ਇਸ ਪਿੰਡ 'ਚ ਨਸ਼ਾ ਵੇਚਣ ਵਾਲਿਆਂ ਦੀਆਂ ਲੱਤਾਂ ਤੋੜਨ ਦਾ ਫਰਮਾਨ, ਸੁਣੋ ਕੀ ਕਹਿੰਦੇ ਨੇ ਲੋਕ!
Thursday, Feb 24, 2022 - 06:54 PM (IST)
ਬਠਿੰਡਾ (ਕੁਨਾਲ ਬਾਂਸਲ) : ਪੰਜਾਬ 'ਚ ਨਸ਼ਿਆਂ ਦਾ ਪ੍ਰਕੋਪ ਤੇਜ਼ੀ ਨਾਲ ਵੱਧ ਰਿਹਾ ਹੈ। ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਨਸ਼ਾ ਖਤਮ ਕਰਨ ਦੇ ਵੱਡੇ-ਵੱਡੇ ਦਾਅਵੇ ਅਕਸਰ ਸੁਣਨ ਨੂੰ ਮਿਲਦੇ ਹਨ ਪਰ ਨਸ਼ਿਆਂ ਦਾ ਜਾਲ ਟੁੱਟਣ ਦੀ ਬਜਾਏ ਦਿਨੋ-ਦਿਨ ਵਧਦਾ ਜਾ ਰਿਹਾ ਹੈ, ਜਿਸ ਕਾਰਨ ਬਠਿੰਡਾ ਦੇ ਪਿੰਡ ਕਾਲਝਰਾਣੀ ਦੇ ਲੋਕਾਂ ਨੂੰ ਇਹ ਐਲਾਨ ਕਰਨ ਲਈ ਮਜਬੂਰ ਹੋਣਾ ਪਿਆ ਕਿ ਜੇਕਰ ਕੋਈ ਵੀ ਵਿਅਕਤੀ ਪਿੰਡ ਵਿੱਚ ਹੈਰੋਇਨ (ਚਿੱਟਾ) ਵੇਚਦਾ ਜਾਂ ਪੀਂਦਾ ਹੈ ਤਾਂ ਉਸ ਦੀਆਂ ਲੱਤਾਂ ਭੰਨੀਆਂ ਜਾਣਗੀਆਂ, ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਹੈ।
ਇਹ ਵੀ ਪੜ੍ਹੋ : ਬੈਂਗਲੁਰੂ 'ਚ ਅੰਮ੍ਰਿਤਧਾਰੀ ਕੁੜੀ ਨੂੰ ਦਸਤਾਰ ਉਤਾਰਨ ਲਈ ਕਿਹਾ, ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ
ਪੁਲਸ ਨੇ ਦੱਸਿਆ ਕਿ ਪਿੰਡ ਦੀ ਪੰਚਾਇਤ ਨੇ 6 ਵਿਅਕਤੀਆਂ ਖ਼ਿਲਾਫ਼ ਸ਼ਿਕਾਇਤ ਦਿੱਤੀ ਸੀ, ਜਿਨ੍ਹਾਂ 'ਚੋਂ ਪੁਲਸ ਨੇ ਕੁਝ ਸਮਾਂ ਪਹਿਲਾਂ ਇਕ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਸੀ। 5 ਵਿਅਕਤੀਆਂ ਕੋਲੋਂ ਕੋਈ ਬਰਾਮਦਗੀ ਨਹੀਂ ਹੋਈ ਪਰ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਲੋਕਾਂ ਦੇ ਸਹਿਯੋਗ ਨਾਲ ਪੁਲਸ ਨਸ਼ੇ ਦੇ ਸੌਦਾਗਰਾਂ ਨੂੰ ਗ੍ਰਿਫਤਾਰ ਕਰਨ ਦੀ ਪੂਰੀ ਕੋਸ਼ਿਸ਼ ਰਹੀ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਨਸ਼ੇ ਦੀ ਇਸ ਦਲਦਲ 'ਚ ਫਸੇ ਹੋਏ ਹਨ, ਪਿੰਡ ਦੇ ਸੈਂਕੜੇ ਨੌਜਵਾਨ ਚਿੱਟਾ ਵੇਚਦੇ ਵੀ ਹਨ ਤੇ ਪੀਂਦੇ ਵੀ ਹਨ। ਇਸ ਦੇ ਬਾਵਜੂਦ ਪੁਲਸ ਕੋਈ ਕਾਰਵਾਈ ਨਹੀਂ ਕਰਦੀ, ਇਸ ਲਈ ਮਜਬੂਰਨ ਇਹ ਫਰਮਾਨ ਸੁਣਾਉਣਾ ਪਿਆ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ