੋਬਾਈਲ ਐਪ ਤਿਆਰ ਕਰਵਾਈ ਗਈ ਹੈ, ਜਿਸ ਨੂੰ 15 ਸਤੰਬਰ ਤੱਕ ਚਾਲੂ ਕਰ ਦਿੱਤਾ ਜਾਵੇਗਾ। ਇਸ 'ਚ ਮੁਕੰਮਲ ਰਿਪੋਰਟਿੰਗ ਅਤੇ ਇਸ ਸੀਜ਼ਨ ਦੌਰਾਨ ਪਰਾਲੀ ਸਾੜਨ ਦੀ ਹਰੇਕ ਘਟਨਾ ’ਤੇ ਕੀਤੀ ਗਈ ਕਾਰਵਾਈ ਲਈ ਵੱਖ-ਵੱਖ ਅਧਿਕਾਰੀਆਂ ਨੂੰ ਭੂਮਿਕਾ ਆਧਾਰਤ ਲੌਗਇਨ (ਪਿੰਡ, ਕਲੱਸਟਰ, ਸਬ ਡਿਵੀਜ਼ਨ ਤੇ ਜ਼ਿਲ੍ਹਾ ਪੱਧਰ) ਦਿੱਤੇ ਜਾਣਗੇ।

ਇਹ ਖ਼ਬਰ ਪੜ੍ਹੋ- ਟੈਸਟ ਮੈਚ ਰੱਦ ਹੋਣ 'ਤੇ ਸਾਬਕਾ ਖਿਡਾਰੀ ਬੋਲੇ- ਸ਼ਾਨਦਾਰ ਸੀਰੀਜ਼ ਦਾ ਇਸ ਸਥਿਤੀ 'ਚ ਆਉਣਾ ਨਿਰਾਸ਼ਾਜਨਕ


ਉਨ੍ਹਾਂ ਦੱਸਿਆ ਕਿ ਪੀ.ਆਰ.ਐਸ.ਸੀ., ਲੁਧਿਆਣਾ ਵਿਖੇ ਸਾਰੇ ਫੀਲਡ ਅਧਿਕਾਰੀਆਂ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਪੀ.ਆਰ.ਐਸ.ਸੀ. ਖੇਤਾਂ 'ਚ ਪਰਾਲੀ ਸਾੜਨ ਦੀ ਰਿਪੋਰਟਿੰਗ ਅਤੇ ਜਾਣਕਾਰੀ ਦੇ ਇਕਸਾਰ ਪ੍ਰਸਾਰ ਲਈ ਇਸਰੋ ਵੱਲੋਂ ਅਪਣਾਏ ਗਏ ਪ੍ਰਮਾਣਿਤ ਪ੍ਰੋਟੋਕਾਲ ਦੀ ਪਾਲਣਾ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਰਾਲੀ ਸਾੜਨ ਦੇ ਮਾਮਲਿਆਂ ਸਬੰਧੀ ਸ਼ਿਕਾਇਤਾਂ/ਜਾਣਕਾਰੀ ਪ੍ਰਾਪਤ ਕਰਨ ਲਈ ਪੀ.ਪੀ.ਸੀ.ਬੀ. ਵੱਲੋਂ 15 ਸਤੰਬਰ ਤੱਕ ਵਟਸਐਪ ਕਾਲ ਸੈਂਟਰ ਵੀ ਚਾਲੂ ਕਰ ਦਿੱਤਾ ਜਾਵੇਗਾ।


ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।
 


author

Gurdeep Singh

Content Editor

Related News